- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਟੂਡੈਂਟਸ ਡੈਮੋਕ੍ਰੈਟਿਕ ਫੈਡਰੇਸ਼ਨ ਵੱਲੋਂ ਲਾਇਆ ਗਿਆ ਪਹਿਲਾ ਖੂਨਦਾਨ ਕੈਂਪ

-ਵੱਡੀ ਗਿਣਤੀ ’ਚ ਨੌਜਵਾਨਾਂ ਨੇ ਮਨੁੱਖਤਾ ਦੀ ਸੇਵਾ ’ਚ ਪਾਇਆ ਯੋਗਦਾਨ
22
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ
ਸਟੂਡੈਂਟਸ ਡੈਮੋਕ੍ਰੈਟਿਕ ਫੈਡਰੇਸ਼ਨ ਵੱਲੋਂ ‘ਰਕਤ ਦਾਨ ਸੇਵਾ ਅਭਿਆਨ (ਮੁਹਿੰਮ)’ ਤਹਿਤ ਆਪਣਾ ਪਹਿਲਾ ਖੂਨਦਾਨ ਕੈਂਪ ਰੋਟਰੀ ਕਲੱਬ ਵਿਖੇ ਬੜੇ ਉਤਸ਼ਾਹ ਅਤੇ ਸੇਵਾ ਭਾਵਨਾ ਨਾਲ ਲਾਇਆ ਗਿਆ। ਕੈਂਪ ਦੌਰਾਨ ਨੌਜਵਾਨਾਂ, ਸਮਾਜ-ਸੇਵੀਆਂ ਅਤੇ ਹੋਰ ਸਵੈ-ਇੱਛੁਕ ਖੂਨਦਾਨੀਆਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਖੂਨਦਾਨ ਕੀਤਾ। ਇਸ ਮੌਕੇ ਐਸਡੀਐਫ ਦੀ ਕਾਰਜਕਾਰੀ ਕਮੇਟੀ ਦੇ ਅਹੁਦੇਦਾਰ ਸਾਹਿਬਾਨਾਂ ਵੱਲੋਂ ਖੂਨਦਾਨੀਆਂ ਦਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਜਥੇਬੰਦੀ ਵੱਲੋਂ ਖਾਸ ਤੌਰ ’ਤੇ ਇਹ ਸੁਨੇਹਾ ਦਿੱਤਾ ਕਿ ਖੂਨਦਾਨ ਸਿਰਫ਼ ਇੱਕ ਸਮਾਜਿਕ ਸੇਵਾ ਨਹੀਂ, ਸਗੋਂ ਕਿਸੇ ਲੋੜਵੰਦ ਵਿਅਕਤੀ ਨੂੰ ਜੀਵਨ ਦੀ ਇਕ ਨਵੀਂ ਉਮੀਦ ਦੇਣ ਵਾਲਾ ਮਹਾਨ ਕਾਰਜ ਹੈ। ਪ੍ਰਧਾਨ ਜਸਪ੍ਰੀਤ ਸਿੰਘ ਹੌਬੀ ਨੇ ਕੈਂਪ ਦੀ ਸਫਲਤਾ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਸਿਰਫ਼ ਆਪਣੇ ਭਵਿੱਖ ਬਾਰੇ ਹੀ ਨਹੀਂ, ਬਲਕਿ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਵੀ ਸਮਝਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਐਸਡੀਐਫ. ਦਾ ਮੁੱਖ ਉਦੇਸ਼ ਨੌਜਵਾਨ ਸ਼ਕਤੀ ਨੂੰ ਸਕਾਰਾਤਮਕ ਦਿਸ਼ਾ ਵੱਲ ਲੈ ਕੇ ਜਾਣਾ ਅਤੇ ਸਮਾਜ ਸੇਵਾ ਨਾਲ ਜੋੜਨਾ ਹੈ। ਇਸ ਮੁਹਿੰਮ ਰਾਹੀਂ ਥੈਲੇਸੀਮੀਆ, ਕੈਂਸਰ ਅਤੇ ਹੋਰ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਲਈ ਖੂਨ ਦੀ ਲੋੜ ਨੂੰ ਪੂਰਾ ਕਰਨ ਵਿੱਚ ਆਪਣਾ ਯੋਗਦਾਨ ਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐਸਡੀਐਫ. ਭਵਿੱਖ ਵਿੱਚ ਵੀ ਅਜਿਹੇ ਖੂਨਦਾਨ ਕੈਂਪ ਅਤੇ ਹੋਰ ਲੋਕ-ਭਲਾਈ ਦੇ ਪ੍ਰੋਗਰਾਮ ਲਗਾਤਾਰ ਕਰਵਾਉਂਦੀ ਰਹੇਗੀ।
ਹੌਬੀ ਨੇ ਕੈਂਪ ਨੂੰ ਸਫਲ ਬਣਾਉਣ ਲਈ ਸਮੁੱਚੀ ਕਾਰਜਕਾਰੀ ਕਮੇਟੀ, ਸਾਰੇ ਅਹੁਦੇਦਾਰਾਂ, ਵਰਕਰਾਂ, ਸਹਿਯੋਗੀਆਂ ਅਤੇ ਵਿਸ਼ੇਸ਼ ਤੌਰ ’ਤੇ ਖੂਨਦਾਨ ਕਰਨ ਵਾਲੇ ਸਾਰੇ ਸਵੈ-ਇੱਛੁਕ ਦਾਨੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਫਲਤਾ ਕਿਸੇ ਇਕ ਵਿਅਕਤੀ ਦੀ ਨਹੀਂ, ਸਗੋਂ ਸਮੁੱਚੀ ਟੀਮ ਦੀ ਇਕਜੁੱਟ ਮਿਹਨਤ ਅਤੇ ਸੇਵਾ ਭਾਵਨਾ ਦਾ ਨਤੀਜਾ ਹੈ। ਉਨ੍ਹਾਂ ਨੌਜਵਾਨਾਂ ਤੇ ਸਮਾਜ ਦੇ ਹਰ ਵਰਗ ਨੂੰ ਅਪੀਲ ਕੀਤੀ ਕਿ ਉਹ ਅੱਗੇ ਆ ਕੇ ਸਵੈ-ਇੱਛੁਕ ਖੂਨਦਾਨ ਕਰਨ ਅਤੇ ਮਨੁੱਖਤਾ ਦੀ ਇਸ ਮਹਾਨ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ।