- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਨੰਗਲ ਦੇ ਵੱਡੀ ਗਿਣਤੀ ਨੌਜਵਾਨ ‘ਆਪ’ ’ਚ ਸ਼ਾਮਲ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਨੰਗਲ ਦੇ ਵੱਡੀ ਗਿਣਤੀ ਵਿੱਚ ਨੌਜਵਾਨ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ‘ਆਪ’ ’ਚ ਸ਼ਾਮਲ ਹੋ ਗਏ। ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਦੇ ਚੇਅਰਮੈਨ ਜਗਦੀਪ ਸਿੰਘ ਜੱਗੀ ਦਿਓਲ ਦੀ ਪ੍ਰੇਰਣਾ ਸਦਕਾ ਪਾਰਟੀ ਵਿੱਚ ਸ਼ਾਮਲ ਹੋਏ ਇਨ੍ਹਾਂ ਨੌਜਵਾਨਾਂ ਨੂੰ ਜੀ ਆਇਆਂ ਨੂੰ ਆਖਿਆ। ਇਸ ਮੌਕੇ ਚੇਅਰਮੈਨ ਦਿਓਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਨੌਜਵਾਨਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਚੇਅਰਮੈਨ ਜੱਗੀ ਦਿਓਲ ਅਨੁਸਾਰ ‘ਆਪ’ ਦਾ ਪੱਲਾ ਫੜਨ ਵਾਲੇ ਇਹ ਨੌਜਵਾਨ ਯੋਗੀ ਪੀਰ ਸਪੋਰਟਸ ਕਲੱਬ ਨੰਗਲ ਦੇ ਮੌਜੂਦਾ ਅਹੁਦੇਦਾਰ ਤੇ ਇਲਾਕੇ ਦੇ ਮੋਹਤਬਰ ਹਨ, ਜਿਨ੍ਹਾਂ ਵਿੱਚ ਐਡਵੋਕੇਟ ਸਨਦੀਪ ਸਿੰਘ, ਪਰਮਜੀਤ ਸਿੰਘ ਚਾਹਲ, ਗੁਰਦੀਪ ਸਿੰਘ, ਇੰਦਰ ਸਰਾਂ, ਬਲਕਾਰ ਚਾਹਲ, ਸੁਖਜੀਤ ਸਿੰਘ, ਬਲਵਿੰਦਰ ਸਿੰਘ ਬੱਬੀ, ਬਲਰਾਜ ਚੀਮਾ, ਗਗਨਦੀਪ ਸਿੰਘ ਤੇ ਗਗਨਦੀਪ ਸਿੰਘ ਗੱਗੀ ਪ੍ਰਮੁੱਖ ਤੌਰ 'ਤੇ ਸ਼ਾਮਲ ਹਨ। ਪਾਰਟੀ ’ਚ ਸ਼ਾਮਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ ਰਵਾਇਤੀ ਪਾਰਟੀਆਂ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਸਨ ਤੇ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਅੰਦਰ ਹੋ ਰਹੀ ਵਿਕਾਸ ਕ੍ਰਾਂਤੀ ਤੋਂ ਪ੍ਰਭਾਵਿਤ ਹੋ ਕੇ ਹੀ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਪ੍ਰਣ ਕੀਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਤਨਦੇਹੀ ਨਾਲ ਕੰਮ ਕਰਨਗੇ।