- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ

ਸਿੱਖਿਆ ਪ੍ਰਤੀਨਿਧ, ਪੰਜਾਬੀ ਜਾਗਰਣ, ਲੁਧਿਆਣਾ : ਕਮਿਸ਼ਨਰ ਪੁਲਿਸ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਟ੍ਰੈਫਿਕ ਪੁਲਿਸ ਵੱਲੋਂ ਖਾਲਸਾ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਘੁਮਾਰ ਮੰਡੀ ਵਿਖੇ ਟਰੈਫਿਕ ਨਿਯਮਾਂ ਤੇ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ। ਇਸ ਮੌਕੇ ਏਡੀਸੀਪੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ, ਨਸ਼ੇ ਦੀ ਹਾਲਤ ਵਿੱਚ ਵਾਹਨ ਨਾ ਚਲਾਉਣ, ਤੇਜ਼ ਰਫ਼ਤਾਰ ਤੋਂ ਬਚਣ ਅਤੇ ਮੋਬਾਈਲ ਫੋਨ ਦੀ ਵਰਤੋਂ ਕਰਕੇ ਡਰਾਈਵਿੰਗ ਨਾ ਕਰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਤੇ ਆਪਣੇ ਪਰਿਵਾਰ ਤੇ ਸਮਾਜ ਵਿੱਚ ਵੀ ਸੜਕ ਸੁਰੱਖਿਆ ਦਾ ਸੁਨੇਹਾ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਲੁਧਿਆਣਾ ਟਰੈਫਿਕ ਪੁਲਿਸ ਨੇ ਅਪੀਲ ਕੀਤੀ ਕਿ ਹਰ ਵਿਅਕਤੀ ਟਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਸੁਰੱਖਿਅਤ ਅਤੇ ਹਾਦਸਾ-ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਵੇ।