- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
8 ਅਧਿਆਪਕਾ ਨੂੰ ਨੇਸ਼ਨ ਬਿਲਡਰ ਐਵਾਰਡ ਨਾਲ ਸਨਮਾਨਿਤ ਕੀਤਾ

-ਨੇਸ਼ਨ ਬਿਲਡਰ ਐਵਾਰਡ ਨਾਲ 8 ਅਧਿਆਪਕ ਸਨਮਾਨਿਤ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਮਨੱਖੀ ਕਦਰਾਂ-ਕੀਮਤਾਂ ’ਤੇ ਪਹਿਰਾ ਦੇਣਾ ਤੇ ਉਸਾਰੂ ਸੋਚ ਨੂੰ ਵਿਦਿਆਰਥੀਆਂ ਦੀ ਭਲਾਈ ’ਚ ਲਾਉਣ ਵਾਲੇ ਅਧਿਆਪਕ ਦੇਸ਼ ਤੇ ਸਮਾਜ ਲਈ ਪ੍ਰੇਣਾ ਦਾ ਸਰੋਤ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਰੋਟਰੀਅਨ ਸੁਰਿੰਦਰ ਸਿੰਘ ਕਟਾਰੀਆ ਨੇ ਰੋਟਰੀ ਕਲੱਬ ਆਫ਼ ਲੁਧਿਆਣਾ ਸਿਟੀ ਵੱਲੋ ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਸਲੇਮ ਟਾਬਰੀ ਲੁਧਿਆਣਾ ’ਚ ਅਧਿਆਪਕ ਦਿਵਸ ਨੂੰ ਸਮਰਪਿਤ ਕੀਤੇ ਵਿਸੇਸ਼ ਸਨਮਾਨ ਸਮਾਗਮ ਦੌਰਾਨ ਇੱਕਤਰ ਪ੍ਰਮੁੱਖ ਸ਼ਖ਼ਸੀਅਤਾਂ, ਅਧਿਆਪਕ ਸਾਹਿਬਾਨਾਂ ਤੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਮੁੱਖ ਮਹਿਮਾਨ ਵਜੋਂ ਪੁੱਜੀ ਬਲਵਿੰਦਰ ਕੌਰ ਅਸਿਸਟੈਂਟ ਡਾਇਰੈਕਟਰ ਸੈਕੰਡਰੀ ਐਜੂਕੇਸ਼ਨ ਪੰਜਾਬ ਨੇ ਕਿਹਾ ਕਿ ਅਧਿਆਪਕ ਦਿਵਸ ਸਾਡੇ ਸਭਨਾਂ ਲਈ ਇਕ ਚਾਨਣ ਮੁਨਾਰਾ ਹੈ।
ਇਸ ਦੌਰਾਨ ਰੋਟਰੀ ਕਲੱਬ ਆਫ਼ ਲੁਧਿਆਣਾ ਸਿਟੀ ਦੇ ਪ੍ਰਧਾਨ ਰੋਟਰੀਅਨ ਅਜੈਬ ਸਿੰਘ, ਸੈਕਟਰੀ ਦਲਜੀਤ ਸਿੰਘ, ਰੋਟਰੀਅਨ ਡਾ. ਹਰਵਿੰਦਰ ਸਿੰਘ,ਰੋਟਰੀਅਨ ਰਣਜੀਤ ਸਿੰਘ ਤੇ ਪ੍ਰਿੰਸੀਪਲ ਪ੍ਰਦੀਪ ਕੌਰ ਵਾਲੀਆਂ ਨੇ ਵੀ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਕਿਸੇ ਵਿਅਕਤੀ ਦੀ ਸ਼ਖ਼ਸੀਅਤ ਨੂੰ ਨਿਖਾਰਨ ’ਚ ਅਧਿਆਪਕ ਦਾ ਅਹਿਮ ਰੋਲ ਹੁੰਦਾ ਹੈ।
ਇਸ ਦੌਰਾਨ ਰੋਟਰੀ ਕਲੱਬ ਆਫ਼ ਲੁਧਿਆਣਾ ਸਿਟੀ ਦੇ ਪ੍ਰਧਾਨ ਰੋਟਰੀਅਨ ਅਜੈਬ ਸਿੰਘ, ਸੈਕਟਰੀ ਦਲਜੀਤ ਸਿੰਘ, ਰੋਟਰੀਅਨ ਸੁਰਿੰਦਰ ਸਿੰਘ ਕਟਾਰੀਆ, ਰੋਟਰੀਅਨ ਡਾ.ਹਰਵਿੰਦਰ ਸਿੰਘ ਨੇ ਸਿੱਖਿਆ ਦੇ ਖੇਤਰ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੇ 8 ਪ੍ਰਮੁੱਖ ਅਧਿਆਪਕਾਂ ਨੂੰ ਰੋਟਰੀ ਕਲੱਬ ਲੁਧਿਆਣਾ ਸਿਟੀ ਵੱਲੋ ਨੇਸ਼ਨ ਬਿਲਡਰ ਐਵਾਰਡ ਭੇਟ ਕਰਕੇ ਸਨਮਾਨਿਤ ਕੀਤਾ, ਉੱਥੇ ਨਾਲ ਹੀ ਬਲਵਿੰਦਰ ਕੌਰ ਅਸਿਸਟੈਂਟ ਡਾਇਰੈਕਟਰ ਸਕੈਂਡਰੀ ਐਜੂਕੇਸ਼ਨ ਪੰਜਾਬ ਨੂੰ ਯਾਦਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਉਨ੍ਹਾਂ ਨਾਲ ਸਕੂਲ ਦੇ ਡਾਇਰੈਕਟਰ ਤੇ ਰੋਟਰੀਅਨ ਰਣਜੀਤ ਸਿੰਘ, ਰੋਟਰੀਅਨ ਡਾ. ਰੇਨੂੰ ਛਤਵਾਲ, ਸਕੂਲ ਦੇ ਸੈਕਟਰੀ ਜਗਜੀਤ ਸਿੰਘ,ਪ੍ਰਿੰਸੀਪਲ ਪ੍ਰਦੀਪ ਕੌਰ ਵਾਲੀਆਂ ਰੋਟਰੀਅਨ ਸਮੇਤ ਰੋਟਰੀ ਕਲੱਬ ਆਫ਼ ਲੁਧਿਆਣਾ ਸਿਟੀ ਦੇ ਪ੍ਰਮੁੱਖ ਮੈਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।