- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਦੇ ਲੱਗ ਰਹੇ ਕੱਟਾਂ ਨੇ ਹਰ ਵਰਗ ਨੂੰ ਕੀਤਾ ਪਰੇਸ਼ਾਨ

ਫੋਟੋ ਨੰਬਰ-28,29,30,31,32,33,34,35,36
ਰਵੀ ਭਾਟੀਆ, ਪੰਜਾਬੀ ਜਾਗਰਣ ਲੁਧਿਆਣਾ /ਸਾਹਨੇਵਾਲ
ਪੰਜਾਬ ਸਰਕਾਰ ਵੱਲੋਂ ਭਾਵੇਂ ਹਰ ਵਰਗ ਨੂੰ 300 ਯੂਨਿਟ ਫਰੀ ਬਿਜਲੀ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਬਿਜਲੀ ਦੇ ਲੱਗ ਰਹੇ ਅਨ ਐਲਾਨੇ ਕੱਟਾਂ ਨੇ ਹਰ ਵਰਗ ਨੂੰ ਪਰੇਸ਼ਾਨ ਕਰਕੇ ਰੱਖ ਦਿੱਤਾ ਹੈ। ਘਰੇਲੂ ਵਰਗ ਨੂੰ ਲੱਗ ਰਹੇ ਬਿਜਲੀ ਦੇ ਕੱਟਾਂ ਕਰਕੇ ਜਿੱਥੇ ਆਮ ਲੋਕ ਪਰੇਸ਼ਾਨ ਹਨ ਉਥੇ ਹੀ ਇੰਡਸਟਰੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਛੋਟੇ ਦੁਕਾਨਦਾਰ ਅਤੇ ਵਪਾਰੀ ਵੀ ਬਿਜਲੀ ਦੇ ਲੱਗ ਰਹੇ ਅਣ -ਐਲਾਨੇ ਕੱਟਾਂ ਤੋਂ ਪਰੇਸ਼ਾਨ ਨਜ਼ਰ ਆ ਰਹੇ ਹਨ।
-ਬਾਕਸ-
ਬਿਜਲੀ ਕੱਟਾਂ ਨੇ ਸਰਕਾਰ ਦੇ ਦਾਅਵਿਆਂ ਦੀ ਖੋਲ੍ਹੀ ਪੋਲ : ਰਵਨੀਤ ਗਿੱਲ
28) ਰਵਨੀਤ ਗਿੱਲ
ਕਾਂਗਰਸੀ ਆਗੂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵਨੀਤ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੇ ਲੱਗ ਰਹੇ ਕੱਟਾਂ ਨੇ ਸਰਕਾਰ ਦੇ ਵਿਕਾਸ ਅਤੇ ਬਿਹਤਰ ਬਿਜਲੀ ਸਪਲਾਈ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਘਾਟ ਕਾਰਨ ਲੋਕਾਂ ਨੂੰ ਗਰਮੀ ਵਿੱਚ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਸਰਕਾਰ ਨੂੰ ਬਿਜਲੀ ਸੰਕਟ ਦਾ ਤੁਰੰਤ ਹੱਲ ਕਰਕੇ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ।
-ਬਾਕਸ-
ਲੋਕਾਂ ਨੂੰ ਨਿਰਵਿਘਨ ਬਿਜਲੀ ਦੇਣ ਵਿੱਚ ਸਰਕਾਰ ਨਾਕਾਮ : ਇੰਦਰਜੀਤ ਸਿੰਘ ਕਾਸਾਬਾਦ
29) ਇੰਦਰਜੀਤ ਸਿੰਘ ਕਾਸਾਬਾਦ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਸਕੱਤਰ ਇੰਦਰਜੀਤ ਸਿੰਘ ਕਾਸਾਬਾਦ ਨੇ ਕਿਹਾ ਕਿ ਪੰਜਾਬ ਅੰਦਰ ਬਿਜਲੀ ਦੇ ਵਾਰ-ਵਾਰ ਲੱਗ ਰਹੇ ਕੱਟਾਂ ਕਾਰਨ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਨਾਲ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਦੁਕਾਨਦਾਰਾਂ ਅਤੇ ਉਦਯੋਗਾਂ ਨੂੰ ਵੀ ਨੁਕਸਾਨ ਹੋ ਰਿਹਾ ਹੈ। ਸਰਕਾਰ ਨੂੰ ਬਿਜਲੀ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।
