- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕੀਰਤਨ ਸਮਾਗਮ ਕਰਵਾਇਆ

ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ, ਲੁਧਿਆਣਾ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਡੀਮਾਰਟੇ ਪਰਿਵਾਰ ਦੇ ਨਿੱਘੇ ਸਹਿਯੋਗ ਨਾਲ ਬੀਤੀ ਰਾਤ ਸ਼ਰਧਾ ਭਾਵਨਾ ਦੇ ਨਾਲ ਸਵ. ਜੈਮਲ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ, ਜਿਸ ਅੰਦਰ ਵਿਸ਼ੇਸ਼ ਤੌਰ ’ਤੇ ਕੀਰਤਨੀ ਜੱਥੇ ਸਮੇਤ ਹਜ਼ਰੀ ਭਰਨ ਲਈ ਪੁੱਜੀ ਭਾਈ ਇਕਬਾਲ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤ ਨੂੰ ਨਿਹਾਲ ਕੀਤਾ, ਉੱਥੇ ਸਮਾਗਮ ਅੰਦਰ ਉਚੇਚੇ ਤੌਰ ’ਤੇ ਪੁੱਜੇ ਗਿਆਨੀ ਜਗਤਾਰ ਸਿੰਘ ਸਾਬਕਾ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਨੇ ਸੰਗਤ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਗੁਰੂ ਸਾਹਿਬਾਨ ਵੱਲੋ ਬਖ਼ਸ਼ੇ ਸੇਵਾ ਸੰਕਲਪ ਤੇ ਪਹਿਰਾ ਦੇਣ ਵਾਲੇ ਅਤੇ ਆਪਣੇ ਬਜੁਰਗਾਂ ਨੂੰ ਬਣਦਾ ਸਤਿਕਾਰ ਦੇ ਕੇ ਉਨ੍ਹਾਂ ਦੀ ਸੇਵਾ ਕਰਨ ਪਰਿਵਾਰ ਸਮੁੱਚੇ ਸਮਾਜ ਲਈ ਪ੍ਰੇਣਾ ਦਾਇਕ ਹੁੰਦੇ ਹਨ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਡੀਮਾਰਟੇ ਪਰਿਵਾਰ ਵੱਲੋ ਆਪਣੇ ਪਿਤਾ ਜੈਮਲ ਸਿੰਘ ਦੀਆਂ ਯਾਦਾਂ ਨੂੰ ਸਦੀਵੀ ਤੌਰ ਤੇ ਯਾਦ ਰੱਖਣ ਲਈ ਅਤੇ ਹਰ ਸਾਲ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਉਣਾ ਇੱਕ ਸੁਹਿਰਦ ਉਪਰਾਲਾ ਹੈ।
ਇਸ ਮੌਕੇ ਗਿਆਨੀ ਜਗਤਾਰ ਸਿੰਘ ਸਾਬਕਾ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਇੰਦਰਜੀਤ ਸਿੰਘ ਮੱਕੜ, ਗੁਰਦੀਪ ਸਿੰਘ ਡੀਮਾਰਟੇ, ਪਰਵਿੰਦਰਪਾਲ ਸਿੰਘ, ਪਰਮਜੀਤ ਸਿੰਘ, ਗੁਰਵਿੰਦਰ ਪਾਲ ਸਿੰਘ ਤੇ ਹਰਦੀਪ ਸਿੰਘ ਨੇ ਸਾਂਝੇ ਤੌਰ ’ਤੇ ਭਾਈ ਇਕਬਾਲ ਸਿੰਘ ਦੇ ਹਜੂਰੀ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ। ਕੀਰਤਨ ਸਮਾਗਮ ਅੰਦਰ ਡਾ ਜਸਵੰਤ ਸਿੰਘ, ਗੁਰਦੀਪ ਸਿੰਘ (ਔਨ ਹੋਟਲ ਵਾਲੇ) ਅਮਰਜੀਤ ਸਿੰਘ ਚਾਵਲਾ, ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ ਜੁਨੇਜਾ, ਐੱਨਪੀ ਸਿੰਘ ਕਥੂਰੀਆਂ, ਰਘਬੀਰ ਸਿੰਘ,ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ , ਸੁਰਜੀਤ ਸਿੰਘ ਮਨਚੰਦਾ,ਤਜਿੰਦਰਪਾਲ ਸਿੰਘ, ਦਾਨ ਸਿੰਘ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਕੁਲਜੀਤ ਸਿੰਘ ਖੁਰਾਣਾ, ਖੁਸ਼ਹਾਲ ਸਿੰਘ,ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।