ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਦੀਕਸ਼ਾਰੰਭ ਸਮਾਗਮ ਮੁਕੰਮਲ ਨਵੇਂ ਦਾਖਲ ਹੋਏ ਅੰਡਰਗ੍ਰੈਜੂਏਟ ਵਿਦਿਆਰਥੀਆਂ ਲਈ ਦੀਕਸ਼ਾਰੰਭ ਸਮਾਰੋਹ ਕਰਵਾਇਆ
Publish Date: Wed, 09 Sep 2026 06:36 PM (IST)
Updated Date: Thu, 10 Sep 2026 04:02 AM (IST)
-ਵਿਦਿਆਰਥੀਆਂ ਨੂੰ ਨਸ਼ਿ਼ਆਂ ਤੋਂ ਦੂਰ ਰਹਿਣ ਤੇ ਸਿਹਤਮੰਦ ਜੀਵਨ ਜਿਊਣ ਦੀ ਚੁਕਾਈ ਸਹੁੰ ਫੋਟੋ ਨੰਬਰ-13 ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ ਬੁੱਧਵਾਰ ਨੂੰ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵੱਲੋਂ ਕਾਲਜ ਆਫ਼ ਡੇਅਰੀ ਐਂਡ ਫੂਡ ਸਾਇੰਸ ਟੈਕਨਾਲੋਜੀ, ਕਾਲਜ ਆਫ਼ ਫਿਸ਼ਰੀਜ਼ ਤੇ ਕਾਲਜ ਆਫ਼ ਐਨੀਮਲ ਬਾਇਓਟੈਕਨਾਲੋਜੀ ਵਿੱਚ ਨਵੇਂ ਦਾਖਲ ਹੋਏ ਅੰਡਰਗ੍ਰੈਜੂਏਟ ਵਿਦਿਆਰਥੀਆਂ ਲਈ ਦੀਕਸ਼ਾਰੰਭ 2026 ਦਾ ਸਮਾਪਤੀ ਸਮਾਗਮ ਕਰਵਾਇਆ। ਪ੍ਰੋਗਰਾਮ ਦੀ ਸ਼ੁਰੂਆਤ ਡਾ. ਸਰਵਪ੍ਰੀਤ ਸਿੰਘ ਘੁੰਮਣ, ਡੀਨ, ਕਾਲਜ ਆਫ਼ ਡੇਅਰੀ ਐਂਡ ਫੂਡ ਸਾਇੰਸ ਟੈਕਨਾਲੋਜੀ ਦੇ ਸਵਾਗਤੀ ਭਾਸ਼ਣ ਨਾਲ ਹੋਈ। ਸਮਾਗਮ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਅਕਾਦਮਿਕ ਵਾਤਾਵਰਣ, ਪ੍ਰੀਖਿਆ ਪ੍ਰਣਾਲੀ, ਯੂਨੀਵਰਸਿਟੀ ਦੇ ਨਿਯਮਾਂ ਅਤੇ ਉਨ੍ਹਾਂ ਦੇ ਸਮੁੱਚੇ ਵਿਕਾਸ ਲਈ ਉਪਲੱਬਧ ਮੌਕਿਆਂ ਤੋਂ ਜਾਣੂ ਕਰਵਾਉਣ ਲਈ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਅਕਾਦਮਿਕ ਤੇ ਪ੍ਰੀਖਿਆ ਪ੍ਰਣਾਲੀ, ਯੂਨੀਵਰਸਿਟੀ ਦੇ ਨਿਯਮਾਂ, ਵਿਦਿਆਰਥੀ ਭਲਾਈ, ਐੱਨਐੱਸਐੱਸ ਸਰਗਰਮੀਆਂ, ਮਾਨਸਿਕ ਸਿਹਤ, ਐਂਟੀ-ਰੈਗਿੰਗ ਜਾਗਰੂਕਤਾ ਤੇ ਕਰੀਅਰ ਦੇ ਮੌਕਿਆਂ ’ਤੇ ਵਿਚਾਰ-ਵਟਾਂਦਰਾ ਸੈਸ਼ਨਾਂ ਵਿਚ ਹਿੱਸਾ ਲਿਆ। ਉਨ੍ਹਾਂ ਨੂੰ ਪ੍ਰਯੋਗਸ਼ਾਲਾਵਾਂ, ਪ੍ਰਯੋਗਿਕ ਡੇਅਰੀ ਪਲਾਂਟ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਖੇਡਾਂ ਤੇ ਮਨੋਰੰਜਨ ਸਹੂਲਤਾਂ, ਹਸਪਤਾਲ ਤੇ ਲਾਇਬ੍ਰੇਰੀ ਸੇਵਾਵਾਂ ਤੇ ਵੱਖ-ਵੱਖ ਵਿਭਾਗਾਂ ਤੇ ਸਹੂਲਤਾਂ ਤੋਂ ਵੀ ਜਾਣੂ ਕਰਵਾਇਆ। ਵਾਈਸ ਚਾਂਸਲਰ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਇਕੱਠ ਨੂੰ ਸੰਬੋਧਨ ਕੀਤਾ ਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਅਨੁਸ਼ਾਸਨ, ਨਿਰੰਤਰ ਸਿੱਖਣ, ਪੇਸ਼ੇਵਰ ਯੋਗਤਾ ਤੇ ’ਵਰਸਿਟੀ ਜੀਵਨ ਵਿੱਚ ਸਰਗਰਮ ਭਾਗੀਦਾਰੀ ਦੀ ਮਹੱਤਤਾ ਤੇ ਜ਼ੋਰ ਦਿੱਤਾ। ਡਾ. ਓਪਿੰਦਰ ਸਿੰਘ, ਰਜਿਸਟਰਾਰ ਨੇ ਪ੍ਰੀਖਿਆ ਪ੍ਰਣਾਲੀ ਦੇ ਨਿਯਮਾਂ ਤੇ ਨਿਯਮਾਂ ਤੇ ਸੰਬੋਧਨ ਕੀਤਾ। ਡਾ. ਜਸਪਾਲ ਸਿੰਘ ਹੁੰਦਲ, ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਕਲਾਸਰੂਮਾਂ ਤੋਂ ਹਟ ਕੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਬਾਰੇ ਗੱਲ ਕੀਤੀ। ਡਾ. ਨਿਰਭੈ ਕੁਮਾਰ ਸਿੰਘ, ਕੰਪਟਰੋਲਰ, ਨੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵਿੱਚ ਉਨ੍ਹਾਂ ਦੇ ਅਧਿਕਾਰਾਂ ਤੇ ਜ਼ਿ਼ੰਮੇਵਾਰੀਆਂ ਬਾਰੇ ਸੰਬੋਧਨ ਕੀਤਾ। ਡਾ. ਐਸਕੇ. ਉੱਪਲ, ਡੀਨ, ਪੋਸਟ ਗ੍ਰੈਜੂਏਟ ਸਟੱਡੀਜ ਨੇ ਯੂਨੀਵਰਸਿਟੀ ਵਿੱਚ ਉਪਲਬਧ ਉੱਚ ਸਿੱਖਿਆ ਦੇ ਮੌਕਿਆਂ ’ਤੇ ਚਾਨਣਾ ਪਾਇਆ, ਵਿਦਿਆਰਥੀਆਂ ਨੂੰ ਆਪਣੀ ਯੂਨੀਵਰਸਿਟੀ ਯਾਤਰਾ ਦੌਰਾਨ ਅਕਾਦਮਿਕ ਅਤੇ ਖੋਜ ਦੇ ਮੌਕਿਆਂ ਦੀ ਪੜਚੋਲ ਕਰਨ ਲਈ ਉਤਸ਼ਾਹਿਤ ਕੀਤਾ। ਸਮਾਪਤੀ ਸੈਸ਼ਨ ਦੇ ਹਿੱਸੇ ਵਜੋਂ ਹਰੇਕ ਕਾਲਜ ਦੇ ਵਿਦਿਆਰਥੀਆਂ ਨੇ ਇੰਡਕਸ਼ਨ ਪ੍ਰੋਗਰਾਮ ਤੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਨਸ਼ਿ਼ਆਂ ਤੋਂ ਦੂਰ ਰਹਿਣ ਅਤੇ ਇੱਕ ਸਿਹਤਮੰਦ ਅਤੇ ਜ਼ਿੰਮੇਵਾਰ ਜੀਵਨ ਜਿਊਣ ਦੀ ਸਹੁੰ ਚੁਕਾਈ ਗਈ। ਪ੍ਰੋਗਰਾਮ ਡਾ. ਮੀਰਾ ਡੀ. ਆਂਸਲ, ਡੀਨ, ਫਿਸ਼ਰੀਜ਼ ਕਾਲਜ ਵੱਲੋਂ ਧੰਨਵਾਦ ਦੇ ਮਤੇ ਨਾਲ ਸਮਾਪਤ ਹੋਇਆ।