-ਬਾਕਸ-
-ਬਿਜਲੀ ਕੱਟਾਂ ਕਾਰਨ ਕਿਸਾਨ ਤੇ ਵਪਾਰੀ ਪਰੇਸ਼ਾਨ : ਅਜਮੇਰ ਸਿੰਘ ਭਾਗਪੁਰ
30) ਅਜਮੇਰ ਸਿੰਘ ਭਾਗਪੁਰ
ਭਾਜਪਾ ਆਗੂ ਅਤੇ ਸਾਬਕਾ ਚੇਅਰਮੈਨ ਅਜਮੇਰ ਸਿੰਘ ਭਾਗਪੁਰ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੇ ਕੱਟਾਂ ਨੇ ਆਮ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਬਿਜਲੀ ਦੀ ਨਾਕਸ ਸਪਲਾਈ ਕਾਰਨ ਕਿਸਾਨਾਂ, ਵਪਾਰੀਆਂ ਅਤੇ ਹੋਰ ਵਰਗਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਉਣ ਦੀ ਮੰਗ ਕੀਤੀ।
-ਬਾਕਸ-
-ਬਿਜਲੀ ਸੰਕਟ ਲਈ ਸਰਕਾਰ ਜਵਾਬਦੇਹੀ ਤੈਅ ਕਰੇ : ਪ੍ਰਿਤਪਾਲ ਸਿੰਘ ਬਲੀਏਵਾਲ
31) ਪ੍ਰਿਤਪਾਲ ਸਿੰਘ ਬਲੀਏਵਾਲ
ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੇ ਕੱਟਾਂ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਿਜਲੀ ਸਪਲਾਈ ਸਬੰਧੀ ਆਪਣੀ ਨੀਤੀ ਸਪੱਸ਼ਟ ਕਰਨੀ ਚਾਹੀਦੀ ਹੈ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਬਿਜਲੀ ਕੱਟਾਂ ਲਈ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ।
-ਬਾਕਸ-
-ਪਿੰਡਾਂ ਵਿੱਚ ਬਿਜਲੀ ਦੀ ਮਾੜੀ ਸਪਲਾਈ ਨਾਲ ਲੋਕ ਦੁਖੀ : ਸਰਪੰਚ ਰੁਲਦੂ ਰਾਮ
32) ਸਰਪੰਚ ਰੁਲਦੂ ਰਾਮ
ਭਾਜਪਾ ਆਗੂ ਅਤੇ ਸਰਪੰਚ ਰੁਲਦੂ ਰਾਮ ਨੇ ਕਿਹਾ ਕਿ ਪਿੰਡਾਂ ਵਿੱਚ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਨਾਕਸ ਸਪਲਾਈ ਕਾਰਨ ਘਰੇਲੂ ਕੰਮ-ਕਾਜ ਦੇ ਨਾਲ-ਨਾਲ ਖੇਤੀਬਾੜੀ ਅਤੇ ਛੋਟੇ ਕਾਰੋਬਾਰ ਵੀ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਸਰਕਾਰ ਤੋਂ ਪਿੰਡਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ।
-ਬਾਕਸ-
-ਬਿਜਲੀ ਕੱਟਾਂ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ : ਗਗਨਦੀਪ ਸਿੰਘ ਢਿੱਲੋਂ
