- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤੇਜ ਬੁਖਾਰ, ਜੁਕਾਮ,ਖੰਘ ਤੇ ਗਲੇ ‘ਚ ਦਰਦ ਸਵਾਈਨ ਫਲੂ ਦੇ ਲੱਛਣ ਹੋ ਸਕਦੇ ਹਨ

ਫੋਟੋ ਨੰਬਰ-21
ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ
ਸਿਵਲ ਸਰਜਨ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਜਿਲੇ ਭਰ ਵਿੱਚ ਸਵਾਈਨ ਫਲੂ ਦੇ ਬਚਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਡਾ ਕੌਰ ਨੇ ਦੱਸਿਆ ਕਿ ਸਵਾਈਨ ਫਲੂ (ਐਚ1ਐਨ1) ਤੋ ਘਬਰਾਉਣ ਦੀ ਲੋੜ ਨਹੀ ਹੈ। ਬਲਕਿ ਸਾਵਧਾਨੀਆਂ ਵਰਤਣ ਦੀ ਮੁੱਖ ਲੋੜ ਹੈ।ਜੇਕਰ ਕਿਸੇ ਵਿਅਕਤੀ ਨੂੰ ਤੇਜ ਬੁਖਾਰ, ਜੁਕਾਮ, ਗਲੇ ’ਚ ਦਰਦ, ਖੰਘ, ਸਾਹ ਲੈਣ ’ਚ ਦਿੱਕਤ ਤੇ ਸਰੀਰ ਵਿੱਚ ਦਰਦ ਹੋਣ ਵਰਗੇ ਲੱਛਣ ਨਜ਼ਰ ਆਉਣ ਤਾਂ ਵਿਅਕਤੀ ਨੂੰ ਤੁਰੰਤ ਨੇੜਲੇ ਸਿਹਤ ਕੇਂਦਰ ਜਾਂ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਡਾਕਟਰ ਦੀ ਸਲਾਹ ਤੋਂ ਬਿਨਾਂ ਦਵਾਈ ਨਹੀ ਲੈਣੀ ਚਾਹੀਦੀ। ਇਸ ਤੋਂ ਬਚਾਅ ਲਈ ਸਫ਼ਾਈ ਜ਼ਰੂਰੀ ਹੈ ਤੇ ਹੱਥ ਸਾਬਣ ਅਤੇ ਪਾਣੀ ਨਾਲ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ। ਖੰਘਣ ਜਾਂ ਛਿੱਕਣ ਸਮੇਂ ਮੂੰਹ ਤੇ ਨੱਕ ਨੂੰ ਰੁਮਾਲ ਨਾਲ ਢੱਕਣਾ ਚਾਹੀਦਾ ਹੈ। ਜੇਕਰ ਕੋਈ ਵਿਅਕਤੀ ਨੂੰ ਉਪਰੋਕਤ ਲੱਛਣ ਨਜ਼ਰ ਆਉਣ ਤਾਂ ਉਸ ਵਿਅਕਤੀ ਨੂੰ ਘਰ ਦੇ ਬਾਕੀ ਮੈਂਬਰਾਂ ਨਾਲ ਆਪਣਾ ਸੰਪਰਕ ਘੱਟ ਕਰਨਾ ਚਾਹੀਦਾ ਹੈ। ਭੀੜ ਵਾਲੀਆਂ ਥਾਵਾਂ ਤੇ ਜੇਕਰ ਜਰੂਰੀ ਨਾ ਹੋਵੇ ਤਾਂ ਪ੍ਰਹੇਜ ਕਰਨਾ ਚਾਹੀਦਾ ਹੈ। ਬਿਨਾਂ ਹੱਥ ਧੋਤੇ ਆਪਣੀਆਂ ਅੱਖਾਂ, ਨੱਕ ਜਾਂ ਮੂੰਹ ਨੂੰ ਨਾ ਛੂਹਣ,ਵੱਧ ਤੋਂ ਵੱਧ ਪਾਣੀ ਪੀਣ, ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਲੈਣੀ ਚਾਹੀਦੀ ਹੈ। ਇਸ ਸਬੰਧੀ ਅੱਜ ਮਾਸ ਮੀਡੀਆ ਵਿੰਗ ਦੇ ਜਿਲਾ ਬੀਸੀਸੀ ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਰਾਮਗੜ੍ਹੀਆ ਸਕੂਲ ਨੇੜੇ ਜਗਰਾਉ ਪੁੱਲ ਅਤੇ ਸਰਕਾਰੀ ਕੰਨਿਆਂ ਸਕੂਲ, ਜਵਾਹਰ ਨਗਰ ਕੈਂਪ ਵਿਖੇ ਅਧਿਆਪਕਾਂ ਨੂੰ ਸਵਾਈਨ ਫਲੂ ਦੇ ਬਚਾਅ ਸਬੰਧੀ ਜਾਗਰੂਕ ਕੀਤਾ।