- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਡ ਨੰਬਰ 44 ’ਚ 25 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦਾ ਕੰਮ ਸ਼ੁਰੂ

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ
ਸੋਹਣ ਸਿੰਘ ਗੋਗਾ ਦੇ ਵਾਰਡ-44 ਵਿੱਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਮੁਹੱਲਾ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਪ੍ਰਤਾਪ ਨਗਰ ਦੀਆਂ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ। ਲਗਭਗ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਇਨ੍ਹਾਂ ਗਲੀਆਂ ਦਾ ਕੰਮ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਕੌਂਸਲਰ ਸੋਹਣ ਸਿੰਘ ਗੋਗਾ ਵੱਲੋਂ ਟੱਕ ਲਗਾ ਕੇ ਸ਼ੁਰੂ ਕੀਤਾ ਗਿਆ। ਇਸ ਮੌਕੇ ਵਿਧਾਇਕ ਸਿੱਧੂ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ। ਵਾਰਡ-44 ਵਿੱਚ ਇਹ 10ਵਾਂ ਵਿਕਾਸ ਕਾਰਜ ਸ਼ੁਰੂ ਹੋ ਗਿਆ ਹੈ, ਜਦਕਿ ਕਰੀਬ 7 ਹੋਰ ਕੰਮ ਵੀ ਜਲਦ ਸ਼ੁਰੂ ਹੋਣ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਬਿਜਲੀ ਕੱਟਾਂ ਦੀ ਸਮੱਸਿਆ ਨੂੰ ਵੀ ਹੱਲ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਮਿਕਸਲੈਂਡ ਯੂਜ਼ ਸਬੰਧੀ ਮਨਜ਼ੂਰੀ ਵੀ ਜਲਦ ਮਿਲਣ ਦੀ ਉਮੀਦ ਹੈ। ਕੌਂਸਲਰ ਸੋਹਣ ਸਿੰਘ ਗੋਗਾ ਨੇ ਕਿਹਾ ਕਿ ਮੇਅਰ ਤੇ ਵਿਧਾਇਕ ਸਿੱਧੂ ਦੇ ਵਿਸ਼ੇਸ਼ ਸਹਿਯੋਗ ਨਾਲ ਵਾਰਡ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਇਸ ਮੌਕੇ ਕੁਲਦੀਪ ਸਿੰਘ ਸੈਣੀ, ਅਕਾਸ਼ ਵਰਮਾ, ਅਜਮੇਰ ਸਿੰਘ ਕੋਹਲਾ, ਰਣਜੀਤ ਸਿੰਘ ਜੀਤਾ, ਮਨਦੀਪ ਸਿੰਘ, ਦਰਸ਼ਨ ਸਿੰਘ, ਬਲਵਿੰਦਰ ਸਿੰਘ, ਸੁਰਜੀਤ ਸਿੰਘ ਕਲਸੀ, ਹਰਪ੍ਰੀਤ ਸਿੰਘ ਸੈਣੀ, ਬਿੱਲੂ ਪ੍ਰਾਪਰਟੀ, ਮੱਖਣ ਸਿੰਘ, ਇਕਬਾਲ ਕੌਰ, ਬਲਜੀਤ ਕੌਰ, ਹਰਬੰਸ ਸਿੰਘ, ਹਰਦੀਪ ਸਿੰਘ ਹੈਰੀ ਸਮੇਤ ਸੈਂਕੜੇ ਇਲਾਕਾ ਨਿਵਾਸੀ ਹਾਜ਼ਰ ਸਨ।