- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਰੀਆ ਕਾਲਜ ਗਰਲਜ਼ ਸੈਕਸ਼ਨ ’ਚ ਹਿੰਦੀ ਦਿਵਸ ਮਨਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ
ਆਰੀਆ ਕਾਲਜ ਗਰਲਜ਼ ਸੈਕਸ਼ਨ ’ਚ ਹਿੰਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ। ਕਾਲਜ ਦੇ ਹਿੰਦੀ ਵਿਭਾਗ ਨੇ ਇਸ ਦਿਨ ਨੂੰ ਮਨਾਉਣ ਲਈ ਇਕ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਜਿਸ ’ਚ ਸਲੋਗਨ ਲਿਖਣ, ਲੇਖ ਲਿਖਣ ਤੇ ਕਵਿਤਾ ਪਾਠ ਵਰਗੇ ਮੁਕਾਬਲੇ ਸ਼ਾਮਲ ਸਨ। ਇਨ੍ਹਾਂ ਮੁਕਾਬਲਿਆਂ ’ਚ ਵਿਦਿਆਰਥੀਆਂ ਦੀ ਭਾਗੀਦਾਰੀ ਸ਼ਲਾਘਾਯੋਗ ਸੀ। ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਗਏ ਨੁੱਕੜ ਨਾਟਕਾਂ ਤੇ ਹਿੰਦੀ ਭਾਸ਼ਾ ਦੀ ਮਹੱਤਤਾ ਨੂੰ ਉਜਾਗਰ ਕਰਨ ਵਾਲੀ ਇਕ ਰੈਲੀ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਸਮਾਗਮ ਦਾ ਉਦੇਸ਼ ਨੌਜਵਾਨਾਂ ’ਚ ਹਿੰਦੀ ਭਾਸ਼ਾ ਪ੍ਰਤੀ ਪਿਆਰ ਅਤੇ ਜਾਗਰੂਕਤਾ ਪੈਦਾ ਕਰਨਾ ਸੀ। ਏਸੀਐਮਸੀ ਦੇ ਮੈਂਬਰਾਂ ਨੇ ਹਿੰਦੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਅਤੇ ਪ੍ਰਸਾਰਿਤ ਕਰਨ ਦੇ ਇਸ ਯਤਨ ਦੀ ਸ਼ਲਾਘਾ ਕੀਤੀ। ਕਾਲਜ ਪ੍ਰਿੰਸੀਪਲ ਡਾ. ਸੂਕਸ਼ਮ ਆਹਲੂਵਾਲੀਆ ਨੇ ਕਿਹਾ ਕਿ ਜੇਕਰ ਅਸੀਂ ਭਾਰਤੀ ਸੱਭਿਆਚਾਰ ਨੂੰ ਸੁਰੱਖਿਅਤ ਰੱਖਣਾ ਚਾਹੁੰਦੇ ਹਾਂ, ਤਾਂ ਸਾਨੂੰ ਹਿੰਦੀ ਦੀ ਮਹੱਤਤਾ ਨੂੰ ਪਛਾਣਨਾ ਚਾਹੀਦਾ ਹੈ। ਕਾਲਜ ਇੰਚਾਰਜ ਡਾ. ਮਮਤਾ ਕੋਹਲੀ ਨੇ ਵਿਦਿਆਰਥੀਆਂ ਤੇ ਫੈਕਲਟੀ ਨੂੰ ਅੰਗਰੇਜ਼ੀ ਦੇ ਨਾਲ-ਨਾਲ ਹਿੰਦੀ ਨੂੰ ਇਕ ਭਾਸ਼ਾ ਵਜੋਂ ਅਪਣਾਉਣ ਲਈ ਉਤਸ਼ਾਹਿਤ ਕੀਤਾ। ਅੰਤ ’ਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ।