- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

-ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਕੀਰਤਨ
ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ ਲੁਧਿਆਣਾ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੜੀ ਸ਼ਰਧਾ ਨਾਲ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਗਤਾਰ ਸਿੰਘ ਰਾਜਪੁਰਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਵਰਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ, ਸਮੇਤ ਗੁਰਦੁਆਰਾ ਮਾਡਲ.ਟਾਊਨ ਐਕਸਟੈਨਸ਼ਨ ਦੇ ਹਜੂਰੀ ਕੀਰਤਨੀ ਜੱਥੇ ਭਾਈ ਜੋਧਵੀਰ ਸਿੰਘ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰ ਕੇ ਜਿੱਥੇ ਸੰਗਤ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਬਚਿੱਤਰ ਸਿੰਘ ਨੇ ਕਿਹਾ ਕਿ ਸਮੁੱਚੇ ਸੰਸਾਰ ਦੇ ਧਰਮ ਗ੍ਰੰਥਾਂ ਵਿਚੋਂ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਇਕ ਅਜਿਹਾ ਧਰਮ ਗ੍ਰੰਥ ਹੈ, ਜਿਸ ਨੂੰ ਗੁਰੂ ਸਾਹਿਬਾਨ ਨੇ ਕਰ-ਕਮਲਾਂ ਨਾਲ ਸੰਪਾਦਿਤ ਕੀਤਾ ਹੈ। ਸਮਾਗਮ ਦੌਰਾਨ ਇਕੱਤਰ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਹੋਇਆ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਉਣ ਦਾ ਯਤਨ ਕਰੀਏ ਤੇ ਆਪ ਸੰਪੂਰਨ ਸਿੱਖ ਬਣਾ ਕੇ ਸਿਮਰਨ ਦੇ ਸਿਧਾਂਤ ਨਾਲ ਜੁੜੀਏ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਬਰਾਂ ਦੇ ਨਾਲ ਸਾਝੇ ਤੌਰ ’ਤੇ ਗੁਰੂ ਘਰ ਦੇ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰੋਪਾਉ ਬਖਸ਼ਿਸ਼ ਕਰਕੇ ਸਨਮਾਨਿਤ ਵੀ ਕੀਤਾ। ਸਮਾਗਮ ਅੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮਿੰਦਰ ਸਿੰਘ ਕਹੋਲੀ, ਪਰਮਜੀਤ ਸਿੰਘ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਹਰਮੀਤ ਸਿੰਘ ਡੰਗ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ ਇੰਦਰਬੀਰ ਸਿੰਘ ਬੱਤਰਾ , ਪ੍ਰੇਮ ਸਿੰਘ ,ਅਵਤਾਰ ਸਿੰਘ ਬੀ.ਕੇ, ਦਾਨ ਸਿੰਘ, ਕਰਨੈਲ ਸਿੰਘ ਬੇਦੀ, ਸੁਰਿੰਦਰ ਸਿੰਘ ਸਚਦੇਵਾ,ਮਨਮੋਹਨ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।