- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੱਥੇਦਾਰ ਜੀਵਨ ਸਿੰਘ ਹਾਲ ਦਾ ਉਦਘਾਟਨ

ਸੁਖਦੇਵ ਸਿੰਘ, ਪੰਜਾਬੀ ਜਾਗਰਣ ਲੁਧਿਆਣਾ
ਗੁੱਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ, ਰੋਜ਼ ਗਾਰਡਨ ਵਿਖੇ ਜਥੇਦਾਰ ਜੀਵਣ ਸਿੰਘ ਹਾਲ ਦੇ ਉਦਘਾਟਨ ਸਮਾਗਮ ਕਰਵਾਇਆ। ਇਹ ਪ੍ਰੋਗਰਾਮ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ’ਚ ਸਕੂਲ ਦੀ ਯਾਤਰਾ ’ਚ ਇਕ ਅਹਿਮ ਕਦਮ ਹੈ। ਪ੍ਰਿੰਸੀਪਲ ਗੁਣਮੀਤ ਕੌਰ ਨੇ ਇੰਡਸ ਹਸਪਤਾਲ ਚੰਡੀਗੜ੍ਹ ਦੇ ਚੇਅਰਮੈਨ ਡਾ. ਸੰਤ ਪ੍ਰਕਾਸ਼ ਸਿੰਘ, ਵਿਸ਼ੇਸ਼ ਮਹਿਮਾਨ ਇੰਜੀਨੀਅਰ ਜੀਕੇ ਸਿੰਘ ਤੇ ਉਨ੍ਹਾਂ ਦੀ ਧਰਮ ਪਤਨੀ ਅਵਤਾਰ ਕੌਰ, ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਾਬਕਾ ਉਪ-ਕੁਲਪਤੀ ਡਾ. ਐਸਪੀ ਸਿੰਘ, ਜਨਰਲ ਸਕੱਤਰ ਹਰਸ਼ਰਨ ਸਿੰਘ ਨਰੂਲਾ, ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੇ ਮੈਂਬਰ ਹਰਦੀਪ ਸਿੰਘ, ਮੈਂਬਰ ਤਜਿੰਦਰ ਸਿੰਘ, ਮੈਂਬਰ ਅਰਵਿੰਦਰ ਸਿੰਘ ਅਤੇ ਹੋਰ ਪਤਵੰਤੇ ਸੱਜਣਾਂ ਦਾ ਸਵਾਗਤ ਕੀਤਾ। ਇਸ ਨਵੇਂ ਬਣੇ ਹਾਲ ਦਾ ਉਦਘਾਟਨ ਇੰਡਸ ਹਸਪਤਾਲ ਚੰਡੀਗੜ੍ਹ ਦੇ ਚੇਅਰਮੈਨ ਡਾ. ਸੰਤ ਪ੍ਰਕਾਸ਼ ਸਿੰਘ ਵੱਲੋਂ ਕੀਤਾ। ਸਭਾ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਗੁਣਮੀਤ ਕੌਰ ਨੇ ਵਿੱਦਿਅਕ, ਸੱਭਿਆਚਾਰਕ ਤੇ ਸਹਿ-ਪਾਠਕ੍ਰਮ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ’ਚ ਨਵੀਆਂ ਸਹੂਲਤਾਂ ਦੇ ਮਹੱਤਵ 'ਤੇ ਚਾਨਣਾ ਪਾਇਆ। ਮੁੱਖ ਮਹਿਮਾਨ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਹਾਲ ਦਾ ਉਦਘਾਟਨ ਸਿੱਖਿਆ ਵਿੱਚ ਉੱਤਮਤਾ ਤੇ ਸਮੁੱਚੀ ਸ਼ਖਸੀਅਤ ਵਿਕਾਸ ਪ੍ਰਤੀ ਸਕੂਲ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਵਿਦਿਆਰਥੀਆਂ ਨੇ ਇਸ ਮੌਕੇ 'ਤੇ ਇਕ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਮਹਿਮਾਨਾਂ ਨੇ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਦੀ ਸਮਾਪਤੀ ਧੰਨਵਾਦ ਮਤੇ ਨਾਲ ਹੋਈ। ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ, ਲੁਧਿਆਣਾ ਦੇ ਮਾਣਯੋਗ ਮੈਂਬਰਾਂ ਵੱਲੋਂ ਡਾ. ਸੰਤ ਪ੍ਰਕਾਸ਼ ਸਿੰਘ ਅਤੇ ਇੰਜੀਨੀਅਰ ਜੀਕੇ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।