- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਗਾਂ ਨੂੰ ਲੈ ਪੈਨਸ਼ਨਰਾਂ ਨੇ ਦਿੱਤਾ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਧਰਨਾ

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਮੁਲਾਜ਼ਮ ਮੰਚ ਪੰਜਾਬ ’ਤੇ ਆਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਡੀਸੀ ਦਫ਼ਤਰ ਦੇ ਵੱਡੀ ਗਿਣਤੀ ’ਚ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿਨ ਭਰ ਦਾ ਰੋਹ ਭਰਿਆ ਧਰਨਾ ਦਿੱਤਾ। ਮੁਲਾਜ਼ਮਾਂ ਨੇ ਅੱਜ ਕਲਮ ਛੋੜ ਹੜਤਾਲ ਕੀਤੀ,ਵੱਡੀ ਗਿਣਤੀ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨ ਇਸ ਮੌਕੇ ਧਰਨੇ ਵਿੱਚ ਸ਼ਾਮਲ ਹੋਏ। ਪੰਜਾਬ ਸਰਕਾਰ ਮੁਲਾਜ਼ਮਾਂ/ ਪੈਨਸ਼ਨਰਾਂ ਨੂੰ 42 ਫੀਸਦੀ ਡੀਏ ਦੇ ਰਹੀ ਹੈ ਜਦੋਂ ਕਿ ਦੇਸ਼ ਭਰ ਦੀਆਂ ਰਾਜ ਸਰਕਾਰਾਂ 60 ਫੀਸਦੀ ਮਹਿੰਗਾਈ ਭੱਤਾ ਦੇ ਰਹੀ ਹੈ। ਅੱਜ ਚੀਨੀ, ਪਿਆਜ਼ ,ਤੇਲ ਸਰ੍ਹੋਂ ਦਾ ਅਤੇ ਹੋਰ ਰਸੋਈ ਦੀਆਂ ਚੀਜ਼ਾਂ ਦੇ ਭਾਅ ਅਸਮਾਨੀ ਚੜ੍ਹ ਗਏ ਹਨ। ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਮੁਲਾਜ਼ਮਾਂ/ਪੈਨਸ਼ਨਰਾਂ ਨਾਲ ਇੱਕ ਵੀ ਮੀਟਿੰਗ ਨਹੀਂ ਕੀਤੀ । ਪੈਨਸ਼ਨਜ ਮੰਗ ਕਰ ਰਹੇ ਕਿ 2.59 ਦੇ ਗੁਣਾਂਕ ਨਾਲ ਪੈਨਸ਼ਨ ਫਿਕਸ ਕੀਤੀ ਜਾਵੇ , ਸਾਰੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ 17 ਜੁਲਾਈ 2020 ਦਾ ਪੱਤਰ ਰੱਦ ਕੀਤਾ ਜਾਵੇ , ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਅੱਜ ਦੇ ਧਰਨੇ ਨੂੰ ਪੈਨਸ਼ਨਰ ਭਵਨ ਲੁਧਿਆਣਾ ਤੋਂ ਸਤੀਸ਼ ਸਚਦੇਵਾ, ਗੁਰਚਰਨ ਸਿੰਘ ਦੁੱਗਾ, ਸੁਖਵਿੰਦਰ ਸਿੰਘ,ਬਲਜਿੰਦਰ ਸਿੰਘ, ਗੁਰਬਾਜ ਸਿੰਘ, ਹਰਪ੍ਰੀਤ ਸਿੰਘ, ਸੱਤਪਾਲ, ਰਣਧੀਰ ਸਿੰਘ, ਪੀਏਯੂ ਤੋਂ ਜਸਵੰਤ ਸਿੰਘ ਜੀਰਖ, ਸਫਾਈ ਕਰਮਚਾਰੀ ਯੂਨੀਅਨ ਲੁਧਿਆਣਾ ਤੋਂ ਕਾਮਰੇਡ ਵਿਜੇ ਕੁਮਾਰ , ਕੇਵਲ ਸਿੰਘ ਬਨਵੈਤ ,ਕਿਸਾਨ ਆਗੂ ਉਗਰਾਹਾਂ ਦੇ ਸੁਦਾਗਰ ਸਿੰਘ ਘੁਡਾਣੀ, ਗੁਰਮੇਲ ਮੈਲਡੇ, ਵਿਜੇ ਮਰਜਾਰਾ, ਸੁਸ਼ੀਲ ਕੁਮਾਰ ਪੈਨਸ਼ਨਰ ਭਵਨ ਲੁਧਿਆਣਾ ਨੇ ਵੀ ਸੰਬੋਧਨ ਕੀਤਾ ।ਇਸ ਮੌਕੇ ਸਟੇਜ ਗੁਰਚਰਨ ਸਿੰਘ ਨੇ ਵੀ ਵਿਚਾਰ ਪੇਸ਼ ਕੀਤੇ।