- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੀਗੋ ਕੰਪਲੈਕਸ ਦੀ ਛੱਤ ’ਤੇ ਚੜ੍ਹ ਕੇ 10 ਏਸੀਆਂ ਦੀਆਂ ਤਾਂਬੇ ਦੀਆਂ ਤਾਰਾਂ ਲੈ ਉੱਡਿਆ ਚੋਰ

ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਪੱਖੋਵਾਲ ਰੋਡ ’ਤੇ ਸਥਿਤ ਨੀਗੋ ਕੰਪਲੈਕਸ ਵਿੱਚ ਚੋਰ ਵੱਲੋਂ ਗੇਟ ਦੇ ਤਾਲੇ ਤੋੜ ਕੇ ਕੰਪਲੈਕਸ ਦੀ ਛੱਤ ’ਤੇ ਲੱਗੇ ਏਸੀਜ਼ ਦੀਆਂ ਤਾਂਬੇ ਦੀਆਂ ਤਾਰਾਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਨੇ ਕਰੀਬ 10 ਏਸੀ ਦੀਆਂ ਤਾਂਬੇ ਦੀਆਂ ਤਾਰਾਂ ’ਤੇ ਹੱਥ ਸਾਫ਼ ਕਰ ਦਿੱਤਾ। ਚੋਰੀ ਦੀ ਇਹ ਪੂਰੀ ਵਾਰਦਾਤ ਕੰਪਲੈਕਸ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ, ਜਿਸ ਵਿੱਚ ਚੋਰ ਦੀਆਂ ਤਸਵੀਰਾਂ ਸਾਫ਼ ਨਜ਼ਰ ਆ ਰਹੀਆਂ ਹਨ। ਕੰਪਲੈਕਸ ਵਿੱਚ ਕੰਪਨੀ ਚਲਾਉਣ ਵਾਲੇ ਚਾਰਟਡ ਅਕਾਊਂਟੈਂਟ ਕਵਿਤਾਸ਼ ਖੰਨਾ ਨੇ ਦੱਸਿਆ ਕਿ ਵਾਰਦਾਤ ਸਬੰਧੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਦਿੱਤੀ ਹੈ। ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮਾਮਲੇ ਦੀ ਜਾਂਚ ਕਰਕੇ ਚੋਰ ਨੂੰ ਜਲਦ ਕਾਬੂ ਕੀਤਾ ਜਾਵੇ। ਚੋਰੀ ਦੀ ਵਾਰਦਾਤ ਤੋਂ ਬਾਅਦ ਕੰਪਲੈਕਸ ਵਿੱਚ ਕੰਮ ਕਰਨ ਵਾਲੇ ਕਾਰੋਬਾਰੀਆਂ ਵਿੱਚ ਵੀ ਚਿੰਤਾ ਦਾ ਮਾਹੌਲ ਬਣ ਗਿਆ ਹੈ। ਉਧਰ, ਥਾਣਾ-5 ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਮੇਵਾ ਸਿੰਘ ਅਨੁਸਾਰ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਜਾਰੀ ਹੈ। ਸੀਸੀਟੀਵੀ ਫੁਟੇਜ ਨੂੰ ਵੀ ਜਾਂਚ ਦਾ ਹਿੱਸਾ ਬਣਾਇਆ ਹੈ ਤੇ ਚੋਰ ਨੂੰ ਜਲਦ ਕਾਬੂ ਕਰਨ ਦੀ ਕੋਸ਼ਿਸ਼ ਜਾਰੀ ਹੈ।