- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਕੇਯੂ ਏਕਤਾ ਡਕੌਂਦਾ ਵੱਲੋ ਮੁਕੰਦਪੁਰ ਇਕਾਈ ਦਾ ਗਠਨ, ਰਣਵੀਰ ਸਿੰਘ ਪੰਨੂ ਬਣੇ ਪ੍ਰਧਾਨ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ : ਭਾਕਿਯੂ ਡਕੌਂਦਾ ਵੱਲੋਂ ਪਿੰਡ ਮੁਕੰਦਪੁਰ ਵਿਖੇ ਜਥੇਬੰਦੀ ਦੀ ਨਵੀਂ ਇਕਾਈ ਦਾ ਗਠਨ ਕੀਤਾ। ਇਹ ਗਠਨ ਬਲਾਕ ਸਕੱਤਰ ਅਜੀਤ ਸਿੰਘ ਧਾਂਦਰਾ ਦੀ ਅਗਵਾਈ ਹੇਠ ਕੀਤਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ, ਜ਼ਿਲ੍ਹਾ ਮੀਤ ਪ੍ਰਧਾਨ ਰਜਿੰਦਰ ਸਿੰਘ ਭਨੋਹੜ, ਰਣਵੀਰ ਸਿੰਘ ਰੁੜਕਾ ਬਲਾਕ ਪ੍ਰਧਾਨ ਮੁੱਲਾਪੁਰ, ਰਸ਼ਪਾਲ ਸਿੰਘ ਭਨੋਹੜ ਬਲਾਕ ਸਕੱਤਰ ਮੁੱਲਾਪੁਰ, ਇਕਾਈ ਪ੍ਰਧਾਨ ਦਰਸ਼ਨ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਨੇ ਨਵੀਂ ਚੁਣੀ ਇਕਾਈ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਪਿੰਡ ਪੱਧਰ ’ਤੇ ਜਥੇਬੰਦੀ ਦੀਆਂ ਇਕਾਈਆਂ ਨੂੰ ਮਜ਼ਬੂਤ ਕਰਨਾ ਕਿਸਾਨੀ ਸੰਘਰਸ਼ ਨੂੰ ਹੋਰ ਤਾਕਤ ਦੇਣ ਲਈ ਬੇਹੱਦ ਜ਼ਰੂਰੀ ਹੈ। ਅਜੋਕੇ ਸਮੇਂ ਕਿਸਾਨਾਂ ਨੂੰ ਸਮੱਸਿਆਵਾਂ ਦੇ ਹੱਲ ਲਈ ਏਕਤਾ ਤੇ ਜਥੇਬੰਦਕ ਤਾਕਤ ਸਭ ਤੋਂ ਮਹੱਤਵਪੂਰਨ ਹੈ। ਜਥੇਬੰਦੀ ਆਪਣੇ ਸਿਧਾਂਤਾਂ ਤੇ ਕਿਸਾਨ ਪੱਖੀ ਨੀਤੀਆਂ ’ਤੇ ਪਹਿਰਾ ਦਿੰਦਿਆਂ ਹਰ ਸੰਘਰਸ਼ ’ਚ ਕਿਸਾਨਾਂ ਦੇ ਨਾਲ ਖੜ੍ਹੀ ਰਹੇਗੀ। ਉਨ੍ਹਾਂ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣ ਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਜਥੇਬੰਦੀ ਨਾਲ ਜੋੜਨ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਸਕੱਤਰ ਅਜੀਤ ਸਿੰਘ ਧਾਂਦਰਾ ਅਨੁਸਾਰ ਪਿੰਡ ਮੁਕੰਦਪੁਰ ਦੀ ਨਵੀਂ ਇਕਾਈ ’ਚ ਰਣਵੀਰ ਸਿੰਘ ਪੰਨੂ ਨੂੰ ਪ੍ਰਧਾਨ, ਸਤਵੰਤ ਸਿੰਘ ਸੱਤੀ ਨੂੰ ਸੀਨੀਅਰ ਪ੍ਰਧਾਨ, ਬਲਵਿੰਦਰ ਸਿੰਘ ਬਾਠ ਨੂੰ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਨੂੰ ਖ਼ਜ਼ਾਨਚੀ ਅਤੇ ਸਿਕੰਦਰਪਾਲ ਸਿੰਘ ਨੂੰ ਸਕੱਤਰ ਚੁਣਿਆ। ਚਰਨਜੀਤ ਸਿੰਘ,ਮੋਹਣ ਸਿੰਘ, ਗੁਰਜੀਤ ਸਿੰਘ, ਰਮਨਦੀਪ ਸਿੰਘ ਅਤੇ ਰਵਿੰਦਰ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਰਣਵੀਰ ਸਿੰਘ ਰੁੜਕਾ ਸਮੇਤ ਹੋਰ ਆਗੂਆਂ ਨੇ ਵੀ ਨਵੀਂ ਇਕਾਈ ਦੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਕਿਸਾਨੀ ਹੱਕਾਂ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।