- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਤਮ ਨਗਰ ਦੀਆਂ ਸਮੱਸਿਆਵਾਂ ’ਤੇ ਚੁੱਪ ਨਹੀਂ ਬੈਠਾਂਗੀ-ਗੌਸਾਈ

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ ਲੁਧਿਆਣਾ
ਭਾਜਪਾ ਨੇਤਰੀ ਰਜੇਸ਼ਵਰੀ ਗੋਸਾਈਂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਆਤਮ ਨਗਰ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਹਲਕੇ ਦੇ ਲੋਕ ਲੰਮੇ ਸਮੇਂ ਤੋਂ ਜਲ-ਭਰਾਅ, ਟੁੱਟੀਆਂ ਸੜਕਾਂ, ਸੀਵਰੇਜ, ਸਫ਼ਾਈ, ਟ੍ਰੈਫਿਕ ਜਾਮ, ਸਟਰੀਟ ਲਾਈਟਾਂ ਅਤੇ ਪੀਣ ਵਾਲੇ ਪਾਣੀ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਮੀਂਹ ਦੌਰਾਨ ਕਈ ਇਲਾਕਿਆਂ ਵਿੱਚ ਗੋਡੇ-ਗੋਡੇ ਪਾਣੀ ਖੜ੍ਹਾ ਹੋ ਜਾਂਦਾ ਹੈ, ਜਿਸ ਨਾਲ ਆਮ ਲੋਕਾਂ ਅਤੇ ਦੁਕਾਨਦਾਰਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪੈਂਦੀ ਹੈ। ਸਰਕਾਰ ਨੂੰ ਨਿਕਾਸੀ ਪ੍ਰਬੰਧਾਂ ਨੂੰ ਮਜ਼ਬੂਤ ਕਰਕੇ ਇਸ ਸਮੱਸਿਆ ਦਾ ਪੱਕਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸਮਾਲ ਸਕੇਲ ਇੰਡਸਟਰੀ ਦੀਆਂ ਮੁਸ਼ਕਲਾਂ ਦਾ ਮੁੱਦਾ ਵੀ ਚੁੱਕਿਆ। ਸੜਕਾਂ, ਸੀਵਰੇਜ, ਬਿਜਲੀ ਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਉਦਯੋਗ ਅਤੇ ਕਾਰੋਬਾਰ ਪ੍ਰਭਾਵਿਤ ਹੋ ਰਹੇ ਹਨ। ਛੋਟੇ ਉਦਯੋਗ ਰੋਜ਼ਗਾਰ ਅਤੇ ਸ਼ਹਿਰ ਦੀ ਆਰਥਿਕਤਾ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਇਸ ਲਈ ਸਰਕਾਰ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਗੰਭੀਰਤਾ ਨਾਲ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਸਿਰਫ਼ ਐਲਾਨਾਂ ਨਾਲ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਨਾਲ ਸਾਬਤ ਹੁੰਦਾ ਹੈ।