- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਿਸ ਪੰਜਾਬ ਦੇ ਆਗੂ ਜਗਦੀਪ ਗਿੱਲ ਨੇ ਬਾਬਾ ਮੇਜਰ ਸਿੰਘ ਤੋ ਲਿਆ ਆਸ਼ੀਰਵਾਦ

ਰਵੀ ਭਾਟੀਆ, ਪੰਜਾਬੀ ਜਾਗਰਣ ਲੁਧਿਆਣਾ/ਸਾਹਨੇਵਾਲ
ਵਿਧਾਨ ਸਭਾ ਹਲਕਾ ਸਾਹਨੇਵਾਲ ਅੰਦਰ ਆਪਣੀਆਂ ਸਿਆਸੀ ਸਰਗਰਮੀਆਂ ਸ਼ੁਰੂ ਕਰਨ ਤੋਂ ਪਹਿਲਾਂ ਵਾਰਸ ਪੰਜਾਬ ਪਾਰਟੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਗਿੱਲ ਨੇ ਬਾਬਾ ਮੇਜਰ ਸਿੰਘ ਹਜ਼ੂਰ ਸਾਹਿਬ ਵਾਲਿਆਂ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਗਦੀਪ ਸਿੰਘ ਗਿੱਲ ਨੇ ਕਿਹਾ ਕਿ ਹਲਕਾ ਸਾਹਨੇਵਾਲ ਅੰਦਰ ਉਹ ਹਲਕੇ ਦੀਆਂ ਸੰਗਤਾਂ ਅਤੇ ਮਹਾਂਪੁਰਸ਼ਾਂ ਦੇ ਆਸ਼ੀਰਵਾਦ ਨਾਲ ਆਪਣੀ ਸੇਵਾ ਸ਼ੁਰੂ ਕਰਨ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਭਵਿੱਖ ’ਚ ਹਲਕੇ ਅੰਦਰ ਜਿਹੜੇ ਵੀ ਲੋਕਾਂ ਨੂੰ ਮੁਸੀਬਤਾਂ ਆਉਣਗੀਆਂ ਉਹਨਾਂ ਦਾ ਹੱਲ ਕੀਤਾ ਜਾਵੇਗਾ ਤੇ ਆਉਣ ਵਾਲੇ ਸਮੇਂ ਦੇ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਵਿੱਚ ਪੰਜਾਬ ਦੇ ਅੰਦਰ ਬਣਨ ਵਾਲੀ ਵਾਰਸ ਪੰਜਾਬ ਪਾਰਟੀ ਦੀ ਸਰਕਾਰ ਆਉਣ ਤੇ ਹਲਕੇ ਦੇ ਅੰਦਰ ਨਸ਼ਾ ਬੇਰੁਜ਼ਗਾਰੀ ਅਤੇ ਭਰਿਸ਼ਟਾਚਾਰ ਨੂੰ ਤਾਂ ਖਤਮ ਕੀਤਾ ਹੀ ਜਾਵੇਗਾ ਇਸ ਤੋਂ ਇਲਾਵਾ ਹਲਕੇ ਦੇ ਲੋਕਾਂ ਦੀਆਂ ਮੁੱਢਲੀਆਂ ਜਰੂਰਤਾਂ ਦਾ ਵੀ ਧਿਆਨ ਰੱਖਿਆ ਜਾਵੇਗਾ। ਉਹਨਾਂ ਹਲਕੇ ਦੇ ਸਮੂਹ ਵੋਟਰਾਂ ਤੋਂ ਸਾਧ ਦੀ ਮੰਗ ਕਰਦਿਆਂ ਕਿਹਾ ਕਿ ਉਹ ਹਰ ਸਮੇਂ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਕਿਸੇ ਵੀ ਸਮੇਂ ਕੋਈ ਉਹਨਾਂ ਦੇ ਨਾਲ ਸੰਪਰਕ ਕਰ ਸਕਦਾ ਹੈ ਇਸ ਮੌਕੇ ਉਹਨਾਂ ਦੇ ਨਾਲ ਵੱਡੀ ਗਿਣਤੀ ਵਿੱਚ ਉਹਨਾਂ ਦੇ ਸਾਥੀ ਹਾਜ਼ਰ ਸਨ।