- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਗਨ, ਅਨੁਸ਼ਾਸਨ ਅਤੇ ਜ਼ਜਬੇ ਨਾਲ ਅੱਗੇ ਵਧਣ ਵਿਦਿਆਰਥੀ-ਪ੍ਰਿੰਸੀਪਲ ਅਰਚਨਾ ਸ੍ਰੀਵਾਸਤਵ

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ
ਗਿੱਲ ਮਾਰਕੀਟ ਨਿਊ ਜਨਤਾ ਨਗਰ ਸਥਿੱਤ ਸ੍ਰੀ ਹਰਿਕ੍ਰਿਸ਼ਨ ਸਾਹਿਬ ਪਬਲਿਕ ਹਾਈ ਸਕੂਲ ਦੇ ਅੰਡਰ-11 ਵਰਗ ਦੇ ਖਿਡਾਰੀਆਂ ਨੇ ਕੇਂਦਰ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਐਥਲੈਟਿਕਸ ਅਤੇ ਟੀਮ ਮੁਕਾਬਲਿਆਂ ਵਿੱਚ ਮਾਣਮੱਤੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। 600 ਮੀਟਰ ਦੌੜ ਵਿੱਚ ਤੀਰਥ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਜਦਕਿ ਲੰਬੀ ਛਾਲ ਵਿੱਚ ਜਗਵੀਰ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਸ਼ਾਟਪੁੱਟ ਮੁਕਾਬਲੇ ਵਿੱਚ ਪ੍ਰਭਜੋਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। 200 ਮੀਟਰ ਦੌੜ ਵਿੱਚ ਜਸਫਤਿਹ ਸਿੰਘ ਨੇ ਦੂਜਾ ਅਤੇ ਧਾਨਿਕਾ ਸ਼ਰਮਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 100 ਮੀਟਰ ਦੌੜ ਵਿੱਚ ਜੈਫਲੀਨ ਕੌਰ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਲੜਕਿਆਂ ਦੀ ਰਿਲੇਅ ਦੌੜ ਵਿੱਚ ਜਗਵੀਰ ਸਿੰਘ, ਜਸਫਤਿਹ ਸਿੰਘ, ਦਿਵਾਂਸ਼ ਅਤੇ ਧਰੁਵ ਦੀ ਟੀਮ ਨੇ ਬਿਹਤਰੀਨ ਤਾਲਮੇਲ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਲੜਕੀਆਂ ਦੀ ਰਿਲੇਅ ਦੌੜ ਵਿੱਚ ਕੌਰਵੀ, ਧਾਨਿਕਾ, ਜੈਫਲੀਨ ਤੇ ਕਾਵਿਆ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ। ਰੱਸਾਕਸ਼ੀ ਮੁਕਾਬਲੇ ਵਿੱਚ ਸਕੂਲ ਦੀ ਲੜਕਿਆਂ ਦੀ ਟੀਮ ਨੇ ਤਾਕਤ, ਇਕਜੁੱਟਤਾ ਤੇ ਟੀਮ ਭਾਵਨਾ ਦਾ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਜੇਤੂ ਟੀਮ ਵਿੱਚ ਗੁਰਚਰਨ ਸਿੰਘ (ਪੰਜਵੀਂ-ਬੀ), ਹਰਜੋਤ ਸਿੰਘ (5ਵੀਂ-ਏ), ਫਤਿਹਵੀਰ ਸਿੰਘ (ਚੌਥੀ-ਏ), ਰਾਜਿੰਦਰ ਸਿੰਘ (ਚੌਥੀ-ਏ), ਅਕਸ਼ਿਤ ਤਿਵਾਰੀ (ਚੌਥੀ-ਬੀ), ਯਸ਼ਰਾਜ (ਚੌਥੀ-ਡੀ), ਹਰਮਨਜੋਤ ਸਿੰਘ (5ਵੀਂ-ਡੀ), ਜਸਫਤਿਹ ਸਿੰਘ (ਪੰਜਵੀਂ-ਡੀ) ਤੇ ਗੁਰਨੂਰ (ਚੌਥੀ-ਡੀ) ਸ਼ਾਮਲ ਸਨ। ਸਕੂਲ ਦੇ ਖਿਡਾਰੀਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਕੁੱਲ ਪਹਿਲੇ, ਦੂਜੇ ਤੇ ਤੀਜੇ ਸਥਾਨ ਹਾਸਲ ਕਰਕੇ ਸਕੂਲ ਲਈ ਵੱਡਾ ਮਾਣ ਪ੍ਰਾਪਤ ਕੀਤਾ। ਇਸ ਸ਼ਾਨਦਾਰ ਸਫਲਤਾ ਪਿੱਛੇ ਸਕੂਲ ਦੇ ਪੀਟੀਆਈ ਜਸਪ੍ਰੀਤ ਸਿੰਘ ਤੇ ਅਮਨਦੀਪ ਸਿੰਘ ਦੀ ਸੁਚੱਜੀ ਅਗਵਾਈ, ਸਖ਼ਤ ਮਿਹਨਤ ਅਤੇ ਨਿਰੰਤਰ ਸਿਖਲਾਈ ਦਾ ਅਹਿਮ ਯੋਗਦਾਨ ਰਿਹਾ। ਸਕੂਲ ਦੇ ਚੇਅਰਮੈਨ ਜਤਿੰਦਰ ਸਿੰਘ ਅਤੇ ਪ੍ਰਿੰਸੀਪਲ ਅਰਚਨਾ ਸ੍ਰੀਵਾਸਤਵਾ ਨੇ ਸਾਰੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਰਗਦਰਸ਼ਕ ਪੀਟੀਆਈਜ਼ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਵਾਦ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ’ਚ ਵੀ ਇਸੇ ਲਗਨ, ਅਨੁਸ਼ਾਸਨ, ਜਜ਼ਬੇ ਤੇ ਖੇਡ ਭਾਵਨਾ ਨਾਲ ਅੱਗੇ ਵਧਦਿਆਂ ਹੋਰ ਉੱਚੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਆ।