ਨਸ਼ੇ ਦੇ ਮੁੱਦੇ ’ਤੇ ਭਾਜਪਾ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
ਨਸ਼ਿਆਂ ਦੇ ਮੁੱਦੇ ’ਤੇ ਭਾਜਪਾ ਨੇ ਘੇਰੀ ਸਰਕਾਰ, ਕੀਤਾ ਰੋਸ ਪ੍ਰਦਰਸ਼ਨ
Publish Date: Thu, 10 Sep 2026 09:13 PM (IST)
Updated Date: Fri, 11 Sep 2026 04:11 AM (IST)
ਫੋਟੋ ਨੰਬਰ-11 ਸਰਬਜੀਤ ਲੁਧਿਆਣਵੀ,ਪੰਜਾਬੀ ਜਾਗਰਣ ਲੁਧਿਆਣਾ ਪੰਜਾਬ ਵਿੱਚ ਨਸ਼ਿਆਂ ਦੇ ਲਗਾਤਾਰ ਵੱਧ ਰਹੇ ਰੁਝਾਨ ਦੇ ਵਿਰੋਧ ਵਿੱਚ ਭਾਰਤੀ ਜਨਤਾ ਪਾਰਟੀ ਹਲਕਾ ਆਤਮ ਨਗਰ ਵੱਲੋਂ ਦੁੱਗਰੀ ਫੇਸ-1, ਅਰੋੜਾ ਪੈਲੇਸ ਚੋਂਕ ਵਿਖੇ ਭਾਜਪਾ ਨੇਤਰੀ ਅਤੇ ਮਹਿਲਾ ਵਿੰਗ ਸੂਬਾ ਕਾਰਜਕਾਰਨੀ ਮੈਂਬਰ ਰੀਨਾ ਗੋਇਲ ਜੈਨ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਮੰਗ ਕੀਤੀ। ਇਸ ਮੌਕੇ ਰੀਨਾ ਗੋਇਲ ਜੈਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਅਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਪ੍ਰਦਰਸ਼ਨ ਦੌਰਾਨ ਭਾਜਪਾ ਵਰਕਰਾਂ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ।