- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਸ਼ਟਰੀ ਪੋਸ਼ਣ ਦਿਹਾੜੇ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਸਟਾਫ ਪ੍ਰਤੀਨਿਧ, ਪੰਜਾਬੀ ਜਾਗਰਣ, ਲੁਧਿਆਣਾ
ਪੀਏਯੂ ਦੇ ਭੋਜਨ ਤੇ ਪੋਸ਼ਣ ਵਿਭਾਗ ਵੱਲੋਂ ਭਾਰਤੀ ਪੋਸ਼ਣ ਸੁਸਾਇਟੀ ਲੁਧਿਆਣਾ ਚੈਪਟਰ ਦੇ ਸਹਿਯੋਗ ਨਾਲ ਰਾਸ਼ਟਰੀ ਪੋਸ਼ਣ ਮਾਹ ਮਨਾਉਂਦਿਆਂ ਵਿਸ਼ੇਸ਼ ਭਾਸ਼ਣ ਕਰਵਾਇਆ। ਇਸ ਭਾਸ਼ਣ ਨੂੰ ਸਾਂਝਾ ਕਰਨ ਲਈ ਪੋਸ਼ਣ ਮਾਹਿਰ ਅਤੇ ਪੀਏਯੂ. ਦੇ ਸਾਬਕਾ ਵਿਦਿਆਰਥੀ ਡਾ. ਕ੍ਰਿਪਾ ਸੇਠ ਮੌਜੂਦ ਸਨ। ਉਨ੍ਹਾਂ ਸਰੀਰਕ ਤੇ ਮਾਨਸਿਕ ਸਿਹਤ ਦੇ ਸੁਮੇਲ ਬਾਰੇ ਗੱਲ ਕਰਦਿਆਂ ਪੋਸ਼ਣ ਦੀ ਮਹੱਤਤਾ ਦ੍ਰਿੜ ਕਰਵਾਈ, ਨਾਲ ਹੀ ਉਨਾਂ ਸੰਤੁਲਿਤ ਭੋਜਨ ਤੋਂ ਇਲਾਵਾ ਯੋਗਾ ਤੇ ਹੋਰ ਵਿਧੀਆਂ ਦੀ ਸਾਰਥਕਤਾ ਬਾਰੇ ਵਿਸਥਾਰ ਨਾਲ ਗੱਲ ਕੀਤੀ। ਹਾਜ਼ਰ ਵਿਦਿਆਰਥੀਆਂ ਅਤੇ ਮਾਹਿਰਾਂ ਨੇ ਡਾ. ਕ੍ਰਿਪਾ ਸੇਠ ਤੋਂ ਵਿਸ਼ੇ ਨਾਲ ਸੰਬੰਧਿਤ ਸਵਾਲ ਵੀ ਪੁੱਛੇ। ਕਮਿਊਨਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨ ਬੈਂਸ ਨੇ ਭੋਜਨ ਅਤੇ ਪੋਸ਼ਣ ਵਿਭਾਗ ਵੱਲੋਂ ਕਰਵਾਏ ਇਸ ਸਮਾਗਮ ਦੀ ਸ਼ਲਾਘਾ ਕੀਤੀ| ਵਿਭਾਗ ਦੇ ਮੁਖੀ ਡਾ. ਹਰਪ੍ਰੀਤ ਕੌਰ ਨੇ ਰਾਸ਼ਟਰੀ ਪੋਸ਼ਣ ਮਾਹ ਸੰਬੰਧੀ ਜਾਣਕਾਰੀ ਦਿੰਦਿਆਂ ਅਜੋਕੇ ਯੁੱਗ ਵਿਚ ਪੋਸ਼ਣ ਦੀ ਸਾਰਥਕਤਾ ਅਤੇ ਤੰਦਰੁਸਤੀ ਲਈ ਇਸਦੇ ਮਹੱਤਵ ਬਾਰੇ ਗੱਲਾਂ ਕੀਤੀਆਂ| ਇਸ ਸ਼ੈਸਨ ਵਿੱਚ ਵਿਭਾਗ ਦੇ ਵਿਦਿਆਰਥੀਆਂ ਤੋਂ ਇਲਾਵਾ ਵਿਗਿਆਨੀ ਅਤੇ ਹੋਰ ਅਮਲਾ ਵੀ ਸ਼ਾਮਲ ਸੀ।