- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੇਹੜੀ-ਫੜ੍ਹੀ ਵਾਲਿਆਂ ਲਈ ਖੁੱਲ੍ਹੇ ਸਰਕਾਰੀ ਖ਼ਜ਼ਾਨੇ ਦੇ ਦਰਵਾਜ਼ੇ

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਰੇਹੜੀ-ਫੜ੍ਹੀ ਵਾਲਿਆਂ ਦੀ ਭਲਾਈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਆਸਾਨੀ ਨਾਲ ਮੁਹੱਈਆ ਕਰਵਾਉਣ ਲਈ ਨਗਰ ਨਿਗਮ ਲੁਧਿਆਣਾ ਵੱਲੋਂ ਪੀਐੱਮ ਸਵਨਿਧੀ ਯੋਜਨਾ ਤਹਿਤ ਨਗਰ ਨਿਗਮ ਜ਼ੋਨ-ਏ ਦਫ਼ਤਰ, ਮਾਤਾ ਰਾਣੀ ਚੌਕ ਨੇੜੇ ‘ਲੋਕ ਕਲਿਆਣ ਮੇਲੇ’ ’ਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਰੇਹੜੀ-ਫੜ੍ਹੀ ਵਾਲਿਆਂ ਨੇ ਸ਼ਮੂਲੀਅਤ ਕੀਤੀ। ਨਵੇਂ ਕਰਜ਼ੇ ਲਈ ਅਰਜ਼ੀਆਂ, ਡਿਜੀਟਲਾਈਜ਼ੇਸ਼ਨ, ਸੋਸ਼ਿਓ-ਪ੍ਰੋਫਾਈਲਿੰਗ ਅਤੇ ਸਟਰੀਟ ਵੈਂਡਰਾਂ ਲਈ ਕ੍ਰੈਡਿਟ ਕਾਰਡ ਬਣਵਾਉਣ ਸਬੰਧੀ ਜਾਣਕਾਰੀ ਤੇ ਸਹੂਲਤ ਮੁਹੱਈਆ ਕਰਵਾਈ। ਇਹ ਮੇਲਾ ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਦੀ ਅਗਵਾਈ ਹੇਠ ਕਰਵਾਇਆ। ਇਸ ਮੌਕੇ ਸਹਾਇਕ ਕਮਿਸ਼ਨਰ ਜਸਦੇਵ ਸਿੰਘ ਸੇਖੋਂ, ਸੀਐੱਮਐੱਮ ਸ਼ਿਲਪਾ, ਸੀਐੱਮਐੱਮ ਕੇਤਨ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ। ਸਹਾਇਕ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਨੇ ਕਿਹਾ ਕਿ ਨਿਗਮ ਵੱਲੋਂ ਰੇਹੜੀ-ਫੜ੍ਹੀ ਵਾਲਿਆਂ ਨੂੰ ਪਾਰਦਰਸ਼ੀ ਢੰਗ ਨਾਲ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਡਿਜੀਟਲ ਤੌਰ ’ਤੇ ਸਮਰੱਥ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵੱਖ-ਵੱਖ ਬੈਂਕਾਂ ਦੇ ਨੁਮਾਇੰਦਿਆਂ ਨੇ ਮੇਲੇ ਦੌਰਾਨ ਵੈਂਡਰਾਂ ਦੀਆਂ ਸਮੱਸਿਆਵਾਂ ਦਾ ਨਿਤਾਰਾ ਕੀਤਾ। ਨਗਰ ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਭਵਿੱਖ ’ਚ ਵੀ ਅਜਿਹੇ ਹੋਰ ਕੈਂਪ ਲਾ ਕੇ ਸਟਰੀਟ ਵੈਂਡਰਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦਿਵਾਇਆ ਜਾਵੇਗਾ।