- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਰਿੰਦਰ ਸਿੰਘ ਦੇ ਹੱਕ ਵਿੱਚ ਭਰਵੀਂ ਮੀਟਿੰਗ ਹੋਈ

ਸਿੱਖਿਆ ਪ੍ਰਤੀਨਿਧ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ 20 ਸਤੰਬਰ ਨੂੰ ਹੋਣ ਜਾ ਰਹੀਆਂ ਸੈਨੇਟ ਚੋਣਾਂ ਸਬੰਧੀ ਲੁਧਿਆਣਾ ਵਿਖੇ ਉਮੀਦਵਾਰ ਵਰਿੰਦਰ ਸਿੰਘ ਦੇ ਹੱਕ ਵਿੱਚ ਇੱਕ ਭਰਵੀਂ ਮੀਟਿੰਗ ਕੀਤੀ। ਮੀਟਿੰਗ ਵਿੱਚ ਗ੍ਰੈਜੂਏਟ ਹਲਕੇ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਵੋਟਰਾਂ ਤੇ ਪਤਵੰਤੇ ਸੱਜਣਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।ਮੀਟਿੰਗ ਦੌਰਾਨ ਬੁਲਾਰਿਆਂ ਨੇ ਦੱਸਿਆ ਕਿ ਵਰਿੰਦਰ ਸਿੰਘ ਪਿਛਲੀਆਂ ਤਿੰਨ ਵਾਰ ਲਗਾਤਾਰ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਚੁਣੇ ਗਏ ਹਨ ਅਤੇ ਸੈਨੇਟ ਤੇ ਸਿੰਡੀਕੇਟ ਮੈਂਬਰ ਵਜੋਂ ਉਨ੍ਹਾਂ ਨੇ ਯੂਨੀਵਰਸਿਟੀ, ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਦੇ ਹਿੱਤਾਂ ਲਈ ਪੂਰੀ ਇਮਾਨਦਾਰੀ ਤੇ ਵਚਨਬੱਧਤਾ ਨਾਲ ਕੰਮ ਕੀਤਾ ਹੈ। ਉਨ੍ਹਾਂ ਨੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਯੂਨੀਵਰਸਿਟੀ ਦੇ ਉੱਚ ਮੰਚਾਂ ’ਤੇ ਮਜ਼ਬੂਤੀ ਨਾਲ ਉਠਾ ਕੇ ਉਨ੍ਹਾਂ ਦੇ ਹੱਲ ਲਈ ਅਹਿਮ ਭੂਮਿਕਾ ਨਿਭਾਈ ਹੈ। ਵਰਿੰਦਰ ਸਿੰਘ ਇਸ ਵਾਰ ਵੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣ ਲੜ ਰਹੇ ਹਨ। ਮੀਟਿੰਗ ਵਿੱਚ ਹਾਜ਼ਰ ਸਮੂਹ ਵੋਟਰਾਂ ਨੇ ਉਨ੍ਹਾਂ ਦੀ ਪਿਛਲੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਤਜਰਬੇ ਨੂੰ ਦੇਖਦਿਆਂ ਭਾਰੀ ਬਹੁਮਤ ਨਾਲ ਮੁੜ ਜਿਤਾਉਣ ਦਾ ਵਿਸ਼ਵਾਸ ਦਿਵਾਇਆ।