- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੂਲ ਸਿੱਖਿਆਵਾਂ ਨੂੰ ਜਾਨਣ ਲਈ ਅਧਿਆਪਕਾਂ ਤੋਂ ਗਿਆਨ ਪ੍ਰਾਪਤ ਕਰਨਾ ਜ਼ਰੂਰੀ-ਪ੍ਰਿੰਸੀਪਲ ਪੂਨਮ ਸ਼ਰਮਾ

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ
ਸ੍ਰੀ ਹਰਕ੍ਰਿਸ਼ਨ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਡਾਬਾ ਰੋਡ ਵਿਖੇ ਅਧਿਆਪਕ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ। ਸਵੇਰ ਦੀ ਸਭਾ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਭਾਸ਼ਣ ਅਤੇ ਕਵਿਤਾ ਪੇਸ਼ ਕੀਤੀ। ਕਿੰਡਰਗਾਰਟਨ ਦੇ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਲਈ ਬਹੁਤ ਹੀ ਸੋਹਣੇ ਗੀਤ ਤੇ ਡਾਂਸ ਪੇਸ਼ ਕੀਤਾ। ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਲਈ ਬੈਜ ਅਤੇ ਫੁੱਲਾਂ ਦੇ ਗੁਲਦਸਤੇ ਬਣਾਏ। ਪਹਿਲੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਲਈ ਗ੍ਰੀਟਿੰਗ ਕਾਰਡ ਤਿਆਰ ਕੀਤੇ। ਅਧਿਆਪਕ ਦਿਵਸ ਮਨਾਉਂਦੇ ਹੋਏ ਖਾਸ ਤੌਰ ’ਤੇ ਪ੍ਰੋਗਰਾਮ ਦਾ ਪ੍ਰਬੰਧ ਕੀਤਾ, ਜਿਸ ’ਚ ਚੇਅਰਪਰਸਨ ਅਮਰਜੀਤ ਕੌਰ ਸਹਿਗਲ, ਗਿੱਲ ਮਾਰਕੀਟ ਬਰਾਂਚ ਦੇ ਚੇਅਰਮੈਨ ਜਤਿੰਦਰ ਸਿੰਘ, ਗਿੱਲ ਮਾਰਕੀਟ ਬਰਾਂਚ ਦੇ ਪ੍ਰਿੰਸੀਪਲ ਅਰਚਨਾ ਸ਼੍ਰੀਵਾਸਤਵ, ਡਾਇਰੈਕਟਰ ਪਵਨਦੀਪ ਸਿੰਘ ਸਹਿਗਲ, ਡਾਬਾ ਬਰਾਂਚ ਦੇ ਡਾਇਰੈਕਟਰ ਰਮਨਦੀਪ ਸਿੰਘ ਸਹਿਗਲ ਅਤੇ ਅੰਮ੍ਰਿਤਪਾਲ ਸਿੰਘ ਦੇ ਨਾਲ-ਨਾਲ ਰਾਜਵਿੰਦਰ ਕੌਰ ਤੇ ਗੁਰਪ੍ਰੀਤ ਕੌਰ ਨੇ ਖਾਸ ਤੌਰ ’ਤੇ ਸ਼ਮੂਲੀਅਤ ਕੀਤੀ। ਅਧਿਆਪਕਾਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਸਾਰੇ ਹੀ ਅਧਿਆਪਕਾਂ ਲਈ ਮਨੋਰੰਜਨ ਦੇ ਨਾਲ-ਨਾਲ ਖੇਡਾਂ ਵੀ ਕਰਵਾਈਆਂ। ਡਾਬਾ ਬ੍ਰਾਂਚ ਦੇ ਡਾਇਰੈਕਟਰ ਰਮਨਦੀਪ ਸਿੰਘ ਸਹਿਗਲ ਤੇ ਡਾਬਾ ਬ੍ਰਾਂਚ ਦੇ ਪ੍ਰਿੰਸੀਪਲ ਪੂਨਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਗੁਰਬਾਣੀ ਵਿੱਚ ਦਰਜ ਹੈ ‘ਗੁਰ ਬਿਨ ਘੋਰ ਅੰਧਾਰ ਗੁਰ ਬਿਨ ਸਮਝ ਨਾ ਆਵੇ’ ਉਸੇ ਤਰ੍ਹਾਂ ਸਿੱਖਿਆ ਪ੍ਰਾਪਤ ਕਰਨ ਦੇ ਨਾਲ-ਨਾਲ ਜੀਵਨ ਦੀਆਂ ਮੂਲ ਸਿੱਖਿਆਵਾਂ ਨੂੰ ਜਾਨਣ ਲਈ ਅਧਿਆਪਕਾਂ ਤੋਂ ਗਿਆਨ ਪ੍ਰਾਪਤ ਕਰਨਾ ਜ਼ਰੂਰੀ ਹੈ।