- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਏਕਨੂਰ ਕੌਰ ਬਣੀ ਹਾਸਰਸ ਮੁਕਾਬਲੇ ਦੀ ਜੇਤੂ

ਸਟਾਫ ਪ੍ਰਤੀਨਿਧ, ਪੰਜਾਬੀ ਜਾਗਰਣ, ਲੁਧਿਆਣਾ
ਪੀਏਯੂ. ਦੇ ਖੇਤੀਬਾੜੀ ਕਾਲਜ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਲਈ ਹਾਸਰਸ ਇਕੱਤਰਤਾ ਡਾ. ਮਨਮੋਹਨ ਸਿੰਘ ਆਡੀਟੋਰੀਅਮ ’ਚ ਕਰਵਾਈ, ਜਿਸ ਵਿੱਚ 600 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਨੇ ਇਸ ਹਾਸਰਸ ਮੁਕਾਬਲੇ ’ਚ ਆਪਣੀ ਪ੍ਰਤਿਭਾ ਰਾਹੀਂ ਹਾਜ਼ਰ ਲੋਕਾਂ ਨੂੰ ਖੁਸ਼ ਕਰਨ ਦਾ ਕਾਰਜ ਕੀਤਾ। ਚਾਰ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿੱਚ ਹਿੱਸਾ ਲਿਆ। ਜੱਜਾਂ ਦੀ ਭੂਮਿਕਾ ਡਾ. ਕਮਲਦੀਪ ਸਿੰਘ ਸਾਂਘਾ ਤੇ ਡਾ. ਮਨਮੀਤ ਕੌਰ ਨੇ ਨਿਭਾਈ। ਇਸ ਮੁਕਾਬਲੇ ਵਿੱਚ ਏਕਨੂਰ ਕੌਰ ਪਹਿਲੇ ਸਥਾਨ ’ਤੇ ਰਹੀ। ਦੂਸਰਾ ਸਥਾਨ ਸ਼ੈਲੇਂਦਰਜੀਤ ਸਿੰਘ ਨੂੰ ਪ੍ਰਾਪਤ ਹੋਇਆ। ਮੀਟਿੰਗ ਦੌਰਾਨ ਵਿਦਿਆਰਥੀਆਂ ਨੇ ਆਉਂਦੇ ਯੁਵਕ ਮੇਲੇ ਦੇ ਵੱਖ-ਵੱਖ ਮੁਕਾਬਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਇੰਨਾਂ ਵਿੱਚ ਭਾਗ ਲੈਣ ਦੇ ਤਰੀਕਿਆਂ ਬਾਰੇ ਪਤਾ ਕੀਤਾ। ਖੇਤੀਬਾੜੀ ਕਾਲਜ ਦੇ ਡੀਨ ਡਾ. ਚਰਨਜੀਤ ਸਿੰਘ ਔਲਖ ਨੇ ਵਿਦਿਆਰਥੀਆਂ ਨੂੰ ਯੁਵਕ ਮੇਲੇ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੇ ਸੱਭਿਆਚਾਰਕ ਗਤੀਵਿਧੀਆਂ ਨੂੰ ਸਦਾ ਉਤਸ਼ਾਹਿਤ ਕੀਤਾ ਹੈ। ਇਸ ਲਈ ਵਿਦਿਆਰਥੀਆਂ ਵੱਲੋਂ ਕੀਤੇ ਜਾਂਦੇ ਸੱਭਿਆਚਾਰਕ ਕਾਰਜਾਂ ਦੀ ਪ੍ਰਸ਼ੰਸ਼ਾ ਕੀਤੀ ਜਾਣੀ ਚਾਹੀਦੀ ਹੈ, ਨਾਲ ਹੀ ਉਨ੍ਹਾਂ ਯੁਵਕ ਮੇਲੇ ਲਈ ਕਾਲਜ ਅਤੇ ਯੂਨੀਵਰਸਿਟੀ ਵੱਲੋਂ ਮੁਹੱਈਆ ਕਰਾਈਆਂ ਜਾਣ ਵਾਲੀਆਂ ਸਹੂਲਤਾਂ ਦੀ ਜਾਣਕਾਰੀ ਵੀ ਦਿੱਤੀ।