ਹਰਕ੍ਰਿਸ਼ਨ ਸਾਹਿਬ ਸਕੂਲ ’ਚ ਮਨਾਇਆ ਅਧਿਆਪਕ ਦਿਵਸ ਕਿਤਾਬੀ ਸਿੱਖਿਆ ਦੇ ਨਾਲ ਨਾਲ ਜੀਵਨ ਜਾਂਚ ਦਾ ਗਿਆਨ ਵੀ ਜ਼ਰੂਰੀ-ਪ੍ਰਿੰਸੀਪਲ ਪੂਨਮ ਸ਼ਰਮਾ
Publish Date: Mon, 07 Sep 2026 09:05 PM (IST)
Updated Date: Tue, 08 Sep 2026 04:08 AM (IST)
ਟੋ ਨੰਬਰ-9 ਸਟਾਫ ਪ੍ਰਤੀਨਿਧ, ਪੰਜਾਬੀ ਜਾਗਰਣ, ਲੁਧਿਆਣਾ ਹਰਕ੍ਰਿਸ਼ਨ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਡਾਬਾ ਰੋਡ ਵਿਖੇ ਅਧਿਆਪਕ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਭਾਸ਼ਣ ਅਤੇ ਕਵਿਤਾ ਪੇਸ਼ ਕੀਤੇ ਗਈl ਕਿੰਡਰਗਾਰਟਨ ਦੇ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਲਈ ਬਹੁਤ ਹੀ ਸੋਹਣੇ ਗੀਤ ਤੇ ਡਾਂਸ ਪੇਸ਼ ਕੀਤਾ ਗਿਆ । ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਲਈ ਬੈਜ ਅਤੇ ਫੁੱਲਾਂ ਦੇ ਗੁਲਦਸਤੇ ਬਣਾਏ ਗਏ। ਪਹਿਲੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਲਈ ਗ੍ਰੀਟਿੰਗ ਕਾਰਡ ਤਿਆਰ ਕੀਤੇ ਗਏ। ਅਧਿਆਪਕ ਦਿਵਸ ਮਨਾਉਂਦੇ ਹੋਏ ਖਾਸ ਤੌਰ ਤੇ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ ਜਿਸ ’ਚ ਚੇਅਰਪਰਸਨ ਅਮਰਜੀਤ ਕੌਰ ਸਹਿਗਲ, ਗਿੱਲ ਮਾਰਕੀਟ ਬਰਾਂਚ ਦੇ ਚੇਅਰਮੈਨ ਜਤਿੰਦਰ ਸਿੰਘ, ਗਿੱਲ ਮਾਰਕੀਟ ਬਰਾਂਚ ਦੇ ਪ੍ਰਿੰਸੀਪਲ ਅਰਚਨਾ ਸ੍ਰੀ ਵਾਸਤਵ, ਡਾਇਰੈਕਟਰ ਪਵਨਦੀਪ ਸਿੰਘ ਸਹਿਗਲ, ਡਾਬਾ ਬਰਾਂਚ ਦੇ ਡਾਇਰੈਕਟਰ ਰਮਨਦੀਪ ਸਿੰਘ ਸਹਿਗਲ ਅਤੇ ਅੰਮ੍ਰਿਤਪਾਲ ਸਿੰਘ ਦੇ ਨਾਲ ਨਾਲ ਰਾਜਵਿੰਦਰ ਕੌਰ ਅਤੇ ਗੁਰਪ੍ਰੀਤ ਕੌਰ ਨੇ ਖਾਸ ਤੌਰ ’ਤੇ ਸਮਾਗਮ ’ਚ ਸ਼ਮੂਲੀਅਤ ਕੀਤੀ। ਅਧਿਆਪਕਾਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਸਾਰੇ ਹੀ ਅਧਿਆਪਕਾਂ ਲਈ ਮਨੋਰੰਜਨ ਦੇ ਨਾਲ ਨਾਲ ਗੇਮਸ ਵੀ ਕਰਵਾਈਆਂ ਗਈਆ। ਡਾਬਾ ਬ੍ਰਾਂਚ ਦੇ ਡਾਇਰੈਕਟਰ ਰਮਨਦੀਪ ਸਿੰਘ ਸਹਿਗਲ ਅਤੇ ਡਾਬਾ ਬ੍ਰਾਂਚ ਦੇ ਪ੍ਰਿੰਸੀਪਲ ਪੂਨਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਗੁਰਬਾਣੀ ’ਚ ਦਰਜ ਹੈ ‘ਗੁਰ ਬਿਨ ਘੋਰ ਅੰਧਾਰ ਗੁਰ ਬਿਨ ਸਮਝ ਨਾ ਆਵੇ’ ਉਸੇ ਤਰ੍ਹਾਂ ਕਿਤਾਬੀ ਸਿੱਖਿਆ ਦੇ ਨਾਲ ਨਾਲ ਜੀਵਨ ਜਾਂਚ ਦਾ ਗਿਆਨ ਵੀ ਜ਼ਰੂਰੀ ਹੈ ਜੋ ਅਧਿਆਪਕ ਦੇ ਸਕਦੇ ਹਨ।