- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਾਕ ਡੇਹਲੋਂ ਤੋਂ ਵੱਡਾ ਜੱਥਾ ਚੰਡੀਗੜ੍ਹ ਧਰਨੇ ਵਿੱਚ ਹੋਇਆ ਸ਼ਾਮਿਲ

18)
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ
ਬਲਾਕ ਕਾਂਗਰਸ ਡੇਹਲੋਂ ਦੇ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋ ਦੀ ਅਗਵਾਈ ਹੇਠ ਬਲਾਕ ਡੇਹਲੋਂ ਤੋਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਇੱਕ ਵੱਡਾ ਜੱਥਾ ਅੱਜ ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਲਗਾਏ ਗਏ ਧਰਨੇ ’ਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਇਸ ਮੌਕੇ ਬਲਾਕ ਪ੍ਰਧਾਨ ਨੋਨੀ ਸੀਲੋ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ, ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਹ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਸਮੇਤ ਚੰਡੀਗੜ੍ਹ ਵਿਖੇ ਲਾਏ ਜਾ ਰਹੇ ਧਰਨੇ ਵਿੱਚ ਸ਼ਾਮਿਲ ਹੋ ਰਹੇ ਹਨ। ਕਾਂਗਰਸ ਦੇ ਸੀਨੀਅਰ ਆਗੂ ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਗਈ ਐਫਆਈਆਰ ਦੇ ਵਿਰੋਧ ਵਿੱਚ ਕਾਂਗਰਸ ਵੱਲੋਂ ਇਹ ਧਰਨਾ ਦਿੱਤਾ ਜਾ ਰਿਹਾ ਹੈ। ਕਾਂਗਰਸ ਆਪਣੇ ਆਗੂਆਂ ਤੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਹਰ ਵਰਕਰ ਆਪਣੇ ਆਗੂਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ ਅਤੇ ਲੋਕਤੰਤਰ ਦੀ ਰੱਖਿਆ ਲਈ ਸੰਘਰਸ਼ ਜਾਰੀ ਰਹੇਗਾ। ਕੇਂਦਰ ਸਰਕਾਰ ਵੱਲੋਂ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ ਹਨ ਤੇ ਕਾਂਗਰਸ ਇਨ੍ਹਾਂ ਦਾ ਡਟ ਕੇ ਵਿਰੋਧ ਕਰੇਗੀ। ਇਸ ਮੌਕੇ ਮਹਿਲਾ ਕਾਂਗਰਸ ਦੀ ਜਿਲਾ ਪ੍ਰਧਾਨ ਕਿਰਨਦੀਪ ਕੌਰ ਗਰੇਵਾਲ, ਮਾਨ ਸਿੰਘ ਦਿਓਲ, ਗੁਰਜੀਤ ਸਿੰਘ ਰੰਗੀ ਸਾਬਕਾ ਸਰਪੰਚ, ਬਲਾਕ ਸੰਮਤੀ ਮੈਂਬਰ ਬੀਬੀ ਸੁਖਦੀਪ ਕੌਰ ਬਲਾਕ ਸੰਮਤੀ ਮੈਂਬਰ ਸਿੰਦਰ ਸਿੰਘ, ਹਨੀ ਕਾਲਖ, ਨਿਰਮਲ ਸਿੰਘ ਨਿੰਮਾ ਸਾਬਕਾ ਸਰਪੰਚ, ਜੀਤ ਸਰੀਂਹ, ਹਰਵਿੰਦਰ ਕੌਰ ਬਲਾਕ ਪ੍ਰਧਾਨ, ਹਰਪ੍ਰੀਤ ਕੌਰ ਬਲਾਕ ਪ੍ਰਧਾਨ, ਪਰਮਜੀਤ ਕੌਰ, ਜੀਵਨ ਸਿੰਘ ਭੁੱਟਾ, ਚੰਚਲ ਰਾਣਾ, ਧਰਵਿੰਦਰ ਸਿੰਘ ਪੱਦੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬਲਾਕ ਡੇਹਲੋਂ ਤੋਂ ਵਰਕਰ ਹਾਜ਼ਰ ਸਨ।