- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਕਰਵਾਇਆ ਲੇਖ ਲਿਖਣ ਮੁਕਾਬਲਾ

ਸੁਖਦੇਵ ਸਿੰਘ, ਪੰਜਾਬੀ ਜਾਾਗਰਣ, ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਅਤੇ ਹਿੰਦੀ ਵਿਭਾਗ ਵੱਲੋਂ ਵਿਸ਼ਵ ਸਾਖਰਤਾ ਦਿਵਸ ਦੇ ਮੌਕੇ ’ਤੇ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥਣਾਂ ਨੂੰ ਸਾਖਰਤਾ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਕੇ ਚੰਗੇ ਸਮਾਜ ਦੀ ਸਿਰਜਣਾ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਉਜਾਗਰ ਕਰਨਾ ਹੈ। ਇਸ ਮੌਕੇ ਵਿਦਿਆਰਥਣਾਂ ਨੇ ‘ਸਿੱਖਿਆ: ਇੱਕ ਨਰੋਏ ਸਮਾਜ ਦੀ ਨੀਂਹ’, ‘ਡਿਜੀਟਲ ਯੁੱਗ ਵਿੱਚ ਸਾਖਰਤਾ ਦਾ ਬਦਲਦਾ ਸਰੂਪ’ ਅਤੇ ‘ਮਹਿਲਾ ਸਾਖਰਤਾ: ਵਿਕਾਸ ਦੀ ਕੁੰਜੀ’ ਵਰਗੇ ਸਮਕਾਲੀ ਅਤੇ ਵਿਚਾਰਉਤੇਜਕ ਵਿਸ਼ਿਆਂ ’ਤੇ ਆਪਣੇ ਵਿਚਾਰ ਪ੍ਰਗਟ ਕਰਨ ਲਈ ਵਿਦਿਆਰਥਣਾਂ ਨੂੰ ਹਿੰਦੀ, ਪੰਜਾਬੀ ਤੇ ਅੰਗਰੇਜ਼ੀ ਵਿੱਚ ਲੇਖ ਲਿਖਣ ਦਾ ਮੌਕਾ ਮਿਲਿਆ। ਮੁਕਾਬਲੇ ’ਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸਾਖਰਤਾ ਦੀ ਸਮਾਜਿਕ, ਵਿੱਦਿਅਕ ਅਤੇ ਰਾਸ਼ਟਰੀ ਵਿਕਾਸ ਵਿੱਚ ਮਹੱਤਤਾ ਨੂੰ ਉਜਾਗਰ ਕੀਤਾ। ਵਿਦਿਆਰਥਣਾਂ ਦੀ ਲਿਖਣ ਕਲਾ, ਵਿਸ਼ਾ-ਵਸਤੂ ਅਤੇ ਭਾਸ਼ਾ ਦੇ ਆਧਾਰ ’ਤੇ ਇਨਾਮ ਕੱਢੇ ਗਏ। ਕਾਲਜ ਪ੍ਰਿੰਸੀਪਲ ਡਾ. ਅਜੀਤ ਕੌਰ ਨੇ ਵਿਦਿਆਰਥਣਾਂ ਨੂੰ ਵਿਸ਼ਵ ਸਾਖ਼ਰਤਾ ਦਿਵਸ ਦੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਖਰਤਾ ਕੇਵਲ ਪੜ੍ਹਨ-ਲਿਖਣ ਤੱਕ ਸੀਮਤ ਨਹੀਂ ਹੈ, ਸਗੋਂ ਇਹ ਵਿਅਕਤੀ ਨੂੰ ਜਾਗਰੂਕ, ਆਤਮਨਿਰਭਰ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣ ਦਾ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸਿੱਖਿਆ ਰਾਹੀਂ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਲਈ ਪ੍ਰੇਰਿਤ ਕੀਤਾ।