- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ, ਲੁਧਿਆਣਾ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਲੁਧਿਆਣਾ ਵਿਖੇ ਸ਼ਰਧਾ ਨਾਲ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਹੇਲਾ ਪਰਿਵਾਰ ਵੱਲੋ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਦੇ ਨਿੱਘੇ ਸਹਿਯੋਗ ਤੇ ਅਸੀਸਾਂ ਸਦਕਾ ਸ਼ੁਕਰਾਨਾ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਸਮੇਤ ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਦੀਆਂ ਬੀਬੀਆਂ ਦੇ ਕੀਰਤਨੀ ਜੱਥਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਵੱਡੀ ਗਿਣਤੀ ਵਿੱਚ ਇਕੱਤਰ ਹੋ ਸੰਗਤ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਗੁਰਦੁਆਰਾ ਸਾਹਿਬ ਦੀ ਵਾਇਸ ਪ੍ਰਧਾਨ ਬੀਬੀ ਰਵਿੰਦਰ ਕੌਰ ਨੇ ਕਿਹਾ ਕਿ ਸਮੁੱਚੇ ਸੰਸਾਰ ਦੇ ਧਰਮ ਗ੍ਰੰਥਾਂ ਵਿਚੋਂ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਇਕ ਅਜਿਹਾ ਧਰਮ ਗ੍ਰੰਥ ਹੈ, ਜਿਸ ਨੂੰ ਗੁਰੂ ਸਾਹਿਬਾਨ ਨੇ ਆਪਣੇ ਕਰ ਕਮਲਾਂ ਨਾਲ ਸੰਪਾਦਿਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਨੁੱਖਤਾ ਦਾ ਸਰਵੋਤਮ ਧਾਰਮਿਕ, ਵਿਲੱਖਣ, ਸਰਬ-ਸਾਂਝਾ ਅਤੇ ਅਦੁੱਤੀ ਗ੍ਰੰਥ ਹੈ, ਜਿਸ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ ਤੇ ਲੱਖਾਂ ਪ੍ਰਾਣੀ ਰੋਜ਼ਾਨਾ ਨਮਸਕਾਰ ਕਰਕੇ ਅਪਣੇ ਜੀਵਨ ਦੇ ਕਲਿਆਣ ਲਈ ਅਰਦਾਸ ਕਰਦੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬੱਤ ਦੇ ਗੁਰੂ ਹਨ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਡਾ. ਗੁਰਪ੍ਰੀਤ ਸਿੰਘ ਬਜਾਜ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਸਮੁੱਚੀ ਮਨੁੱਖਤਾ ਤੱਕ ਪੁਹੰਚਾਉਣ ਦਾ ਯਤਨ ਕਰੀਏ ਅਤੇ ਆਪ ਸੰਪੂਰਨ ਸਿੱਖ ਬਣਾ ਕੇ ਸਿਮਰਨ ਦੇ ਸਿਧਾਂਤ ਨਾਲ ਜੁੜੀਏ।
ਇਸ ਦੌਰਾਨ ਉਨ੍ਹਾਂ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਦੇ ਨਾਲ ਸਾਂਝੇ ਤੌਰ ’ਤੇ ਗੁਰੂਘਰ ਦੇ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰੋਪਾਉ ਬਖਸ਼ਿਸ਼ ਕਰਕੇ ਸਨਮਾਨਿਤ ਵੀ ਕੀਤਾ।ਸਮਾਗਮ ਅੰਦਰ ਜੋਆਇਸ ਕੌਰ,ਸ਼ਿਵਾਨੀ ਸ਼ਾਹਪੁਰੀ, ਜਸਲੀਨ ਨਨਕਾਣਾ, ਮਨਪ੍ਰੀਤ, ਤਨਸੀਨ ਸਮੇਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਬਰ ਵਿਸੇਸ਼ ਤੌਰ ’ਤੇ ਹਾਜ਼ਰ ਸਨ।