- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਗਾਂ ਨਾਂ ਮੰਨੀਆਂ ਤਾਂ ਵੱਡੇ ਪੱਧਰ ’ਤੇ ਵਿੱਢਿਆ ਜਾਵੇਗਾ ਸੰਘਰਸ਼

12)
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਦੀਆਂ ਕਿਸਾਨੀ ਮੰਗਾਂ, ਪੰਜਾਬ ਦੇ ਪਾਣੀਆਂ ਦੀ ਰਾਖੀ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਫ਼ਸਲਾਂ ਦੀਆਂ ਕੀਮਤਾਂ ਅਤੇ ਹੋਰ ਅਹਿਮ ਮਸਲਿਆਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਲਗਾਏ ਗਏ ਪੱਕੇ ਮੋਰਚੇ ਦੀ ਏਕੇਐਮ ਪੰਜਾਬ ਫੋਰਮ ਵੱਲੋਂ ਪੂਰਨ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਏਕੇਐਮ ਪੰਜਾਬ ਫੋਰਮ ਦੇ ਪ੍ਰਮੁੱਖ ਆਗੂ ਸੁੱਖ ਗਿੱਲ ਮੋਗਾ ਸੂਬਾ ਪ੍ਰਧਾਨ ਬੀਕੇਯੂ ਤੋਤੇਵਾਲ ਅਤੇ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਕੌਮੀ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਨੇ ਕਿਹਾ ਕਿ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਦੀ ਸਰਹੱਦ ’ਤੇ ਲਾਇਆ ਮੋਰਚਾ ਕਿਸਾਨੀ ਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਰਾਖੀ, ਹਰ ਖੇਤ ਨੂੰ ਨਹਿਰੀ ਪਾਣੀ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਸਾਰੀਆਂ ਫ਼ਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ, ਖੇਤੀਬਾੜੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਮੁਕਤ ਵਪਾਰ ਸਮਝੌਤਿਆਂ ਦਾ ਵਿਰੋਧ, ਭਾਖੜਾ ਬਿਆਸ ਪ੍ਰਬੰਧਨ ਬੋਰਡ ਵਿੱਚ ਪੰਜਾਬ ਦਾ ਹੱਕ ਬਹਾਲ ਕਰਨਾ ਅਤੇ ਕਿਸਾਨਾਂ-ਮਜ਼ਦੂਰਾਂ ਲਈ ਸਮਾਜਿਕ ਸੁਰੱਖਿਆ ਵਰਗੀਆਂ ਮੰਗਾਂ ਬਿਲਕੁਲ ਜਾਇਜ਼ ਹਨ, ਮੋਰਚੇ ਵਿੱਚ ਇਨ੍ਹਾਂ ਮੰਗਾਂ ਸਮੇਤ ਕਈ ਹੋਰ ਕਿਸਾਨੀ ਅਤੇ ਪੰਜਾਬ ਨਾਲ ਸਬੰਧਤ ਮੁੱਦੇ ਉਠਾਏ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਜੇਕਰ ਕੇਂਦਰ ਅਤੇ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਹੋਰ ਸੰਘਰਸ਼ ਦਾ ਐਲਾਨ ਕੀਤਾ ਜਾ ਸਕਦਾ ਹੈ। ਏਕੇਐੱਮ ਪੰਜਾਬ ਫੋਰਮ ਸੰਯੁਕਤ ਕਿਸਾਨ ਮੋਰਚੇ ਦੇ ਇਸ ਸੰਘਰਸ਼ ਵਿੱਚ ਹਰ ਸੰਭਵ ਸਹਿਯੋਗ ਦੇਵੇਗਾ। ਏਕੇਐੱਮ ਪੰਜਾਬ ਫੋਰਮ ਨੇ ਸਮੂਹ ਕਿਸਾਨਾਂ,ਮਜ਼ਦੂਰਾਂ ਅਤੇ ਪੰਜਾਬ ਹਿਤੈਸ਼ੀ ਲੋਕਾਂ ਨੂੰ ਇਸ ਸੰਘਰਸ਼ ਦੀ ਹਮਾਇਤ ਕਰਨ ਦੀ ਅਪੀਲ ਕੀਤੀ।