- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਘਰਸ਼ ਕਮੇਟੀ ਵੱਲੋਂ ਕੀਤਾ ਜਾਵੇਗਾ ਵਿਧਾਇਕ ਪੱਪੀ ਦਾ ਘਿਰਾਓ-ਧੀਂਗਾਨ

ਵਿਸ਼ਾਲ, ਪੰਜਾਬੀ ਜਾਗਰਣ, ਲੁਧਿਆਣਾ
ਸੰਘਰਸ਼ ਕਮੇਟੀ ਨਿਗਮ ਲੁਧਿਆਣਾ ਦੀ ਇਕ ਮੀਟਿੰਗ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਨਰੇਸ਼ ਧੀਂਗਾਨ ਦੇ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਸੰਘਰਸ਼ ਕਮੇਟੀ ਵਲੋਂ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਕੀਤੀ ਗਈ ਵਾਅਦਾਖਿਲਾਫ਼ੀ ਤੇ ਨਿਗਮ ਵਲੋਂ ਲਿਆਂਦੀ ਜਾ ਰਹੀ ਠੇਕੇਦਾਰੀ ਪ੍ਰਥਾ ਪ੍ਰਤੀ ਨਿਖੇਧੀ ਮਤਾ ਸਰਬ-ਸੰਮਤੀ ਨਾਲ ਪਾਸ ਕੀਤਾ ਗਿਆ। ਨਰੇਸ਼ ਧੀਂਗਾਨ ਅਨੁਸਾਰ ਬੀਤੇ ਦਿਨੀਂ ਸੰਘਰਸ਼ ਕਮੇਟੀ ਵੱਲੋਂ ਨਿਗਮ ਵਿਚ ਕੰਮ ਕਰ ਰਹੇ ਮਾਲੀ, ਬੇਲਦਾਰ, ਡਰਾਈਵਰ, ਸੀਵਰਮੈਨਾਂ, ਸਫ਼ਾਈ ਮੁਲਾਜ਼ਮਾਂ ਸਮੇਤ ਬਾਕੀ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ ਲਈ ਹੜਤਾਲ ਕੀਤੀ ਗਈ ਤਾਂ ਉਸ ਸਮੇਂ ਪੰਜਾਬ ਸਰਕਾਰ ਦੇ ਵਿਧਾਇਕ, ਕੈਬਨਿਟ ਮੰਤਰੀ, ਮੇਅਰ, ਨਿਗਮ ਕਮਿਸ਼ਨਰ ਵਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਜਲਦੀ ਹੀ ਮੁਲਾਜ਼ਮਾਂ ਪੱਕਾ ਕੀਤਾ ਜਾਵੇਗਾ ਪ੍ਰੰਤੂ ਇਸ ਸਬੰਧੀ ਨਿਗਮ ਵੱਲੋਂ ਕੋਈ ਵੀ ਕਾਰਵਾਈ ਨਹੀਂ ਆਰੰਭੀ ਗਈ ਹੈ ਜਦੋਂ ਕਿ ਪੰਜਾਬ ਵਿਚ ਬਾਕੀ ਥਾਵਾਂ ’ਤੇ ਮੁਲਾਜ਼ਮਾਂ ਪੱਕਾ ਕੀਤਾ ਜਾ ਰਿਹਾ ਹੈ ਜਿਸ ਕਾਰਨ ਮੁਲਾਜ਼ਮਾਂ ਵਿਚ ਰੋਸ ਤੇ ਬੇਭਰੋਸਗੀ ਦਾ ਮਾਹੌਲ ਹੈ ਤੇ ਦੂਜਾ ਉਦੋਂ ਸਰਕਾਰ ਤੇ ਨਿਗਮ ਪ੍ਰਸ਼ਾਸ਼ਨ ਵੱਲੋਂ ਸਾਨੂੰ ਇਹ ਵੀ ਭਰੋਸਾ ਦਿਵਾਇਆ ਗਿਆ ਸੀ ਕਿ ਡੋਰ ਟੂ ਡੋਰ ਕੂੜੇ ਦੇ ਕੰਮ ਦਾ ਠੇਕੇ ਤੇ ਮੁਲਾਜ਼ਮਾਂ ਨੂੰ ਭਰਤੀ ਕਰਨ ਸੰਬੰਧੀ ਠੇਕੇਦਾਰੀ ਪ੍ਰਥਾ ਨੂੰ ਬੰਦ ਕਰ ਦਿੱਤਾ ਜਾਵੇਗਾ ਪ੍ਰੰਤੂ ਸੰਘਰਸ਼ ਕਮੇਟੀ ਨੂੰ ਪੂਰਨ ਵਿਸ਼ਵਾਸ਼ ਦਿਵਾਉਣ ਦੇ ਬਾਵਜੂਦ ਨਿਗਮ ਦੀ ਐਫ਼ ਐਂਡ ਸੀ ਸੀ ਮੀਟਿੰਗ ਵਿਚ ਸੋਲਿਡ ਵੇਸ਼ਟ ਮੈਨੇਜਮੈਂਟ ਸਕੀਮ ਵਿੱਚ ਡੋਰ ਟੂ ਡੋਰ, ਲਿਫਟਿੰਗ ਤੇ ਪ੍ਰੋਸੈਸਿੰਗ ਦਾ ਕਰੋੜਾ ਰੁਪਏ ਦਾ ਕੰਮ ਨਿੱਜੀ ਕੰਪਨੀ ਨੂੰ ਅਤੇ ਮੁੱਖ ਸੜਕਾਂ, ਗਲੀਆਂ ਤੇ ਮੁਹੱਲਿਆਂ ਦੀ ਸਫਾਈ ਤਿੰਨ ਸਾਲਾਂ ਲਈ 150 ਕਰੋੜ ਰੁਪਏ ਵਿੱਚ ਦੂਜੀ ਨਿੱਜੀ ਕੰਪਨੀ ਨੂੰ ਦੇਣ ਤੇ ਫੋਗਿੰਗ ਦੇ ਕੰਮ ਨੂੰ ਵੀ ਪ੍ਰਈਵੇਟ ਕੰਪਨੀ ਨੂੰ ਦੇਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਜਿਸ ਦੀ ਅਸੀਂ ਕਰੜੇ ਸ਼ਬਦਾਂ ਵਿਚ ਨਿੰਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਤੇ ਨਿਗਮ ਪ੍ਰਸ਼ਾਸ਼ਨ ਮੁਲਾਜ਼ਮ ਮਾਰੂ ਨੀਤੀਆਂ ’ਤੇ ਉਤਰ ਆਇਆ ਅਤੇ ਇਸ ਗੂੰਗੀ ਬੋਲੀ ਸਰਕਾਰ ਦੇ ਨਿਗਮ ਪ੍ਰਸ਼ਾਸ਼ਨ ਨੂੰ ਜਗਾਉਣ ਲਈ ਸੰਘਰਸ਼ ਕਮੇਟੀ ਵਲੋਂ ਅੱਜ ਸਵੇਰੇ 11 ਵਜੇ ਸਥਾਨਕ ਸਿਵਲ ਹਸਪਤਾਲ ਨੇੜੇ ਇਕੱਠੇ ਹੋਏ ਰੋਸ ਮਾਰਚ ਕੱਢਿਆ ਜਾਵੇਗਾ ਅਤੇ ਵਿਧਾਇਕ ਅਸ਼ੋਰ ਪਰਾਸ਼ਰ ਪੱਪੀ ਦਾ ਘਿਰਾਓ ਕਰਕੇ ਉਨ੍ਹਾਂ ਨੂੰ ਯਾਦ ਪੱਤਰ ਦਿੱਤਾ ਜਾਵੇਗਾ। ਇਸ ਮੌਕੇ ਨਰੇਸ਼ ਧੀਂਗਾਨ, ਨੇਤਾ ਜੀ ਸੌਂਧੀ, ਸੰਜੀਵ ਗਿੱਲ, ਵਿਪਨ ਕਲਿਆਣ, ਆਨੰਦ ਰਾਖ਼ਸ਼ਸ਼, ਰਵੀ ਬਾਲੀ, ਅਜੇਪਾਲ ਦਿਸ਼ਾਵਰ, ਵਿੱਕੀ ਸਹੋਤਾ, ਦੀਪਕ ਹੰਸ, ਅਕਾਸ਼ ਲੋਹਟ, ਸ਼ੁਸੀਲ ਰੱਤੀ, ਸੁੰਦਰ ਟਾਂਕ, ਸੋਨੂੰ ਅਟਵਾਲ, ਵਿਕਾਸ ਢਿਲੋੜ, ਜਗਤਾਰ ਸਿੰਘ, ਰਾਕੇਸ਼ ਸਹੋਤਾ ਆਦਿ ਹਾਜ਼ਰ ਸਨ।