- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਚਿਨ ਪਾਇਲਟ ਦੀ ਨਿਯੁਕਤੀ ਨਾਲ ਕਾਂਗਰਸ ਨੂੰ ਮਿਲੇਗੀ ਨਵੀਂ ਮਜ਼ਬੂਤੀ-ਨੱਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ:
ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਦੀ ਜ਼ਿੰਮੇਵਾਰੀ ਮਿਲਣ ’ਤੇ ਕਾਂਗਰਸ ਐੱਸਸੀ ਵਿਭਾਗ ਦੇ ਸੀਨੀਅਰ ਆਗੂ ਬਿਕਰ ਸਿੰਘ ਨੱਤ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਸਚਿਨ ਪਾਇਲਟ ਦੀ ਅਗਵਾਈ ਅਤੇ ਤਜਰਬੇ ਨਾਲ ਪੰਜਾਬ ਵਿਚ ਕਾਂਗਰਸ ਨੂੰ ਨਵੀਂ ਦਿਸ਼ਾ ਮਿਲੇਗੀ। ਬਿਕਰ ਸਿੰਘ ਨੱਤ ਨੇ ਕਿਹਾ ਕਿ ਸਚਿਨ ਪਾਇਲਟ ਨੌਜਵਾਨਾਂ ਵਿੱਚ ਹਰਮਨਪਿਆਰੇ ਅਤੇ ਜ਼ਮੀਨੀ ਪੱਧਰ ਦੀ ਸਿਆਸਤ ਨੂੰ ਸਮਝਣ ਵਾਲੇ ਆਗੂ ਹਨ। ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਹੋਵੇਗਾ ਤੇ ਕਾਂਗਰਸ ਪਿੰਡ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਭਵਿੱਖ ਦੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਨੂੰ ਮਜ਼ਬੂਤ ਜਥੇਬੰਦਕ ਢਾਂਚੇ ਅਤੇ ਇਕਜੁੱਟਤਾ ਦੀ ਲੋੜ ਹੈ। ਸਚਿਨ ਪਾਇਲਟ ਦੀ ਅਗਵਾਈ ਵਿੱਚ ਕਾਂਗਰਸ ਵਰਕਰਾਂ ਨੂੰ ਇਕਜੁੱਟ ਕਰਕੇ ਲੋਕਾਂ ਦੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚੁੱਕੇਗੀ ਤੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਮਜ਼ਬੂਤੀ ਨਾਲ ਅੱਗੇ ਵਧੇਗੀ। ਬਿਕਰ ਸਿੰਘ ਨੱਤ ਨੇ ਸਚਿਨ ਪਾਇਲਟ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਕਾਂਗਰਸ ਦੇ ਸਮੂਹ ਆਗੂ ਅਤੇ ਵਰਕਰ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ।