- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਿਸ ਪੰਜਾਬ ਦੇ ਆਗੂ ਜਗਦੀਪ ਗਿੱਲ ਗੁਰਦੁਆਰਾ ਰੇਰੂ ਸਾਹਿਬ ਹੋਏ ਨਤਮਸਤਕ

37
ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ /ਸਾਹਨੇਵਾਲ
ਵਾਰਿਸ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਕਾਲਾ ਘਵੱਦੀ ਨੇ ਅੱਜ ਆਪਣੇ ਸਾਥੀਆਂ ਦੇ ਨਾਲ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਸ਼ੋ ਪ੍ਰਾਪਤ ਗੁਰਦੁਆਰਾ ਰੇਰੂ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਉਪਰੰਤ ਹਲਕਾ ਸਾਹਨੇਵਾਲ ਅੰਦਰ ਆਪਣੀਆਂ ਸਿਆਸੀ ਗਤੀਵਿਧੀਆਂ ਤੇਜ ਕਰਨ ਦਾ ਐਲਾਨ ਕੀਤਾ ਇਸ ਮੌਕੇ ਰਾਗੀ ਸਿੰਘਾਂ ਵੱਲੋਂ ਅਰਦਾਸ ਕਰਨ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਬਲਜੀਤ ਸਿੰਘ ਹਰਾ ਨੇ ਗੁਰੂ ਘਰ ਵੱਲੋਂ ਜਗਦੀਪ ਸਿੰਘ ਗਿੱਲ ਨੂੰ ਸਿਰੋਪਾਓ ਭੇਟ ਕੀਤਾ। ਇਸ ਮੌਕੇ ਜਗਦੀਪ ਸਿੰਘ ਕਾਲਾ ਗਿੱਲ ਨੇ ਕਿਹਾ ਕਿ ਉਹ ਮਰਹੂਮ ਦੀਪ ਸਿੱਧੂ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤ ਪਾਲ ਸਿੰਘ ਖਾਲਸਾ ਦੀ ਸੋਚ ਨੂੰ ਘਰ ਘਰ ਲੈ ਕੇ ਜਾਣਗੇ ਤਾਂ ਜੋ ਆਉਣ ਵਾਲੇ ਸਮੇਂ ਦੇ ਵਿੱਚ ਪੰਜਾਬ ਦੇ ਅੰਦਰ ਇੱਕ ਪੰਜਾਬ ਹਿਤੈਸ਼ੀ ਸੋਚ ਦੀ ਸਰਕਾਰ ਬਣਾ ਕੇ ਪੰਜਾਬ ਦੇ ਅੰਦਰੋਂ ਬੇਰੁਜ਼ਗਾਰੀ ਨਸ਼ਾ ਬੰਦ ਕੀਤਾ ਜਾ ਸਕੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਕਰਵਾਈ ਜਾ ਸਕੇ ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਗੁਰਮੀਤ ਸਿੰਘ, ਗੁਰਮੀਤ ਸਿੰਘ ਗੁਰੀ, ਇੰਦਰਪਾਲ ਸਿੰਘ ਪਵਾ, ਕੁਲਦੀਪ ਸਿੰਘ ਪੱਪੀ, ਮਾਸਟਰ ਮਨਜੀਤ ਸਿੰਘ, ਡਾਕਟਰ ਦਲਜੀਤ ਸਿੰਘ, ਸਵਰਨ ਸਿੰਘ, ਜਗਿੰਦਰ ਸਿੰਘ, ਦਲਜੀਤ ਸਿੰਘ, ਪ੍ਰਧਾਨ ਜ਼ੋਰਾ ਸਿੰਘ, ਇੰਦਰਪਾਲ ਸਿੰਘ ਕਾਲਾ, ਰਾਜਵੀਰ ਸਿੰਘ ਰਾਜੂ, ਪਰਮਜੀਤ ਸਿੰਘ ਪੰਮਾ, ਬਲਜੀਤ ਸਿੰਘ, ਹਰਵਿੰਦਰ ਸਿੰਘ, ਰਾਜਪਾਲ ਸਿੰਘ, ਪਰਮਿੰਦਰ ਸਿੰਘ, ਹਰਮਨ ਸਿੰਘ ਗਿੱਲ, ਰਾਜਪਾਲ ਸਿੰਘ ਰਾਜੂ, ਹਰਨੈਕ ਸਿੰਘ, ਰਾਜ ਸਿੰਘ, ਜਸਵੀਰ ਸਿੰਘ ਸੀਰਾ, ਭਾਈ ਗੁਰਦਿਆਲ ਸਿੰਘ,ਸੰਦੀਪ ਸਿੰਘ ਸੈਂਡੀ, ਗੁਰੀ ਮਾਨ, ਹਨੀ ਹਰਾ, ਹਨੀ ਗਿੱਲ, ਹਰਪ੍ਰੀਤ ਗਰਚਾ, ਕਰਮਜੀਤ ਸਿੰਘ ਸੋਨੂ ਸਮੇਤ ਵੱਡੀ ਗਿਣਤੀ ’ਚ ਉਹਨਾਂ ਦੇ ਸਾਥੀ ਹਾਜ਼ਰ ਸਨ।