- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਧੂ ਦੀ ਅਗਵਾਈ ਹੇਠ ਰੋਸ਼ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਨੌਜਵਾਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੁਹਾੜਾ/ਸਾਹਨੇਵਾਲ
ਪੰਜਾਬ ਵਿੱਚ ਲੱਗ ਰਹੇ ਲੰਮੇ ਅਤੇ ਅਣਐਲਾਨੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਕਾਂਗਰਸ ਵੱਲੋਂ ਬਿਜਲੀ ਵਿਭਾਗ ਖ਼ਿਲਾਫ਼ ਪਟਿਆਲਾ ਵਿਖੇ ਕੀਤੇ ਜਾ ਰਹੇ ਰੋਸ ਮੁਜ਼ਾਹਰੇ ’ਚ ਸ਼ਾਮਲ ਹੋਣ ਲਈ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਲੱਕੀ ਸੰਧੂ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਨੌਜਵਾਨਾਂ ਤੇ ਕਾਂਗਰਸੀ ਵਰਕਰਾਂ ਦਾ ਜਥਾ ਰਵਾਨਾ ਹੋਇਆ। ਜਥੇ ਨੂੰ ਰਵਾਨਾ ਕਰਨ ਮੌਕੇ ਲੱਕੀ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਿਜਲੀ ਦੀ ਸਥਿਤੀ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਤੇ ਸਨਅਤੀ ਖੇਤਰਾਂ ਵਿੱਚ ਵੀ ਲੰਮੇ ਸਮੇਂ ਤੱਕ ਬਿਜਲੀ ਦੇ ਕੱਟ ਲੱਗਣ ਕਾਰਨ ਲੋਕਾਂ, ਵਪਾਰੀਆਂ ਅਤੇ ਸਨਅਤਕਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਨਿਰਵਿਘਨ ਸਪਲਾਈ ਲੋਕਾਂ ਦੀ ਮੁੱਢਲੀ ਲੋੜ ਹੈ ਅਤੇ ਸਰਕਾਰ ਨੂੰ ਇਸ ਸਮੱਸਿਆ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ। ਲੱਕੀ ਸੰਧੂ ਨੇ ਕਿਹਾ ਕਿ ਕਾਂਗਰਸ ਲੋਕਾਂ ਦੀਆਂ ਮੁਸ਼ਕਲਾਂ ਨੂੰ ਲੈ ਕੇ ਹਮੇਸ਼ਾ ਆਵਾਜ਼ ਬੁਲੰਦ ਕਰਦੀ ਰਹੀ ਹੈ ਅਤੇ ਬਿਜਲੀ ਕੱਟਾਂ ਦੇ ਮਾਮਲੇ ’ਤੇ ਵੀ ਪਾਰਟੀ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਪਰਮਿੰਦਰ ਸਿੰਘ, ਦਿਲਪ੍ਰੀਤ ਮੰਗਲੀ , ਰਵਿੰਦਰ ਮੰਗਲੀ, ਜੱਸਪ੍ਰੀਤ ਸਾਹਨੇਵਾਲ, ਗੁਰਕੀਰਤ ਸਿੰਘ ਤੇ ਅਨਮੋਲ ਸਿੰਘ ਵੀ ਹਾਜ਼ਰ ਸਨ।