- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਲਈ:ਫੂਡ ਸੇਫਟੀ ਟੀਮ ਦੀ ਮੰਡੀਆਂ ਤੇ ਖਾਣ-ਪੀਣ ਵਾਲੀਆਂ ਦੁਕਾਨਾਂ ’ਤੇ ਛਾਪੇਮਾਰੀ

ਫੋਟੋ ਨੰਬਰ-26,27
ਸਟੀਵਨ ਗੁਪਤਾ, ਪੰਜਾਬੀ ਜਾਗਰਣ ਲੁਧਿਆਣਾ
ਇੱਥੇ ਖਾਣ-ਪੀਣ ਦੀਆਂ ਚੀਜ਼ਾਂ ਦੀ ਗੁਣਵੱਤਾ ਨੂੰ ਲੈ ਕੇ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ। ਡੀਸੀ ਹਿਮਾਂਸ਼ੂ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੀ ਕਾਰਵਾਈ ਦੌਰਾਨ ਸਬਜ਼ੀ ਮੰਡੀਆਂ ਤੋਂ ਲੈ ਕੇ ਬੇਕਰੀ ਤੇ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਜਾਂਚ ਕੀਤੀ। ਬਹਾਦਰਕੇ ਰੋਡ ਸਬਜ਼ੀ ਮੰਡੀ ’ਚ ਚੈਕਿੰਗ ਦੌਰਾਨ ਕਰੀਬ 35 ਕਿੱਲੋ ਪਨੀਰ ਮਨੁੱਖੀ ਖਪਤ ਲਈ ਅਣਉਚਿਤ ਹੋਣ ਦੇ ਸ਼ੱਕ ’ਚ ਮੌਕੇ ’ਤੇ ਹੀ ਨਸ਼ਟ ਕਰਵਾਇਆ। ਟੀਮ ਵੱਲੋਂ ਵੱਖ-ਵੱਖ ਥਾਵਾਂ ਤੋਂ ਖੁਰਾਕ ਪਦਾਰਥਾਂ ਦੇ ਕੁੱਲ ਕਈ ਸੈਂਪਲ ਇਕੱਠੇ ਕਰਕੇ ਜਾਂਚ ਲਈ ਅਧਿਕਾਰਤ ਫੂਡ ਟੈਸਟਿੰਗ ਲੈਬਾਰਟਰੀ ਭੇਜੇ ਗਏ। ਸਬਜ਼ੀ ਮੰਡੀ ਤੋਂ ਪਪੀਤੇ ਦਾ ਸੈਂਪਲ ਲਿਆ, ਜਦਕਿ ਹੀਰੋ ਬੇਕਰੀ ਚੌਂਕ ਅਤੇ ਅਬਦੁੱਲਾ ਬਸਤੀ ਵਿੱਚ ਖਾਣ-ਪੀਣ ਵਾਲੀਆਂ ਦੁਕਾਨਾਂ ਤੋਂ ਤਿਆਰਸ਼ੁਦਾ ਚਿਕਨ ਅਤੇ ਪੈਟੀਜ਼ ਦੇ ਸੈਂਪਲ ਭਰੇ ਗਏ। ਇਸ ਤੋਂ ਇਲਾਵਾ ਬਹਾਦਰਕੇ ਰੋਡ ਸਬਜ਼ੀ ਮੰਡੀ ਤੋਂ ਪਨੀਰ ਦੇ ਦੋ ਸੈਂਪਲ ਵੀ ਜਾਂਚ ਲਈ ਲਏ ਗਏ। ਵਿਭਾਗ ਵੱਲੋਂ ਲਏ ਗਏ ਸੈਂਪਲਾਂ ਦੀ ਲੈਬਾਰਟਰੀ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਤੈਅ ਕੀਤੀ ਜਾਵੇਗੀ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਆਸ਼ਿਸ਼ ਚਾਵਲਾ ਨੇ ਕਿਹਾ ਕਿ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖੁਰਾਕ ਮੁਹੱਈਆ ਕਰਵਾਉਣਾ ਵਿਭਾਗ ਦੀ ਪਹਿਲੀ ਤਰਜੀਹ ਹੈ। ਖੁਰਾਕ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਫੂਡ ਸੇਫਟੀ ਟੀਮ ਅਨੁਸਾਰ ਜ਼ਿਲ੍ਹੇ ’ਚ ਅਜਿਹੀ ਚੈਕਿੰਗ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਵਿਭਾਗ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੁਰਾਕੀ ਵਸਤੂਆਂ ਸਿਰਫ਼ ਸਾਫ਼-ਸੁਥਰੀਆਂ ਤੇ ਭਰੋਸੇਯੋਗ ਦੁਕਾਨਾਂ ਤੋਂ ਹੀ ਖ਼ਰੀਦਣ।