- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੈਦ ਦੀ ਅਗਵਾਈ ਹੇਠ ਵੱਡਾ ਜੱਥਾ ਧਰਨੇ ’ਚ ਹੋਇਆ ਸ਼ਾਮਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ ਹੇਠ ਵੱਡਾ ਜੱਥਾ ਧਰਨੇ ’ਚ ਸ਼ਾਮਲ ਹੋਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੁਲਦੀਪ ਸਿੰਘ ਵੈਦ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਸਰਕਾਰ ਬੌਖਲਾਹਟ ਵਿੱਚ ਆ ਚੁੱਕੀ ਹੈ ਅਤੇ ਉਸ ਨੂੰ ਸਮਝ ਨਹੀਂ ਆ ਰਹੀ ਕਿ ਵਿਰੋਧੀ ਧਿਰ ਨਾਲ ਕਿਸ ਤਰ੍ਹਾਂ ਦਾ ਵਿਵਹਾਰ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਉੱਤਰਾਖੰਡ ’ਚ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਵੱਲੋਂ ਕੀਤੀ ਰੈਲੀ ਤੋਂ ਬਾਅਦ ਭਾਜਪਾ ਵਰਕਰਾਂ ਵੱਲੋਂ ਉਸ ਸਥਾਨ ’ਤੇ ਹਵਨ ਕਰਨ ਉਪਰੰਤ ਗੰਗਾ ਜਲ ਨਾਲ ਸ਼ੁੱਧੀ ਕੀਤੀ। ਇਸ ਕਾਰਵਾਈ ਦੇ ਵਿਰੋਧ ਵਿੱਚ ਰਾਹੁਲ ਗਾਂਧੀ ਵੱਲੋਂ ਆਵਾਜ਼ ਚੁੱਕਣ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਐੱਫਆਈਆਰ. ਦਰਜ ਕੀਤੀ। ਰਾਹੁਲ ਗਾਂਧੀ ਖ਼ਿਲਾਫ਼ ਪਰਚਾ ਦਰਜ ਕਰਨਾ ਸਰਾਸਰ ਨਿੰਦਣਯੋਗ ਹੈ ਤੇ ਇਹ ਲੋਕਤੰਤਰ ਨੂੰ ਕਮਜ਼ੋਰ ਕਰਨ ਵਾਲੀ ਕਾਰਵਾਈ ਹੈ। ਕਾਂਗਰਸ ਇਸ ਤਰ੍ਹਾਂ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਐੱਫਆਈਆਰ. ਤੁਰੰਤ ਰੱਦ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।