- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕਤੰਤਰ ਦਾ ਘਾਣ ਕਰਨਾ ਬੰਦ ਕਰੇ ਸਰਕਾਰ-ਸਰੀਹ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ / ਆਲਮਗੀਰ : ਕਾਂਗਰਸ ਕਿਸਾਨ ਸੈਲ ਦੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਸਰੀਹ ਨੇ ਕਿਹਾ ਕਿ ਸਰਕਾਰ ਲੋਕਤੰਤਰ ਦਾ ਘਾਣ ਕਰਨਾ ਬੰਦ ਕਰੇ। ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਕਾਨੂੰਨ ਦੀ ਦੁਰਵਰਤੋਂ ਹੋ ਰਹੀ ਹੈ। ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਐਫਆਈਆਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਸਿਰਫ਼ ਤੇ ਸਿਰਫ਼ ਸਿਆਸੀ ਬਦਲਾਖੋਰੀ ਦਾ ਹਿੱਸਾ ਹੈ। ਸਰਕਾਰ ਤੇ ਜਾਂਚ ਏਜੰਸੀਆਂ ਪੂਰੀ ਤਰ੍ਹਾਂ ਸਿਆਸੀ ਦਬਾਅ ਹੇਠ ਕੰਮ ਕਰ ਰਹੀਆਂ ਹਨ। ਲੋਕਤੰਤਰ ’ਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਅਸੀਂ ਮੰਗ ਕਰਦੇ ਹਾਂ ਕਿ ਰਾਹੁਲ ਗਾਂਧੀ ਖ਼ਿਲਾਫ਼ ਦਰਜ ਸਿਆਸਤ ਤੋਂ ਪ੍ਰੇਰਿਤ ਐੱਫਆਈਆਰ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਰਾਜਾ ਵੜਿੰਗ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਗ੍ਰਿਫ਼ਤਾਰੀ ਦੀ ਕਾਰਵਾਈ 'ਤੇ ਰੋਕ ਲਗਾਈ ਜਾਵੇ। ਜੇਕਰ ਸਰਕਾਰ ਨੇ ਆਪਣਾ ਇਹ ਤਾਨਾਸ਼ਾਹੀ ਰਵੱਈਆ ਬੰਦ ਨਾ ਕੀਤਾ ਤੇ ਸੰਵਿਧਾਨ ਦੇ ਦਾਇਰੇ ਤੋਂ ਬਾਹਰ ਜਾ ਕੇ ਕਾਰਵਾਈ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਇਸ ਵਿਰੁੱਧ ਸੰਘਰਸ਼ ਵਿੱਢਾਂਗੇ।