33) ਗਗਨਦੀਪ ਸਿੰਘ ਢਿੱਲੋਂ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਰਪੰਚ ਗਗਨਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਲੋਕਾਂ ਵਿੱਚ ਨਿਰਾਸ਼ਾ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਿਜਲੀ ਸਪਲਾਈ ਦੇ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਲੋਕਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਸਪਲਾਈ ਦਿੱਤੀ ਜਾਵੇ।
-ਬਾਕਸ-
-ਬਿਜਲੀ ਕੱਟਾਂ ਕਾਰਨ ਹਰ ਵਰਗ ਪ੍ਰਭਾਵਿਤ : ਮਾਸਟਰ ਅਸ਼ੋਕ ਕੁਮਾਰ
34) ਮਾਸਟਰ ਅਸ਼ੋਕ ਕੁਮਾਰ
ਅਕਾਲੀ ਆਗੂ ਅਤੇ ਸਾਬਕਾ ਕੌਂਸਲਰ ਮਾਸਟਰ ਅਸ਼ੋਕ ਕੁਮਾਰ ਨੇ ਕਿਹਾ ਕਿ ਪੰਜਾਬ ਵਿਚ ਬਿਜਲੀ ਦੇ ਕੱਟਾਂ ਨੇ ਆਮ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਬਿਜਲੀ ਦੀ ਅਣਨਿਯਮਿਤ ਸਪਲਾਈ ਕਾਰਨ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਵਪਾਰਕ ਅਦਾਰੇ ਵੀ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਸਰਕਾਰ ਤੋਂ ਬਿਜਲੀ ਸਪਲਾਈ ਵਿੱਚ ਸੁਧਾਰ ਲਿਆਉਣ ਦੀ ਮੰਗ ਕੀਤੀ।
-ਬਾਕਸ-
-ਬਿਜਲੀ ਕੱਟਾਂ ਦਾ ਖਮਿਆਜ਼ਾ ਭੁਗਤ ਰਹੇ ਪੰਜਾਬ ਦੇ ਲੋਕ : ਰਾਜਨ ਭਾਟੀਆ
35) ਰਾਜਨ ਭਾਟੀਆ
ਅਕਾਲੀ ਆਗੂ ਰਾਜਨ ਭਾਟੀਆ ਨੇ ਕਿਹਾ ਕਿ ਪੰਜਾਬ ਅੰਦਰ ਬਿਜਲੀ ਦੇ ਵਾਰ-ਵਾਰ ਲੱਗ ਰਹੇ ਕੱਟਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਵਿੱਚ ਰੁਕਾਵਟਾਂ ਕਾਰਨ ਲੋਕਾਂ ਦੇ ਰੋਜ਼ਾਨਾ ਕੰਮਕਾਜ ’ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਬਿਜਲੀ ਕੱਟਾਂ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਦੀ ਮੰਗ ਕੀਤੀ।
-ਬਾਕਸ-
-ਲੋਕ ਸੁਖਬੀਰ ਬਾਦਲ ਨੂੰ ਕਰ ਰਹੇ ਨੇ ਯਾਦ: ਭੋਲਾ ਪ੍ਰਧਾਨ
36) ਗੁਰਦੀਪ ਸਿੰਘ ਭੋਲਾ
ਟਰੱਕ ਯੂਨੀਅਨ ਸਾਹਨੇਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਭੋਲਾ ਨੇ ਕਿਹਾ ਕਿ ਅੱਜ ਪੰਜਾਬ ਬਿਜਲੀ ਦੇ ਲੱਗ ਰਹੇ ਕੱਟਾਂ ਨੂੰ ਕਰਕੇ ਲੋਕ ਸੁਖਬੀਰ ਬਾਦਲ ਨੂੰ ਯਾਦ ਕਰ ਰਹੇ ਹਨ ਕਿਉਂਕਿ ਬਾਦਲ ਸਰਕਾਰ ਮੌਕੇ ਬਿਜਲੀ ਸਰਪਲਸ ਸੀ ਲੋਕਾਂ ਨੇ ਆਪਣੇ ਜਨਰੇਟਰ ਵੇਚ ਦਿੱਤੇ ਸਨ ਤੇ ਇਨਵਰਟਰ ਬੰਦ ਹੋ ਗਏ ਸਨ।