- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਦਿਆਰਥੀਆਂ ਨੇ ਹਿੰਦੀ ਭਾਸ਼ਾ ਦੀ ਮਹੱਤਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ਼ ਕੀਤਾ ਪੇਸ਼

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਵਿੱਚ ਹਿੰਦੀ ਦਿਵਸ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ਼ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੇ ਕਵਿਤਾ-ਪਾਠ, ਭਾਸ਼ਣ, ਦੋਹਾ-ਵਾਚਨ, ਕਹਾਣੀ ਅਤੇ ਹਿੰਦੀ ਲੇਖਨ ਵਰਗੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਹਿੰਦੀ ਭਾਸ਼ਾ ਦੀ ਮਹੱਤਤਾ ਅਤੇ ਇਸ ਦੀ ਸੁੰਦਰਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ਼ ਪੇਸ਼ ਕੀਤਾ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਹਿੰਦੀ ਭਾਸ਼ਾ ਪ੍ਰਤੀ ਪਿਆਰ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਸਾਰਿਆਂ ਨੂੰ ਹਿੰਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਹਿੰਦੀ ਸਾਡੀ ਸੰਸਕ੍ਰਿਤੀ ਅਤੇ ਭਾਵਨਾਵਾਂ ਨਾਲ਼ ਜੁੜੀ ਹੋਈ ਭਾਸ਼ਾ ਹੈ ਸੋ ਸਾਨੂੰ ਆਪਣੀ ਭਾਸ਼ਾ ’ਤੇ ਮਾਣ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਿੰਦੀ ਸਾਹਿਤ ਪੜ੍ਹਨ ਤੇ ਹਿੰਦੀ ਭਾਸ਼ਾ ਪ੍ਰਤੀ ਆਪਣੀ ਰੁਚੀ ਵਧਾਉਣ ਲਈ ਪ੍ਰੇਰਿਤ ਕੀਤਾ। ਡਾਇਰੈਕਟਰਜ਼ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਵਿਦਿਆਰਥੀਆਂ ਨੂੰ ਹਿੰਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਆਪਣੀ ਭਾਸ਼ਾ ਅਤੇ ਸੰਸਕ੍ਰਿਤੀ ਨਾਲ਼ ਜੁੜੇ ਰਹਿਣਾ ਸਾਡੀ ਜ਼ਿੰਮੇਵਾਰੀ ਹੈ।