- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ੇਰੋਂ 'ਤੇ ਪੁਲਿਸ ਤਸ਼ੱਦਦ ਮਨੁੱਖੀ ਅਧਿਕਾਰਾਂ ਅਤੇ ਲੋਕਤੰਤਰ ਦਾ ਘਾਣ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ : ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਉਣ ਵਾਲੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਪੁਲਿਸ ਵੱਲੋਂ ਨਾਜਾਇਜ਼ ਤੌਰ 'ਤੇ ਗ੍ਰਿਫ਼ਤਾਰ ਕਰਕੇ ਉਸ ਉੱਪਰ ਅੰਨ੍ਹਾ ਤਸ਼ੱਦਦ ਢਾਹਿਆ ਹੈ, ਜੋ ਕਿ ਸ਼ਰੇਆਮ ਮਨੁੱਖੀ ਹੱਕਾਂ ਤੇ ਲੋਕਤੰਤਰ ਦਾ ਘਾਣ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਅੱਜ ਬਲਾਕ ਡੇਹਲੋਂ ਦੇ ਪਿੰਡਾਂ ਦਾ ਦੌਰਾ ਕਰਦਿਆਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਸਪੁੱਤਰ ਹਰਕਰਨ ਸਿੰਘ ਵੈਦ ਤੇ ਬਲਾਕ ਪ੍ਰਧਾਨ ਨੋਨੀ ਸੀਲੋ ਨੇ ਪੁਲਿਸ ਤੇ ਪ੍ਰਸ਼ਾਸਨ ਦੀ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਸਾਫ਼ ਕਿਹਾ ਕਿ ਲੋਕਤੰਤਰ ’ਚ ਲੋਕਾਂ ਦੀ ਆਵਾਜ਼ ਨੂੰ ਇਸ ਤਰ੍ਹਾਂ ਦਬਾਇਆ ਨਹੀਂ ਜਾ ਸਕਦਾ। ਨੋਨੀ ਸੀਲੋ ਨੇ ਮੰਗ ਕੀਤੀ ਕਿ ਮੋਹਨਜੀਤ ਸਿੰਘ ਸ਼ੇਰੋਂ ਉੱਪਰ ਕੀਤੀਆਂ ਸਾਰੀਆਂ ਬੇਬੁਨਿਆਦ ਕਾਰਵਾਈਆਂ ਨੂੰ ਤੁਰੰਤ ਰੱਦ ਕਰ ਕੇ ਪੀੜਤ ਨੂੰ ਇਨਸਾਫ਼ ਦਿੱਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਿਰਾਸਤ ਦੌਰਾਨ ਅੰਨ੍ਹਾ ਤਸ਼ੱਦਦ ਕਰਨ ਵਾਲੇ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀ ਗੈਰ-ਕਾਨੂੰਨੀ ਹਰਕਤ ਨਾ ਹੋ ਸਕੇ। ਇਸ ਮੌਕੇ ਮੀਡੀਆ ਇੰਚਾਰਜ ਪਰਮਿੰਦਰ ਸਿੰਘ ਗਾਬੀ ਸਮਰਾ, ਬਲਾਕ ਪ੍ਰਧਾਨ ਲਾਲੀ ਲਲਤੋਂ,ਜੀਵਨ ਸਿੰਘ ਭੁੱਟਾ, ਅਰਵਿੰਦਰ ਸਿੰਘ ਪੱਪੀ,ਖਟੜਾ ਜਸ ਮਾਂਗਟ ਸਾਬਕਾ ਸਰਪੰਚ ਪਿਆਰਾ ਸਿੰਘ ਭੁੱਟਾ ਤੋਂ ਇਲਾਵਾ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਹਾਜ਼ਰ ਸਨ।