ਕੈਬਨਿਟ ਮੰਤਰੀ ਮੁੰਡੀਆਂ, ਚੇਅਰਮੈਨ ਸੇਹ ਤੇ ਗੁਰਪ੍ਰੀਤ ਸਿੰਘ ਸਨਮਾਨਿਤ ਕੈਬਨਿਟ ਮੰਤਰੀ ਮੁੰਡੀਆਂ, ਚੇਅਰਮੈਨ ਸੇਹ ਅਤੇ ਗੁਰਪ੍ਰੀਤ ਸਿੰਘ ਜੀਪੀ ਦਾ ਕੀਤਾ ਸਨਮਾਨ
Publish Date: Wed, 09 Sep 2026 09:46 PM (IST)
Updated Date: Thu, 10 Sep 2026 04:08 AM (IST)
-ਹਲਕਾ ਸਾਹਨੇਵਾਲ ਵੱਲ ਖੋਲ੍ਹਾਂਗੇ ਜ਼ਿਲ੍ਹਾ ਪਰਿਸ਼ਦ ਦੇ ਖਜ਼ਾਨੇ ਦਾ ਮੂੰਹ : ਚੇਅਰਮੈਨ ਸੇਹ 17) ਰਵੀ ਭਾਟੀਆ/ਗੁਰਦੀਪ ਭਾਮੀਆਂ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ ਖਾਸੀ ਕਲਾਂ ਦੇ ਸਰਪੰਚ ਸਮਾਜਸੇਵੀ ਕਰਮਜੀਤ ਸਿੰਘ ਗਰੇਵਾਲ ਮੈਂਬਰ ਜਿਲਾ ਪਰੀਸ਼ਦ ਦੇ ਗ੍ਰਹਿ ਵਿਖੇ ਅੱਜ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਅਤੇ ਜਿਲਾ ਪਰੀਸ਼ਦ ਦੇ ਚੇਅਰਮੈਨ ਜਗਰੂਪ ਸਿੰਘ ਸੇਹ ਨੇ ਸ਼ਿਰਕਤ ਕੀਤੀ ਜਿੱਥੇ ਗਰੇਵਾਲ ਤੇ ਉਨ੍ਹਾਂ ਦੇ ਸਮੱਰਥਕਾਂ ਵੱਲੋਂ ਤਿੰਨਾਂ ਸਖਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਰਮਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਚੇਅਰਮੈਨ ਬਣਨ ਤੋਂ ਬਾਅਦ ਜਗਰੂਪ ਸਿੰਘ ਸੇਹ ਦੀ ਇਹ ਪਹਿਲੀ ਫੇਰੀ ਹੈ ਜਿਸ ਕਰਕੇ ਉਹਨਾਂ ਦੇ ਨਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਗੁਰਪ੍ਰੀਤ ਸਿੰਘ ਜੀਪੀ ਦਾ ਵੀ ਸਨਮਾਨ ਕੀਤਾ ਗਿਆ ਹੈ। ਇਸ ਨਾਲ ਇਲਾਕੇ ਦੇ ਵਿਕਾਸ ਕਾਰਜਾਂ ਬਾਰੇ ਵੀ ਚਰਚਾ ਹੋਈ ਹੈ ਤੇ ਹੋਰ ਵਿਕਾਸ ਕਾਰਜ ਕਰਵਾਉਣ ਲਈ ਹਾਜਰ ਸਰਪੰਚਾਂ ਤੇ ਮੋਹਤਬਰਾਂ ਨੇ ਫੰਡਾਂ ਦੀ ਮੰਗ ਕੀਤੀ ਹੈ। ਉਨ੍ਹਾਂ ਮੰਗਾਂ ਨੂੰ ਪ੍ਰਵਾਨ ਕਰਦਿਆਂ 10 ਲੱਖ ਦੀ ਗਰਾਂਟ ਜਲਦ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਮੁੰਡੀਆਂ ਤੇ ਸੇਹ ਨੇ ਕਿਹਾ ਕਿ ਗਰੇਵਾਲ ਵੱਲੋਂ ਬਹੁਤ ਸਾਰੇ ਵਿਕਾਸ ਕਾਰਜ ਸ਼ੁਰੂ ਕਰਵਾਉਣ ਦੀ ਮੰਗ ਕੀਤੀ ਗਈ ਹੈ ਜਿਨ੍ਹਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ। ਹਲਕਾ ਸਾਹਨੇਵਾਲ ਖਾਸ ਕਰ ਗਰੇਵਾਲ ਦੇ ਜਿਲਾ ਪਰੀਸ਼ਦ ਇਲਾਕੇ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿਆਂਗੇ। ਇਸ ਮੌਕੇ ਸੁਰਜੀਤ ਸਿੰਘ ਕਾਲੇਵਾਲ, ਕੌਂਸਲਰ ਜਸਪਾਲ ਸਿੰਘ ਗਰੇਵਾਲ, ਮਨਦੀਪ ਸਿੰਘ ਰਾਜਾ, ਇੰਦਰਪਾਲ ਸਿੰਘ ਗਰੇਵਾਲ, ਸਰਪੰਚ ਨੇਹਾ ਚੌਰੱਸੀਆਂ, ਤਜਿੰਦਰ ਸਿੰਘ ਮਿੱਠੂ, ਗਿਆਨੀ ਸੋਹਣ ਸਿੰਘ, ਜਸਪ੍ਰੀਤ ਸਿੰਘ ਢੇਰੀ, ਸੁਖਵਿੰਦਰ ਸਿੰਘ ਸੁੱਖੀ ਝੱਜ, ਮਨਜਿੰਦਰ ਸਿੰਘ ਬੈਨੀਪਾਲ, ਗੁਰਦੀਪ ਸਿੰਘ ਖਾਸੀ ਖੁਰਦ, ਸੁਖਦੇਵ ਸਿੰਘ ਗਿੱਲ, ਦਲਜੀਤ ਸਿੰਘ ਗਰੇਵਾਲ, ਪ੍ਰਿਤਪਾਲ ਸਿੰਘ ਗਰੇਵਾਲ, ਲਾਲੀ ਗਰੇਵਾਲ, ਰਾਜਾ ਸੋਮਲ, ਨਿਰਮਲ ਸਿੰਘ, ਧਰਮਿੰਦਰ ਸਿੰਘ ਸਰਪੰਚ, ਗੁਰਬਰਜਿੰਦਰ ਸਿੰਘ ਗਿੱਲ, ਰਣਜੀਤ ਸਿੰਘ ਰਾਣਾ, ਗੁਰਦੀਪ ਸਿੰਘ ਝੱਜ, ਸੁਖਦੇਵ ਸਿੰਘ, ਰਿੰਕਲ ਸੈਣੀ, ਕਾਲੀ ਗਰੇਵਾਲ, ਬਾਬਾ ਬਲਦੇਵ ਸਿੰਘ ਤੇ ਹੋਰ ਹਾਜ਼ਰ ਸਨ।