- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤੀਜੇ ਪੜਾਅ ਦੇ ਅਖੀਰਲੇ ਦਿਨ ਖਿਡਾਰੀਆਂ ਨੇ ਅੱਡੀ-ਚੋਟੀ ਦਾ ਜ਼ੋਰ ਲਾਇਆ

ਪੰਜਾਬੀ ਜਾਗਰਣ ਟੀਮ, ਲੁਧਿਆਣਾ
ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਡਾਇਰੈਕਟਰ ਸਪੋਰਟਸ ਪੰਜਾਬ ਦੇ ਆਦੇਸ਼ ਤੇ ਜਿਲ੍ਹਾ ਪ੍ਰਸ਼ਾਸਨ ਦੀ ਯੋਗ ਰਹਿਨੁਮਾਈ ਹੇਠ ਜਿਲ੍ਹਾ ਲੁਧਿਆਣਾ ਦੇ ਵੱਖ ਵੱਖ 13 ਬਲਾਕਾਂ ਵਿੱਚ ਹੋ ਰਹੀਆਂ ਬਲਾਕ ਪੱਧਰੀ ਖੇਡਾਂ ਦੇ ਤੀਜੇ ਪੜਾਅ ਦੇ 4 ਬਲਾਕ ਮਿਊਂਸੀਪਲ ਕਾਰਪੋਰੇਸ਼ਨ, ਖੰਨਾ, ਲੁਧਿਆਣਾ -2 ਅਤੇ ਰਾਏਕੋਟ ’ਚ ਖੇਡ ਮੁਕਾਬਲੇ ਸ਼ੁਰੂ ਕਰਵਾਏ। ਬਲਾਕ ਮਿਊਂਸੀਪਲ ਕਾਰਪੋਰੇਸ਼ਨ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਦੇ ਅਖੀਰਲੇ ਦਿਨ ਦੇ ਮੁਕਾਬਲਿਆਂ ’ਚ ਐਥਲੈਟਿਕਸ ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿੱਚ 60 ਮੀਟਰ ’ਚ ਰੋਹਨ ਨੇ ਪਹਿਲਾ ਸਥਾਨ; ਮਹਿਤਾਬ ਸਿੰਘ ਨੇ ਦੂਜਾ ਸਥਾਨ ਅਤੇ ਸ਼ੌਰਿਆ ਨੇ ਤੀਜਾ ਸਥਾਨ; 600 ਮੀਟਰ ’ਚ ਆਰਿਅਨ ਗੁਪਤਾ ਨੇ ਪਹਿਲਾ ਸਥਾਨ, ਮੋਹਿਤ ਰੁਦਰਾ ਨੇ ਦੂਜਾ ਸਥਾਨ ਅਤੇ ਰਿਸ਼ਿਕ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 51-60 ਮੈਨ ਗਰੁੱਪ ਦੇ 100 ਮੀਟਰ ਈਵੈਂਟ ਵਿੱਚ ਭੁਪਿੰਦਰ ਸਿੰਘ ਨੇ ਪਹਿਲਾ, ਚਰਨਦੀਪ ਸਿੰਘ ਬੇਦੀ ਨੇ ਦੂਜਾ ਸਥਾਨ ਅਤੇ ਬਲਵਿੰਦਰ ਸਿੰਘ ਨੇ ਤੀਜਾ ਸਥਾਨ; 400 ਮੀਟਰ ਵਿੱਚ ਪਰਵੀਨ ਸੋਈ ਨੇ ਪਹਿਲਾ ਸਥਾਨ, ਬਲਵਿੰਦਰ ਸਿੰਘ ਨੇ ਦੂਜਾ ਸਥਾਨ ਤੇ ਰਾਕੇਸ਼ ਕੁਮਾਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਸਮੈਸ਼ਿੰਗ ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿੱਚ ਬੀਵੀਐੱਮ ਕਲੱਬ ਨੇ ਪਹਿਲਾ ਸਥਾਨ, ਗੁਰੂ ਨਾਨਕ ਸਟੇਡੀਅਮ ਦੀ ਟੀਮ ਨੇ ਦੂਜਾ ਸਥਾਨ ਅਤੇ ਬੀਵੀਐੱਮ ਸਕੂਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਖੋਹ ਖੋਹ ਅੰਡਰ 14 ਲੜਕੀਆਂ ਦੇ ਮੁਕਾਬਲਿਆਂ ਵਿੱਚ-ਤਕਸ਼ਸ਼ਿਲਾ ਵਿੱਦਿਆ ਮੰਦਰ ਸਕੂਲ ਟੀਮ ਏ ਨੇ ਪਹਿਲਾ ਸਥਾਨ, ਤਕਸ਼ਸ਼ਿਲਾ ਵਿੱਦਿਆ ਮੰਦਰ ਸਕੂਲ ਟੀਮ ਬੀ ਨੇ ਦੂਜਾ ਸਥਾਨ ਅਤੇ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ14 ਲੜਕਿਆਂ ਦੇ ਮੁਕਾਬਲਿਆਂ ਵਿੱਚ –ਸੈਂਟਰ ਆਫ ਐਕਸੀਲੈਂਸ ਜਵਾਹਰ ਨਗਰ, ਲੁਧਿਆਣਾ ਦੀ ਟੀਮ ਨੇ ਪਹਿਲਾ, ਜੀਏਡੀ ਕਾਨਵੈਂਟ ਸੀ: ਸੈਕੰਡਰੀ ਸਕੂਲ ਦੀ ਟੀਮ ਨੇ ਦੂਜਾ ਸਥਾਨ ਤੇ ਤਕਸ਼ਸ਼ਿਲਾ ਵਿੱਦਿਆ ਮੰਦਰ ਸਕੂਲ ਦੀ ਟੀਮ ਨੇ ਤੀਜਾ ਸਥਾਨ ; ਅੰਡਰ-17 ਦੇ ਮੁਕਾਬਲਿਆਂ ਵਿੱਚ ਸੈਂਟਰ ਆਫ ਐਕਸੀਲੈਂਸ ਜਵਾਹਰ ਨਗਰ, ਲੁਧਿਆਣਾ ਦੀ ਟੀਮ ਨੇ ਪਹਿਲਾ ਸਥਾਨ, ਜੀਏਡੀ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਨੇ ਦੂਜਾ ਸਥਾਨ ਅਤੇ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਪ੍ਰਾਪਤ ਕੀਤਾ। ਫੁੱਟਬਾਲ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ’ਚ ਫੁੱਟਬਾਲ ਸੈਂਟਰ ਖੰਨਾ ਦੀ ਟੀਮ ਨੇ ਪਹਿਲਾ ਸਥਾਨ, ਫੁੱਟ੍ਬਾਲ ਸੈਂਟਰ ਇਕੋਲਾਹਾ ਨੇ ਦੂਜਾ ਸਥਾਨ ਤੇ ਫੁੱਟਬਾਲ ਸੈਂਟਰ ਰਤਨਹੇੜੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।