- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਧਿਆਪਕਾਂ ਤੋਂ ਗੈਰ-ਅਧਿਆਪਨ ਕੰਮ ਕਰਵਾਉਣਾ ਗਲਤ- ਢਿੱਲੋਂ

ਸਿੱਖਿਆ ਪ੍ਰਤੀਨਿਧ, ਪੰਜਾਬੀ ਜਾਗਰਣ, ਲੁਧਿਆਣਾ
ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਡੇ ਪੱਧਰ ਤੇ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਲਈ ਅਧਿਆਪਕਾਂ ਦੀਆਂ ਡਿਊਟੀਆਂ ਲਾਉਣ ਦਾ ਵਿਰੋਧ ਕੀਤਾ ਹੈ ਯੂਨੀਅਨ ਪ੍ਰਧਾਨ ਢਿੱਲੋਂ ਨੇ ਪ੍ਰਸ਼ਾਸਨ ਦੇ ਇਸ ਫੈਸਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਅਧਿਆਪਕ ਦਿਵਸ ਵਾਲ਼ੇ ਦਿਨ ਵੀ ਆਪਣੇ ਅਧਿਆਪਕਾਂ ਤੋਂ ਵਿਦਿਆਰਥੀ ਵਰਗ ਨੂੰ ਦੂਰ ਕੀਤਾ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਹੈ ਅਧਿਆਪਕਾਂ ਤੋਂ ਗੈਰ-ਵਿੱਦਿਅਕ ਕੰਮ ਲੈਣਾ ਸਰਾਸਰ ਗਲਤ ਹੈ। ਇਸ ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੱਡਾ ਨੁਕਸਾਨ ਹੁੰਦਾ ਹੈ। ਯੂਨੀਅਨ ਪ੍ਰਧਾਨ ਢਿੱਲੋਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਅਹਿਮ ਦਿਨਾਂ ਵਿੱਚ ਅਧਿਆਪਕਾਂ ਨੂੰ ਜਮਾਤਾਂ ਵਿੱਚੋਂ ਕੱਢ ਕੇ ਬਾਹਰੀ ਸਰਵੇਖਣਾਂ ਅਤੇ ਕੰਮਾਂ 'ਤੇ ਲਗਾ ਦਿੱਤਾ ਜਾਂਦਾ ਹੈ ਜਦ ਕਿ ਸਤੰਬਰ ਪ੍ਰੀਖਿਆ ਸ਼ੁਰੂ ਹੋਣ ਵਾਲੀ ਹੈ ਅਜਿਹੇ ’ਚ ਜਦੋਂ ਪ੍ਰੀਖਿਆਵਾਂ ਦੇ ਨਤੀਜੇ ਮਾੜੇ ਆਉਂਦੇ ਹਨ, ਤਾਂ ਸਾਰਾ ਦੋਸ਼ ਅਧਿਆਪਕਾਂ ਸਿਰ ਮੜ੍ਹ ਦਿੱਤਾ ਜਾਂਦਾ ਹੈ। ਯੂਨੀਅਨ ਪ੍ਰਧਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚੋਣ ਵਾਅਦੇ ਯਾਦ ਕਰਵਾਉਂਦਿਆਂ ਆਖਿਆ ਕਿ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਅਧਿਆਪਕਾਂ ਤੋਂ ਸਿਰਫ਼ ਪੜ੍ਹਾਉਣ ਦਾ ਕੰਮ ਲਿਆ ਜਾਵੇਗਾ ਅਤੇ ਵਾਧੂ ਬੋਝ ਨਹੀਂ ਪਾਇਆ ਜਾਵੇਗਾ, ਪਰ ਹੁਣ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ ਅਤੇ ਸਿੱਖਿਆ ਕ੍ਰਾਂਤੀ ਵਾਲੀ ਸਰਕਾਰ ਦੇ ਰਾਜ ਵਿੱਚ ਹਜ਼ਾਰਾਂ ਆਸਾਮੀਆਂ ਖ਼ਾਲੀ ਹਨ ਅਤੇ ਬੀਐਲਓ, ਐਸਆਈਆਰ, ਸੈਕਟਰ ਅਫ਼ਸਰਾਂ ਨਾਲ ਬੱਚਿਆਂ ਦੀ ਪੜ੍ਹਾਈ ਬੁਰੀ ਤਰਾਂ ਪ੍ਰਭਾਵਿਤ ਹੋ ਰਹੀ ਹੈ ਯੂਨੀਅਨ ਪ੍ਰਧਾਨ ਢਿੱਲੋਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਤੋਂ ਮੰਗ ਕਰਦਿਆਂ ਕਿਹਾ ਕਿ ਬੱਚਿਆਂ ਦੇ ਭਵਿੱਖ ਅਤੇ ਪੜ੍ਹਾਈ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਇਹ ਡਿਊਟੀਆਂ ਤੁਰੰਤ ਰੱਦ ਕੀਤੀਆਂ ਜਾਣ।