- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਲਜਾਰ ਸਿੰਘ ਅਤੇ ਮੋਹਨਜੀਤ ਨੂੰ ਇਨਸਾਫ ਦਵਾ ਕੇ ਦਮ ਲਵਾਂਗੇ- ਗਿੱਲ

ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ
ਗੁਲਜ਼ਾਰ ਸਿੰਘ ਵੱਲੋਂ ਕੀਤੀ ਆਤਮ ਹੱਤਿਆ ਅਤੇ ਮੋਹਨਜੀਤ ਸਿੰਘ ਉੱਪਰ ਹੋਏ ਪੁਲਿਸ ਦੇ ਤਸ਼ੱਦਦ ਖ਼ਿਲਾਫ਼ ਵੀਰਵਾਰ ਨੂੰ ਵਾਰਿਸ ਪੰਜਾਬ ਪਾਰਟੀ ਵੱਲੋਂ ਸੂਬੇ ਦੇ ਸੀਨੀਅਰ ਵਾਈਸ ਪ੍ਰਧਾਨ ਜਗਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਇਕ ਰੋਸ ਮਾਰਚ ਕੱਢਿਆ। ਇਹ ਰੋਸ ਮਾਰਚ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਤੋਂ ਸ਼ੁਰੂ ਹੋ ਕੇ ਸਾਹਨੇਵਾਲ ਦੇ ਮੁੱਖ ਬਾਜ਼ਾਰ ਤੋਂ ਹੁੰਦਾ ਹੋਇਆ ਮੁੱਖ ਚੌਕ ’ਚ ਮਾਨ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਨ ਉਪਰੰਤ ਸਮਾਪਤ ਹੋਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਦੀਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਜੁਲਮੀ ਹੋ ਚੁੱਕੀ ਹੈ ਇਹ ਕਿਸੇ ਨੂੰ ਵੀ ਆਪਣੀ ਆਵਾਜ਼ ਨਹੀਂ ਚੁੱਕਣ ਦਿੰਦੀ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਕਦੇ ਵੀ ਜੁਲਮ ਅਤੇ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਦੇ। ਉਨਾਂ ਕਿਹਾ ਕਿ ਵਾਰਸ ਪੰਜਾਬ ਪਾਰਟੀ ਗੁਲਜਾਰ ਸਿੰਘ ਦੇ ਪਰਿਵਾਰ ਤੇ ਮੋਹਨਜੀਤ ਨੂੰ ਇਨਸਾਫ ਦਵਾ ਕੇ ਹੀ ਦਮ ਲਵੇਗੀ। ਇਸ ਮੌਕੇ ਪਰਮਿੰਦਰ ਸਿੰਘ, ਸੁੰਨੀ ਨੰਦਪੁਰ, ਇਸ਼ੂ ਗੁਰਮ, ਰੇਸ਼ਮਪਾਲ ਸਿੰਘ, ਮਲਕੀਤ ਸਿੰਘ, ਅਮ੍ਰਿਤਪਾਲ ਸਿੰਘ, ਸੰਦੀਪ ਸਿੰਘ, ਬਲਜਿੰਦਰ ਸਿੰਘ, ਸਾਬੀ ਪੰਜੇਟਾ, ਸੰਦੀਪ ਸੈਂਡੀ, ਗੁਰੀ ਮਾਨ, ਰਵਿੰਦਰ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ, ਦਲਜੀਤ ਸਿੰਘ ਘਵਾਦੀ, ਗੁਰਮੀਤ ਸਿੰਘ, ਗੈਰੀ ਹਰਾ ਬਹੁਤ ਵੱਡੀ ਗਿਣਤੀ ਵਿੱਚ ਉਹਨਾਂ ਦੇ ਸਾਥੀ ਹਾਜ਼ਰ ਸਨ।