- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬੀ ਜਾਗਰਣ ਦੀ ਖ਼ਬਰ ਦਾ ਅਸਰ-ਢੰਡਾਰੀ ਕਲਾਂ ਰੇਲਵੇ ਸਟੇਸ਼ਨ ਦੇ ਬਾਹਰੋਂ ਹਟਾਏ ਨਾਜਾਇਜ਼ ਕਬਜ਼ੇ

ਪੰਜਾਬੀ ਜਾਗਰਣ ਦੀ ਖ਼ਬਰ ਦਾ ਅਸਰ (ਲੋਗੋ) ਲਾਓ
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਢੰਡਾਰੀ ਕਲਾਂ ਰੇਲਵੇ ਸਟੇਸ਼ਨ ਦੇ ਬਾਹਰ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੰਜਾਬੀ ਜਾਗਰਣ ਵਿੱਚ ਪ੍ਰਕਾਸ਼ਿਤ ਖ਼ਬਰ ਦਾ ਅਸਰ ਦਿਖਾਈ ਦਿੱਤਾ ਹੈ। ਖ਼ਬਰ ਪ੍ਰਕਾਸ਼ਿਤ ਹੋਣ ਤੋਂ ਬਾਅਦ ਨਗਰ ਨਿਗਮ ਦੇ ਤਹਿ-ਬਾਜ਼ਾਰੀ ਵਿਭਾਗ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਕਾਰਵਾਈ ਕੀਤੀ। ਇੰਸਪੈਕਟਰ ਲੱਕੀ ਦੀ ਅਗਵਾਈ ਹੇਠ ਨਿਗਮ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਸੜਕ ਅਤੇ ਜਨਤਕ ਥਾਂ ’ਤੇ ਕੀਤੇ ਨਾਜਾਇਜ਼ ਕਬਜ਼ੇ ਹਟਵਾ ਦਿੱਤੇ। ਸਟੇਸ਼ਨ ਦੇ ਬਾਹਰ ਸੜਕ ਕੰਢੇ ਅਤੇ ਆਉਣ-ਜਾਣ ਵਾਲੇ ਰਸਤੇ ’ਤੇ ਰੇਹੜੀ-ਫੜ੍ਹੀ ਵਾਲਿਆਂ ਅਤੇ ਹੋਰ ਦੁਕਾਨਦਾਰਾਂ ਵੱਲੋਂ ਸਾਮਾਨ ਰੱਖਣ ਕਾਰਨ ਰਸਤਾ ਤੰਗ ਹੋ ਰਿਹਾ ਸੀ।
ਇਸ ਕਾਰਨ ਰੇਲ ਯਾਤਰੀਆਂ, ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪੰਜਾਬੀ ਜਾਗਰਣ ਵੱਲੋਂ ਇਹ ਮਾਮਲਾ ਪ੍ਰਮੁੱਖਤਾ ਨਾਲ ਉਠਾਏ ਜਾਣ ਤੋਂ ਬਾਅਦ ਨਿਗਮ ਦੀ ਟੀਮ ਨੇ ਕਾਰਵਾਈ ਕਰਦਿਆਂ ਕਬਜ਼ੇ ਖਾਲੀ ਕਰਵਾਏ। ਟੀਮ ਵੱਲੋਂ ਕਬਜ਼ਾਧਾਰੀਆਂ ਨੂੰ ਮੁੜ ਜਨਤਕ ਥਾਂ ’ਤੇ ਕਬਜ਼ਾ ਨਾ ਕਰਨ ਦੀ ਹਦਾਇਤ ਵੀ ਦਿੱਤੀ ਗਈ। ਨਾਜਾਇਜ਼ ਕਬਜ਼ੇ ਹਟਣ ਨਾਲ ਸਟੇਸ਼ਨ ਦੇ ਬਾਹਰਲਾ ਰਸਤਾ ਖੁੱਲ੍ਹਾ ਹੋਣ ਕਾਰਨ ਰਾਹਗੀਰਾਂ ਨੂੰ ਰਾਹਤ ਮਿਲੀ ਹੈ। ਇਸ ਦੌਰਾਨ ਇਲਾਕਾ ਵਾਸੀਆਂ ਨੇ ਨਿਗਮ ਤੋਂ ਮੰਗ ਕੀਤੀ ਹੈ ਕਿ ਇੱਥੇ ਨਿਯਮਿਤ ਚੈਕਿੰਗ ਕੀਤੀ ਜਾਵੇ, ਤਾਂ ਜੋ ਮੁੜ ਕਬਜ਼ੇ ਨਾ ਹੋ ਸਕਣ।