- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੈਗਾ ਹੈਲਥ ਕੈਂਪ ਦੌਰਾਨ 300 ਤੋਂ ਵੱਧ ਔਰਤਾਂ ਦੀ ਜਾਂਚ

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਔਰਤਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਤੇ ਸਿਹਤ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਤੇ ਇਲਾਜ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਬੰਧੂ ਹੈਲਪਿੰਗ ਹੈਂਡਸ ਫਾਊਂਡੇਸ਼ਨ ਵੱਲੋਂ ਲੀਫੋਰਡ ਹੈਲਥ ਕੇਅਰ ਲਿਮਟਿਡ ਦੇ ਸਹਿਯੋਗ ਨਾਲ ਮੈਗਾ ਹੈਲਥ ਕੈਂਪ ਲਾਇਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਨਗਰ ਨਿਗਮ ਜ਼ੋਨ-ਬੀ ਦੇ ਨੇੜੇ ਲਾਏ ਕੈਂਪ ਦੌਰਾਨ 300 ਤੋਂ ਵੱਧ ਔਰਤਾਂ ਦੀ ਸਿਹਤ ਦੀ ਜਾਂਚ ਕੀਤੀ ਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ। ਕੈਂਪ ਦੀ ਅਗਵਾਈ ਬੰਧੂ ਹੈਲਪਿੰਗ ਹੈਂਡਸ ਫਾਊਂਡੇਸ਼ਨ ਦੀ ਡਾਇਰੈਕਟਰ ਸਮਰਤਾ ਕੌਰ ਨੇ ਕੀਤੀ। ਇਸ ਮੌਕੇ ਨਗਰ ਨਿਗਮ ਲੁਧਿਆਣਾ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਔਰਤਾਂ ਨੂੰ ਸਿਹਤ ਨੂੰ ਹਮੇਸ਼ਾ ਪਹਿਲ ਦੇਣੀ ਚਾਹੀਦੀ ਹੈ। ਪਰਿਵਾਰ ਦੀ ਦੇਖਭਾਲ ਦੀ ਜ਼ਿੰਮੇਵਾਰੀ ਨਿਭਾਉਂਦਿਆਂ ਅਕਸਰ ਔਰਤਾਂ ਆਪਣੀ ਸਿਹਤ ਨੂੰ ਨਜ਼ਰਅੰਦਾਜ਼ ਕਰ ਦਿੰਦੀਆਂ ਹਨ, ਜਿਸ ਨਾਲ ਕਈ ਵਾਰ ਛੋਟੀ ਸਮੱਸਿਆ ਵੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਨੂੰ ਅਣਦੇਖਾ ਕਰਨ ਦੀ ਬਜਾਏ ਸਮੇਂ ਸਿਰ ਡਾਕਟਰੀ ਸਲਾਹ ਲੈਣੀ ਅਤੇ ਨਿਯਮਿਤ ਸਿਹਤ ਜਾਂਚ ਕਰਵਾਉਣੀ ਬੇਹੱਦ ਜ਼ਰੂਰੀ ਹੈ।
ਕੈਂਪ ਦੌਰਾਨ ਮੋਹਨ ਦਈ ਓਸਵਾਲ ਸੁਪਰ ਸਪੈਸ਼ਲਿਟੀ ਹਸਪਤਾਲ, ਲੁਧਿਆਣਾ ਤੋਂ ਆਈ ਔਰਤਾਂ ਦੀ ਸਿਹਤ ਸਬੰਧੀ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਔਰਤਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਔਰਤਾਂ ਨੂੰ ਉਨ੍ਹਾਂ ਦੀਆਂ ਸਿਹਤ ਸਮੱਸਿਆਵਾਂ ਸਬੰਧੀ ਡਾਕਟਰੀ ਸਲਾਹ ਦਿੱਤੀ ਗਈ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਅੰਤ ’ਚ ਫਾਊਂਡੇਸ਼ਨ ਦੀ ਡਾਇਰੈਕਟਰ ਸਮਰਤਾ ਕੌਰ ਨੇ ਕਿਹਾ ਕਿ ਬੰਧੂ ਹੈਲਪਿੰਗ ਹੈਂਡਸ ਫਾਊਂਡੇਸ਼ਨ ਵੱਲੋਂ ਸਮਾਜ ਦੇ ਲੋੜਵੰਦ ਵਰਗਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਲਈ ਸਮੇਂ-ਸਮੇਂ ’ਤੇ ਅਜਿਹੇ ਸਿਹਤ ਕੈਂਪ ਲਗਾਏ ਜਾਂਦੇ ਹਨ। ਔਰਤਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ, ਉਨ੍ਹਾਂ ਦੀ ਸਮੇਂ ਸਿਰ ਜਾਂਚ ਕਰਵਾਉਣਾ ਅਤੇ ਮਾਹਿਰ ਡਾਕਟਰੀ ਸਲਾਹ ਉਪਲੱਬਧ ਕਰਵਾਉਣਾ ਇਸ ਕੈਂਪ ਦਾ ਮੁੱਖ ਉਦੇਸ਼ ਹੈ। ਇਸ ਮੌਕੇ ਭਾਜਪਾ ਦੇ ਸੂਬਾ ਜਰਨਲ ਸਕੱਤਰ ਰਜਨੀਸ਼ ਧੀਮਾਨ, ਗੁਰਦੇਵ ਸ਼ਰਮਾ ਦੇਬੀ, ਪਰਵੀਨ ਬਾਂਸਲ, ਰਾਕੇਸ਼ ਕਪੂਰ, ਕੌਂਸਲਰ ਜੱਗੀ, ਸਰਬਜੀਤ ਸਿੰਘ ਕਾਕਾ ਕੌਂਸਲਰ, ਲੀਨਾ ਟਪਾਰੀਆ, ਸਨੀ ਬੇਦੀ, ਬਲਵੰਤ ਸਿੰਘ ਭੀਖੀ, ਨੀਰਜ ਸਚਦੇਵਾ, ਲਲਿਤ ਟੰਡਨ, ਲਲਿਤ ਗੋਇਲ, ਗੌਰਵ ਅਰੋੜਾ, ਅਮਿਤ ਭਗਤ, ਨਿਸ਼ਾਂਤ ਕੁਮਾਰ, ਪ੍ਰਥਮ ਵੀਰ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।