- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕਤੰਤਰ ਵਿੱਚ ਸਰਕਾਰ ਵਿਰੁੱਧ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਹੱਕ-ਮਾਂਗਟ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ
ਸੰਗਰੂਰ ਦੇ ਪਿੰਡ ਸ਼ੇਰੋਂ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਮਾਗਮ ਦੌਰਾਨ ਕਾਲੀ ਝੰਡੀ ਦਿਖਾ ਕੇ ਸਰਕਾਰ ਦਾ ਵਿਰੋਧ ਕਰਨ ਵਾਲੇ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਕੁੱਟਮਾਰ ਅਤੇ ਤਸ਼ੱਦਦ ਦੇ ਮਾਮਲੇ ਦੀ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਯੂਥ ਆਗੂ ਹਰਸ਼ਵੀਰ ਮਾਂਗਟ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਦੇ ਵਿਰੁੱਧ ਆਵਾਜ਼ ਚੁੱਕਣਾ, ਕਾਲੀ ਝੰਡੀ ਦਿਖਾਉਣਾ ਜਾਂ ਨਾਰਾਜ਼ਗੀ ਪ੍ਰਗਟ ਕਰਨਾ ਹਰ ਨਾਗਰਿਕ ਦਾ ਹੱਕ ਹੈ। ਜੇਕਰ ਇਸ ਹੱਕ ਦੀ ਵਰਤੋਂ ਕਰਨ ਵਾਲੇ ਨੌਜਵਾਨ ਨਾਲ ਹਿਰਾਸਤ ਵਿੱਚ ਜ਼ਿਆਦਤੀ ਹੋਈ ਹੈ ਤਾਂ ਇਹ ਬੇਹੱਦ ਗੰਭੀਰ ਮਾਮਲਾ ਹੈ। ਸੂਬੇ ’ਚ ਵਿਰੋਧ ਦੀ ਆਵਾਜ਼ ਨੂੰ ਦਬਾਉਣ ਲਈ ਪੁਲਿਸ ਦੀ ਤਾਕਤ ਦੀ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਮੋਹਨਜੀਤ ਸਿੰਘ ਅਤੇ ਉਸਦੇ ਪਰਿਵਾਰ ਦੇ ਨਾਲ ਡੱਟ ਕੇ ਖੜ੍ਹਾ ਹੈ ਅਤੇ ਇਨਸਾਫ਼ ਮਿਲਣ ਤੱਕ ਹਰ ਕਾਨੂੰਨੀ ਤੇ ਲੋਕਤੰਤਰਿਕ ਮੰਚ ’ਤੇ ਆਵਾਜ਼ ਚੁੱਕੇਗਾ। ਸਰਕਾਰ ਵੱਲੋਂ ਡੀਐੱਸਪੀ ਹਰਵਿੰਦਰ ਸਿੰਘ ਖਹਿਰਾ ਦਾ ਤਬਾਦਲਾ ਅਤੇ ਐਸਐਚਓ ਪ੍ਰਤੀਕ ਜਿੰਦਲ, ਐਸਐਚਓ ਬਲਜੀਤ ਸਿੰਘ ਅਤੇ ਏਐਸਆਈ ਹਰਪ੍ਰੀਤ ਸਿੰਘ ਨੂੰ ਪੁਲਿਸ ਲਾਈਨ ਹਾਜ਼ਰ ਕਰਨਾ ਕਾਫ਼ੀ ਨਹੀਂ।