- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੜਕਾਂ ਦੀ ਖਰਾਬ ਹਾਲਤ ਕਾਰਨ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ

ਜਸਦੀਪ ਵਰਤੀਆ, ਪੰਜਾਬੀ ਜਾਗਰਣ, ਲੁਧਿਆਣਾ
ਹਲਕਾ ਉੱਤਰੀ ਏਕਮ ਜੋਤ ਨਗਰ ਵਾਰਡ-ਦੋ ’ਚ ਮੀਂਹ ਤੋਂ ਬਾਅਦ ਸੜਕਾਂ 'ਤੇ ਭਰੇ ਗੰਦੇ ਪਾਣੀ, ਚਿੱਕੜ ਅਤੇ ਖਰਾਬ ਸੜਕਾਂ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਨ੍ਹਾਂ ਹਾਲਾਤਾਂ ਕਾਰਨ ਆਮ ਲੋਕਾਂ, ਦੁਕਾਨਦਾਰਾਂ ਅਤੇ ਵਾਹਨ ਚਾਲਕਾਂ ਨੂੰ ਵੱਡੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ।
ਮੁਹੱਲਾ ਨਿਵਾਸੀ ਅਮਿਤ ਬਿੱਲਾ ਤੇ ਚਰਨਦਾਸ ਰਵੀ ਨੇ ਪੰਜਾਬ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਅਸਲੀਅਤ ਸਾਹਮਣੇ ਹੈ। ਅਮਿਤ ਨੇ ਸਵਾਲ ਕੀਤਾ ਕਿ ਜੇਕਰ ਸਰਕਾਰ ਦੇ ਵਿਕਾਸ ਦੀ ਤਸਵੀਰ ਇਹ ਹੈ ਤਾਂ ਫਿਰ ਲੋਕਾਂ ਨਾਲ ਕੀਤੇ ਵਾਅਦਿਆਂ ਦਾ ਕੀ ਬਣਿਆ? ਅਮਿਤ ਨੇ ਮੰਗ ਕੀਤੀ ਕਿ ਹਲਕਾ ਉਤਰੀ ਦੇ ਜਿਨ੍ਹਾਂ ਇਲਾਕਿਆਂ ਵਿੱਚ ਪਾਣੀ ਦੀ ਨਿਕਾਸੀ ਦੀ ਸਮੱਸਿਆ, ਸੀਵਰੇਜ ਅਤੇ ਡਰੇਨੇਜ ਪ੍ਰਬੰਧ ਠੀਕ ਨਹੀਂ, ਉੱਥੇ ਤੁਰੰਤ ਜਾਂਚ ਕਰਕੇ ਸਥਾਈ ਹੱਲ ਕੀਤਾ ਜਾਵੇ। ਇਸ ਤੋਂ ਇਲਾਵਾ ਖਰਾਬ ਸੜਕਾਂ ਦੀ ਮੁਰੰਮਤ ਵੀ ਤੁਰੰਤ ਕਰਵਾਈ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।