- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੀਐਨਈ ਕਾਲਜ ਦੇ ਸਾਹਮਣੇ ਸੂਆ ਰੋਡ ਦਾ ਨਿਰਮਾਣ ਕਾਰਜ ਸ਼ੁਰੂ

ਜੀਐਨਈ ਕਾਲਜ ਦੇ ਸਾਹਮਣੇ ਸੂਆ ਰੋਡ ਦਾ ਨਿਰਮਾਣ ਕਾਰਜ ਸ਼ੁਰੂ
17)
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਹਲਕਾ ਗਿੱਲ ਅਧੀਨ ਆਉਂਦੇ ਜੀਐਨਈ ਕਾਲਜ ਦੇ ਸਾਹਮਣੇ ਸੂਆ ਰੋਡ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਕਰਵਾਈ ਗਈ। ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਸੜਕ ਨੂੰ ਇੰਟਰਲਾਕ ਟਾਈਲਾਂ ਨਾਲ ਤਿਆਰ ਕੀਤਾ ਜਾਵੇਗਾ। ਸੜਕ ਦਾ ਕੰਮ ਸ਼ੁਰੂ ਹੋਣ ਨਾਲ ਇਲਾਕਾ ਵਾਸੀਆਂ ਅਤੇ ਰਾਹਗੀਰਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਗਿੱਲ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਦੀਆਂ ਸੜਕਾਂ ਨੂੰ ਬਿਹਤਰ ਅਤੇ ਸੁੰਦਰ ਬਣਾਉਣ ਦਾ ਕੰਮ ਵੀ ਤਰਜੀਹ ਦੇ ਆਧਾਰ ’ਤੇ ਜਾਰੀ ਹੈ।ਵਿਧਾਇਕ ਸੰਗੋਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਲਕਾ ਗਿੱਲ ਦੇ ਵਿਕਾਸ ਲਈ ਲੋੜੀਂਦੀਆਂ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਸੜਕਾਂ, ਸਟਰੀਟ ਲਾਈਟਾਂ, ਸੀਵਰੇਜ ਸਮੇਤ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੋਈ ਵੀ ਕੰਮ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ।ਇਸ ਮੌਕੇ ਹਲਕਾ ਗਿੱਲ ਅਧੀਨ ਆਉਂਦੇ ਜਸਦੇਵ ਸਿੰਘ ਨਗਰ ਤੇ ਬਚਿੱਤਰ ਸਿੰਘ ਨਗਰ ਦੇ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਨੇ ਸੜਕ ਦਾ ਕੰਮ ਸ਼ੁਰੂ ਕਰਵਾਉਣ ਲਈ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਵਾਉਣ ਲਈ ਵਿਧਾਇਕ ਵੱਲੋਂ ਕੀਤੇ ਯਤਨ ਸ਼ਲਾਘਾਯੋਗ ਹਨ। ਇਸ ਮੌਕੇ ਸੁਖਮੀਤ ਸਿੰਘ ਖੰਨਾ ਵੱਲੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਲਾਕਾ ਵਾਸੀਆਂ ਨੇ ਵੀ ਸੜਕ ਦੇ ਨਿਰਮਾਣ ਕਾਰਜ ਸ਼ੁਰੂ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਅਤੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਰਾਜ ਗਿੱਲ (ਜਿਲ੍ਹਾ ਪ੍ਰੀਸ਼ਦ ਮੈਂਬਰ ) ਜੱਗੀ ਗੁਰਮ (ਚੇਅਰਮੈਨ ਮਾਰਕੀਟ ਕਮੇਟੀ ) ਸਾਭੀ ਜਰਖੜ (ਚੇਅਰਮੈਨ ਬਲਾਕ ਸੰਮਤੀ ) ਗੁਰਪ੍ਰੀਤ ਸਿੰਘ (ਪੰਚ ) ਸੋਨੂ ਕਲਸੀ, ਸਤਨਾਮ ਸਿੰਘ, ਜਤਿੰਦਰਪਾਲ ਸਿੰਘ ਗਾਬੜੀਆ, ਪ੍ਰਵੀਨ ਕੁਮਾਰ, ਨਰਿੰਦਰ ਸਿੰਘ ਪ੍ਰਧਾਨ, ਜਤਿੰਦਰ ਮਠਾੜੂ, ਰਵਿੰਦਰ ਸਿੰਘ ਊਬੀ,ਪ੍ਰਭਜੋਤ ਸਿੰਘ, ਬਾਜਵਾ ਜੀ,ਹਰਵਿੰਦਰ ਸਿੰਘ ਬਾਬੂ,ਸੰਦੀਪ ਸਿੰਘ ਪੰਜਾਬ ਸਟੀਲ ਅਤੇ ਸੂਆ ਰੋਡ ਮਾਰਕੀਟ ਦੇ ਸਾਰੇ ਮੈਂਬਰ ਮੌਜੂਦ ਸਨ।