- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਡੰਗੋਰਾ ਵਿਖੇ ਬਾਬਾ ਰਾਮ ਜੋਗੀ ਪੀਰ ਦਾ ਸਾਲਾਨਾ ਜੋੜ ਮੇਲਾ ਮਨਾਇਆ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਪਿੰਡ ਡੰਗੋਰਾ ਵਿਖੇ ਚਾਹਲ/ਚਹਿਲ ਭਾਈਚਾਰੇ ਦੇ ਮਹਾਂਪੁਰਖ ਬਾਬਾ ਰਾਮ ਜੋਗੀ ਪੀਰ ਨੂੰ ਸਮਰਪਿਤ ਜੋੜ ਮੇਲਾ ਹਰ ਸਾਲ ਵਾਂਗ ਇਸ ਸਾਲ ਵੀ ਸਮੂਹ ਗ੍ਰਾਮ ਪੰਚਾਇਤ ਡੰਗੋਰਾ, ਨਗਰ ਨਿਵਾਸੀਆਂ ਤੇ ਐੱਨਆਰਆਈ. ਵੀਰਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਸਬੰਧੀ ਸਰਪੰਚ ਤਲਵਿੰਦਰ ਸਿੰਘ ਨੇ ਦੱਸਿਆ ਕਿ ਬਾਬਾ ਰਾਮ ਜੋਗੀ ਪੀਰ ਦੇ ਅਸਥਾਨ ’ਤੇ ਵੱਡੀ ਗਿਣਤੀ ’ਚ ਸੰਗਤ ਨੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਮੇਲੇ ਦੌਰਾਨ ਸੰਗਤ ਦੀ ਸਹੂਲਤ ਲਈ ਮੈਡੀਕਲ ਕੈਂਪ ਲਾਇਆ, ਜਿਸ ’ਚ ਸੈਂਕੜੇ ਲੋਕਾਂ ਨੇ ਆਪਣਾ ਸਿਹਤ ਮੁਆਇਨਾ ਕਰਵਾਇਆ। ਸੰਗਤ ਲਈ ਜਲਜੀਰੇ ਸਮੇਤ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਪ੍ਰਬੰਧ ਕੀਤਾ। ਇਸ ਮੌਕੇ ਸਰਪੰਚ ਤਲਵਿੰਦਰ ਸਿੰਘ ਨੇ ਕਿਹਾ ਕਿ ਬਾਬਾ ਰਾਮ ਜੋਗੀ ਪੀਰ ਦੀ ਯਾਦ ’ਚ ਹਰ ਸਾਲ ਮਨਾਇਆ ਜਾਂਦਾ ਜੋੜ ਮੇਲਾ ਪਿੰਡ ਦੀ ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ। ਮੇਲੇ ਵਿੱਚ ਦੂਰ-ਦੁਰਾਡੇ ਤੋਂ ਪਹੁੰਚੀਆਂ ਸੰਗਤਾਂ ਲਈ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਗਏ ਹਨ। ਉਨ੍ਹਾਂ ਸਮੂਹ ਨਗਰ ਨਿਵਾਸੀਆਂ, ਐੱਨਆਰਆਈ ਭਰਾਵਾਂ ਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਇਹ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਸੰਪੰਨ ਹੋ ਸਕਿਆ ਹੈ। ਪਿੰਡ ਵੱਲੋਂ ਭਵਿੱਖ ’ਚ ਵੀ ਅਜਿਹੇ ਧਾਰਮਿਕ ਤੇ ਸਮਾਜਿਕ ਸਮਾਗਮ ਮਿਲਜੁਲ ਕੇ ਕਰਵਾਏ ਜਾਂਦੇ ਰਹਿਣਗੇ। ਇਸ ਮੌਕੇ ਤਲਵਿੰਦਰ ਸਿੰਘ, ਦਵਿੰਦਰ ਸਿੰਘ, ਲਖਵੀਰ ਸਿੰਘ, ਪ੍ਰਗਟ ਸਿੰਘ, ਜਗਰੂਪ ਸਿੰਘ, ਗੁਰਸੇਵ ਸਿੰਘ, ਜਸਵੀਰ ਸਿੰਘ, ਜਸਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਕੁਲਜੀਤ ਸਿੰਘ, ਮਨਪ੍ਰੀਤ ਸਿੰਘ, ਭੁਪਿੰਦਰ ਸਿੰਘ ਤੇ ਗੁਰਮੇਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਤੇ ਸੰਗਤ ਹਾਜ਼ਰ ਸਨ।