- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਗਰੇਵਾਲ ਵੱਲੋਂ ਵਿਦਿਆ ਦੇ ਮੰਦਰ ’ਚ ਸੇਵਾ ਕਰਨ ਵਾਲੇ ਅਧਿਆਪਕਾਂ ਦਾ ਸਨਮਾਨ

-ਕਿਹਾ, ਸਾਲ 2011 ਤੋਂ ਲਗਾਤਾਰ ਹਰ ਸਾਲ ਕਰਵਾਏ ਜਾਂਦੇ ਹਨ ਸਨਮਾਨ ਸਮਾਗਮ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ
ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਹੇਠ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਸਥਾਨਕ ਰਿਜੋਰਟ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ 200 ਸਕੂਲਾਂ ਦੇ ਕਰੀਬ 5 ਹਜ਼ਾਰ ਤੋਂ ਵੱਧ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਮੁੱਖ ਤੌਰ ’ਤੇ ਨਿਗਮ ਲੁਧਿਆਣਾ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਵਿਧਾਇਕ ਕੁਲਵੰਤ ਸਿੰਘ ਸਿੱਧੂ ਤੋਂ ਇਲਾਵਾ ਹੋਰ ਪਾਰਟੀ ਆਗੂ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਅਧਿਆਪਕਾਂ ਨੂੰ ਵਿਦਿਆ ਦਾ ਲੰਗਰ ਲਾਉਣ ਵਾਲੇ ਦਾਨੀ ਦੱਸਦਿਆਂ ਕਿਹਾ ਕਿ ਅਧਿਆਪਕ ਸਾਡੇ ਰਾਸ਼ਟਰ ਨਿਰਮਾਤਾ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋਂ ਦਿੱਤੇ ਜਾਂਦੇ ਗਿਆਨ ਸਦਕਾ ਜਿੱਥੇ ਵਿਦਿਆਰਥੀ ਡਾਕਟਰ, ਇੰਜੀਨੀਅਰ, ਵਕੀਲ, ਅਫਸਰ ਤੇ ਹੋਰ ਵੱਖ-ਵੱਖ ਖੇਤਰਾਂ ਵਿੱਚ ਵੱਡੇ ਮੁਕਾਮ ਹਾਸਲ ਕਰਦੇ ਹੋਏ ਦੇਸ਼ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਂਦੇ ਹਨ, ਉੱਥੇ ਆਪਣੇ ਦੇਸ਼ ਆਪਣੇ ਸੂਬੇ ਦਾ ਨਾਂ ਵੀ ਰੌਸ਼ਨ ਕਰਦੇ ਹਨ।
ਵਿਧਾਇਕ ਗਰੇਵਾਲ ਨੇ ਕਿਹਾ ਕਿ ਅਧਿਆਪਕਾਂ ਦੇ ਸਨਮਾਨ ਲਈ ਇਹ ਪਹਿਲਕਦਮੀ ਸਾਲ 2011 ਤੋਂ ਸ਼ੁਰੂਆਤ ਕੀਤੀ ਗਈ ਸੀ ਜੋ ਕਿ ਪਰਮਾਤਮਾ ਦੀ ਕਿਰਪਾ ਸਦਕਾ ਅੱਜ ਤੱਕ ਚੱਲਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਸਮਾਗਮ ਅੱਗੇ ਤੋਂ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ। ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਦੀ ਸਰਕਾਰ ਵੱਲੋਂ ਅਧਿਆਪਕਾਂ ਦੇ ਮਣ-ਸਨਮਾਨ ਤੋਂ ਇਲਾਵਾ ਟ੍ਰੇਨਿੰਗ ਲਈ ਸਿੰਘਾਪੁਰ ਵਿਦੇਸ਼ੀ ਟੂਰ ’ਤੇ ਭੇਜਿਆ ਜਾ ਰਿਹਾ ਹੈ, ਤਾਂ ਜੋ ਸਾਡੇ ਅਧਿਆਪਕ ਵਿਦੇਸ਼ਾਂ ਦੀ ਤਰਜ ’ਤੇ ਸੂਬੇ ਦੇ ਸਕੂਲਾਂ ’ਚ ਸਿੱਖਿਆ ਨੂੰ ਅੱਗੇ ਲਿਜਾ ਸਕਣ। ਇਸ ਮੌਕੇ ਹਾਜ਼ਰ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਵਿਧਾਇਕ ਗਰੇਵਾਲ ਅਤੇ ਸਮੂਹ ਸਕੂਲਾਂ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਦੀਆਂ ਵਧਾਈਆਂ ਦਿੱਤੀਆਂ।
ਇਸ ਮੌਕੇ ਆਪ ਆਗੂ ਕੁਲਵਿੰਦਰ ਸਿੰਘ ਗਰੇਵਾਲ, ਰਾਜ ਗਰੇਵਾਲ, ਕੌਂਸਲਰ ਸੁਖਮੇਲ ਗਰੇਵਾਲ, ਸਤਨਾਮ ਗਰੇਵਾਲ, ਧਰਮਿੰਦਰ ਬਾਸੀ, ਰਾਜੂ ਗਰੇਵਾਲ, ਜਸਵਿੰਦਰ ਸੰਧੂ, ਬਾਬੂ ਰਾਮ ਸ਼ਰਮਾ, ਸੁਰਿੰਦਰ ਮੈਦਾਨ, ਕੌਂਸਲਰ ਲਖਵਿੰਦਰ ਚੌਧਰੀ, ਕੌਂਸਲਰ ਜਗਦੀਸ਼ ਲਾਲ ਦੀਸ਼ਾ, ਭੂਸ਼ਣ ਸ਼ਰਮਾ, ਜਗਪਾਲ ਸਿੰਘ ਲਾਲੀ, ਗੱਗੀ ਸ਼ਰਮਾ, ਕੌਂਸਲਰ ਅਨੁਜ ਚੌਧਰੀ, ਕੌਂਸਲਰ ਜਸਪ੍ਰੀਤ ਕੌਰ, ਸੁਖਵੰਤ ਸਿੰਘ ਸੁੱਖਾ, ਬਾਜ ਸਿੱਧੂ, ਜਤਿੰਦਰ ਸਿੰਘ ਸੋਡੀ, ਕੌਂਸਲਰ ਅਸ਼ਵਨੀ ਸ਼ਰਮਾ ਗੋਭੀ, ਕੌਂਸਲਰ ਨਿਧੀ ਗੁਪਤਾ, ਕੌਂਸਲਰ ਲਵਲੀ ਮਨੋਚਾ, ਕੌਂਸਲਰ ਅਮਰਜੀਤ, ਰਮੇਸ਼ ਪਿੰਕਾ, ਰਵਿੰਦਰ ਰਾਜੂ, ਰੋਮੀ ਵਰਮਾ, ਅਮਰ ਸਿੰਘ ਮਕੌੜੀ, ਰਾਜੀਵ ਝਮਟ, ਭੁਪਿੰਦਰ ਸਿੰਘ, ਜਗਮੇਲ ਸਿੰਘ, ਅਮਰੀਕ ਸਿੰਘ, ਰਾਜਵੀਰ ਗਰੇਵਾਲ, ਤੇਜ਼ ਵੀਰ ਗਰੇਵਾਲ, ਮੋਹਿਤ ਸ਼ਰਮਾ, ਰਾਧਾ ਮਲਹੋਤਰਾ, ਦਰਸ਼ਨ ਚਾਵਲਾ, ਬਿੱਲਾ ਅਲੀ, ਕੁਲਵਿੰਦਰ ਕਿੰਨੂ, ਅਬਾਸ ਅਤੇ ਗੁਰਨਾਮ ਰੰਧਾਵਾ, ਭਾਰਤ ਭੂਸ਼ਨ ਮਿੱਠੂ, ਬਖਸ਼ੀਸ਼ ਹੀਰ, ਇੰਦਰਪ੍ਰੀਤ ਮਿੰਕੂ, ਰਵੀ ਸ਼ਰਮਾ, ਸੰਜੂ ਸ਼ਰਮਾ ਤੋਂ ਇਲਾਵਾ ਹਲਕਾ ਪੂਰਬੀ ਦੇ ਸਮੂਹ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਤੇ ਸਕੂਲ ਸਟਾਫ ਦੇ ਮੈਂਬਰ ਵੀ ਹਾਜ਼ਰ ਸਨ।