- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਵਿੰਦਰ ਕੌਰ ਚੁੱਪਕੀ ਮਹਿਲਾ ਕਾਂਗਰਸ ਬਲਾਕ ਧਾਂਦਰਾ ਦੀ ਬਲਾਕ ਪ੍ਰਧਾਨ ਨਿਯੁਕਤ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ : ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਕਿਰਨਦੀਪ ਕੌਰ ਗਰੇਵਾਲ ਨੇ ਪੰਜਾਬ ਪ੍ਰਧਾਨ ਬੀਬੀ ਗੁਰਸਰਨ ਕੌਰ ਰੰਧਾਵਾ ਅਤੇ ਕਾਰਜਕਾਰੀ ਪ੍ਰਧਾਨ ਬੀਬੀ ਬਲਜੀਤ ਕੌਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਪਣੀ ਟੀਮ ਵਿੱਚ ਵਾਧਾ ਕਰਦਿਆਂ ਹਲਕਾ ਗਿੱਲ ਦੀ ਮਿਹਨਤੀ ਆਗੂ ਬੀਬੀ ਹਰਵਿੰਦਰ ਕੌਰ ਚੁੱਪਕੀ ਨੂੰ ਮਹਿਲਾ ਕਾਂਗਰਸ ਬਲਾਕ ਧਾਂਦਰਾ ਦੀ ਬਲਾਕ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਮੌਕੇ ਬੀਬੀ ਹਰਵਿੰਦਰ ਕੌਰ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਕੁਲਦੀਪ ਸਿੰਘ ਵੈਦ, ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਗੁਰਸਰਨ ਕੌਰ ਰੰਧਾਵਾ ਤੇ ਕਾਰਜਕਾਰੀ ਪ੍ਰਧਾਨ ਬੀਬੀ ਬਲਜੀਤ ਕੌਰ ਮੋਹਾਲੀ, ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋ, ਹਲਕਾ ਗਿੱਲ ਦੀ ਕੋਆਰਡੀਨੇਟਰ ਬੀਬੀ ਸੁਖਦੀਪ ਕੌਰ ਬਲਾਕ ਸੰਮਤੀ ਮੈਂਬਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਬੀਬੀ ਹਰਵਿੰਦਰ ਕੌਰ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਹ ਬਲਾਕ ਧਾਂਦਰਾ ਦੇ ਨਾਲ-ਨਾਲ ਹਲਕਾ ਗਿੱਲ ਵਿੱਚ ਵੀ ਮਹਿਲਾ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ ਪੱਧਰ ’ਤੇ ਮਹਿਲਾਵਾਂ ਨੂੰ ਪਾਰਟੀ ਨਾਲ ਜੋੜਨ ਤੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਮਿਹਨਤ ਕਰਨਗੇ। ਕਾਂਗਰਸ ਨੇ ਹਮੇਸ਼ਾ ਮਹਿਲਾਵਾਂ ਨੂੰ ਬਣਦਾ ਮਾਣ-ਸਤਿਕਾਰ ਅਤੇ ਅਹਿਮ ਸਥਾਨ ਦਿੱਤਾ ਹੈ। ਉਹ ਪਾਰਟੀ ਦੀ ਮਜ਼ਬੂਤੀ ਲਈ ਜ਼ਿਲ੍ਹਾ ਪ੍ਰਧਾਨ ਬੀਬੀ ਕਿਰਨਦੀਪ ਕੌਰ ਗਰੇਵਾਲ ਤੇ ਹਲਕਾ ਕੋਆਰਡੀਨੇਟਰ ਬੀਬੀ ਸੁਖਦੀਪ ਕੌਰ ਤੇ ਸਮੁੱਚੀ ਟੀਮ ਦੇ ਸਹਿਯੋਗ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਲਕਾ ਗਿੱਲ ਵਿੱਚ ਮਹਿਲਾ ਕਾਂਗਰਸ ਦੀ ਜਥੇਬੰਦੀ ਨੂੰ ਹੋਰ ਸਰਗਰਮ ਤੇ ਮਜ਼ਬੂਤ ਕੀਤਾ ਜਾਵੇਗਾ। ਇਸ ਨਿਯੁਕਤੀ ’ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਬੀਬੀ ਹਰਵਿੰਦਰ ਕੌਰ ਚੁੱਪਕੀ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ।